ਨਵੀਂ ਦਿੱਲੀ, 16 ਸਤੰਬਰ- ਦਿੱਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਆਦੇਸ਼ ਗੁਪਤਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ| ਗੁਪਤਾ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ| ਉਨ੍ਹਾਂ ਨੇ ਟਵੀਟ ਕੀਤਾ,”ਪਿਛਲੇ ਹਫਤੇ ਹਲਕਾ ਬੁਖਾਰ ਹੋਣ ਤੋਂ ਬਾਅਦ ਮੈਂ ਕੋਵਿਡ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਸੀ, ਲਗਾਤਾਰ ਅਸਵਸਥ ਮਹਿਸੂਸ ਕਰਨ ਕਾਰਨ ਮੈਂ ਫਿਰ ਤੋਂ ਕੋਰੋਨਾ ਦਾ ਟੈਸਟ ਕਰਵਾਇਆ, ਜੋ ਪਾਜ਼ੀਟਿਵ ਆਇਆ ਹੈ| ਉਂਝ ਤਾਂ ਮੈਂ ਪਿਛਲੇ ਇਕ ਹਫਤੇ ਤੋਂ ਕੁਆਰੰਟੀਨ ਹਾਂ, ਫਿਰ ਵੀ ਕੋਈ ਮੇਰੇ ਸੰਪਰਕ ਵਿੱਚ ਆਇਆ ਹੋਵੇ ਤਾਂ ਉਹ ਆਪਣੀ ਜਾਂਚ ਕਰਵਾ ਲਵੇ|
ਪ੍ਰਾਪਤ ਜਾਣਕਾਰੀ ਅਨੁਸਾਰ ਆ ਦੇਸ਼ ਗੁਪਤਾ ਦੇ ਨਾਲ-ਨਾਲ ਭਾਜਪਾ ਦੇ ਪ੍ਰਦੇਸ਼ ਦਫ਼ਤਰ ਵਿੱਚ ਕੰਮ ਕਰ ਰਹੇ ਕਈ ਹੋਰ ਲੋਕਾਂ ਵਿੱਚ ਵੀ ਵਾਇਰਸ ਦਾ ਇਨਫੈਕਸ਼ਨ ਪਾਇਆ ਗਿਆ ਹੈ| ਭਾਜਪਾ ਦਫਤਰ ਵਿੱਚ ਕੰਮ ਕਰਨ ਵਾਲੇ ਕਰੀਬ ਦਰਜਨ ਭਰ ਲੋਕ ਪਾਜ਼ੇਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਦਫ਼ਤਰ ਨੂੰ ਬੰਦ ਕਰ ਦਿੱਤਾ ਗਿਆ ਹੈ| ਦੱਸਿਆ ਗਿਆ ਹੈ ਕਿ ਭਾਜਪਾ ਦਫ਼ਤਰ ਦਾ ਸੈਨੀਟਾਈਜ਼ੇਸ਼ਨ ਕੀਤਾ ਜਾਵੇਗਾ| ਭਾਜਪਾ ਦੀ ਦਿੱਲੀ ਇਕਾਈ ਦੇ ਮੀਡੀਆ ਸੈਲ ਮੁਖੀ ਨੇ ਦੱਸਿਆ ਕਿ ਪੀੜਤ ਪਾਏ ਗਏ ਸਾਰੇ ਲੋਕਾਂ ਨੂੰ ਵੱਖ-ਵੱਖ ਕੋਵਿਡ ਸੈਂਟਰਾਂ ਵਿੱਚ ਭੇਜ ਦਿੱਤਾ ਗਿਆ ਹੈ|