ਅੰਮ੍ਰਿਤਸਰ, 18 ਸਤੰਬਰ 2020 – ਖੇਤੀ ਬਿੱਲਾਂ ਦੇ ਵਿਰੋਧ ‘ਚ ਸੜਕਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਿਮਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਰਤ ਦੀ ਕਿਸਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਸਿੰਘ ਸਾਹਿਬ ਮੰਗ ਕੀਤੀ ਕਿ ਕਿਸਾਨ, ਜਿਹੜਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਮੌਕੇ ਦੀਆਂ ਸਰਕਾਰਾਂ ਨੂੰ ਉਸ ਦੀ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ।