ਨਵੀਂ ਦਿੱਲੀ, 18 ਸਤੰਬਰ, 2020 : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਪ੍ਰਵਾਨ ਕਰ ਲਿਆ। ਉਹਨਾਂ ਨੇ ਕੱਲ• ਰਾਤ ਵਜ਼ਾਰਤ ਤੋਂ ਅਸਤੀਫਾ ਦਿੰਤਾ ਸੀ।
ਰਾਸ਼ਟਰਪਤੀ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਐਡੀਸ਼ਨਲ ਚਾਰਜ ਸੰਭਾਲਣ ਵਾਸਤੇ ਕਿਹਾ ਹੈ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਜਿਹਾ ਸੰਵਿਧਾਨ ਦੀ ਧਾਰਾ 75 ਦੀ ਉਪਰ ਧਾਰਾ 2 ਤਹਿਤ ਕੀਤਾ ਗਿਆ ਹੈ।