ਨਾਂਦੇੜ, 19 ਸਤੰਬਰ 2020 – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਭਾਜਪਾ ਵਿਧਾਇਕ ਤਾਰਾ ਸਿੰਘ ਦਾ ਲੰਬੀ ਬਿਮਾਰੀ ਉਪਰੰਤ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਤਾਰਾ ਸਿੰਘ ਪਿਛਲੇ ਇੱਕ ਮਹੀਨੇ ਤੋਂ ਮੁੰਬਈ ਦੇ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਤਾਰਾ ਸਿੰਘ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਮੁੰਬਈ ਵਿਖੇ ਕੀਤਾ ਜਾਵੇਗਾ।