ਅੰਮ੍ਰਿਤਸਰ, 15 ਸਤੰਬਰ – ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਲਾਏ ਗਏ ਧਰਨੇ ਦੇ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਗੁੰਡਾਗਰਦੀ ਦਿਖਾਉਂਦਿਆਂ ਜਥੇਬੰਦੀਆਂ ਅਤੇ ਮੀਡੀਆ ਕਰਮੀਆਂ ਨਾਲ ਮਾਰ-ਕੁੱਟ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ।
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਅਗਵਾਈ ਪ੍ਰਤਾਪ ਸਿੰਘ ਮੀਤ ਸਕੱਤਰ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਮਾਰ-ਕੁੱਟ ਕਰਨ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇੰਨਾ ਹੀ ਟਾਸਕ ਫੋਰਸ ਵਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦੁਮਾਲੇ ਤੱਕ ਲਾਹ ਦਿੱਤੇ ਅਤੇ ਕਈਆਂ ਦੇ ਸੱਟਾਂ ਲੱਗਣ ਦੀਆਂ ਖ਼ਬਰਾਂ ਵੀ ਹਨ।