ਨਵੀਂ ਦਿੱਲੀ, 17 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਖੇਤੀਬਾੜੀ ਬਾਰੇ ਪੇਸ਼ ਤਿੰਨ ਬਿੱਲਾਂ ਦੇ ਖਿਲਾਫ ਵੋਟ ਦੇਵੇਗੀ।
ਹਿੰਦੀ ਵਿਚ ਕੀਤੇ ਇਕ ਟਵੀਟ ਵਿਚ ਕੇਜਰੀਵਾਲ ਨੇ ਕਿਹਾ ਕਿ ਸੰਸਦ ਵਿਚ ਖੇਤੀਬਾੜੀ ਬਾਰੇ ਤੇ ਕਿਸਾਨਾਂ ਬਾਰੇ ਜੋ ਤਿੰਨ ਬਿੱਲ ਪੇਸ਼ ਕੀਤੇ ਗਏ ਹਨ, ਉਹ ਕਿਸਾਨਾਂ ਦੇ ਖਿਲਾਫ ਹਨ। ਦੇਸ਼ ਭਰ ਵਿਚ ਕਿਸਾਨ ਇਹਨਾਂ ਦਾ ਵਿਰੋਧ ਕਰ ਰਹੇ ਹਨਉਂ ਕੇਂਦਰ ਸਰਕਾਰ ਨੂੰ ਇਹ ਤਿੰਨ ਬਿੱਲ ਵਾਪਸ ਲੈਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਇਹਨਾਂ ਦੇ ਖਿਲਾਫ ਵੋਟ ਦੇਵੇਗੀ।