ਅੰਮ੍ਰਿਤਸਰ, 18 ਸਤੰਬਰ 2020 – ਸਾਲ 2016 ‘ਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਨੁਕਸਾਨੇ ਗਏ ਪਾਵਨ ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਨਾ ਕਰਨ ਕਰਕੇ ਅੱਜ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।। ਇਸੇ ਦੌਰਾਨ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਲਗਵਾ ਕੇ ਬਾਹਰ ਆਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ।