• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

Asli Punjabi by Asli Punjabi
September 22, 2020
in Punjab
0
ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਪਟਿਆਲਾ, 22 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਅੰਦਰ ਕੋਵਿਡ ਦੀ ਸਥਿਤੀ ਅੱਗੇ ਨਾਲੋਂ ਸੁਧਾਰ ਆ ਰਿਹਾ ਹੈ, ਜਿਸ ਕਰਕੇ ਪਿਛਲੇ 2 ਦਿਨਾਂ ਤੋਂ ਕੋਵਿਡ ਪੀੜਤਾਂ ਦੇ ਠੀਕ ਹੋਣ ਦੀ ਦਰ ‘ਚ ਵਾਧਾ ਹੋਣ ਦੇ ਨਾਲ-ਨਾਲ ਮੌਤ ਦਰ ‘ਚ ਵੀ ਕਮੀ ਦਰਜ ਕੀਤੀ ਗਈ ਹੈ
ਸਿਹਤ ਮੰਤਰੀ ਸ. ਸਿੱਧੂ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਦੀ ਸਥਿਤੀ ਅਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਸਿਵਲ ਸਰਜਨ ਅਤੇ ਹੋਰ ਸੀਨੀਅਰ ਡਾਕਟਰਾਂ ਨਾਲ ਮੀਟਿੰਗ ਕਰਨ ਆਏ ਸਨ
ਸ. ਬਲਬੀਰ ਸਿੰਘ ਸਿੱਧੂ ਨੇ ਹੋਰ ਕਿਹਾ ਕਿ ਪੰਜਾਬ ‘ਚ ਕੋਵਿਡ ਮਰੀਜਾਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ, ਜਿਸ ‘ਚ ਔਕਸੀਮੀਟਰ ਅਤੇ ਲੋੜੀਂਦੀਆਂ ਦਵਾਈਆਂ ਆਦਿ ਸ਼ਾਮਲ ਹੋਣਗੀਆਂ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ-ਦੋ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਪਣੇ ਘਰਾਂ ‘ਚ ਇਕਾਂਤਵਾਸ ਕੋਵਿਡ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਇਹ ਸਾਰੇ ਬਹੁਤ ਤੇਜੀ ਨਾਲ ਸਿਹਤਯਾਬ ਵੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਗੰਭੀਰ ਕੋਵਿਡ ਮਰੀਜਾਂ ਲਈ ਆਕਸੀਜਨ ਦੀ ਲੋੜ ਦੀ ਪੂੂਰਤੀ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਸਪਤਾਲਾਂ ‘ਚ ਆਕਸੀਜਨ ਦੀ ਸਪਲਾਈ ਨਿਰਵਿਘਨ ਕੀਤੀ ਜਾ ਰਹੀ ਹੈ
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਆਸ ਜਤਾਈ ਕਿ ਪੰਜਾਬ ਅੰਦਰ ਕੋਵਿਡ ਦੀ ਸਥਿਤੀ ‘ਤੇ ਜਲਦ ਹੀ ਕਾਬੂ ਪਾ ਲਿਆ ਜਾਵੇਗਾ ਪਰੰਤੂ ਇਸ ਲਈ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁਟ ਹੋਕੇ ਹੰਭਲਾ ਮਾਰਨ ਦੀ ਲੋੜ ਹੈ। ਸ. ਸਿੱਧੂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮੀਡੀਆ ਲੋਕਾਂ ‘ਚ ਕੋਵਿਡ ਪ੍ਰਤੀ ਡਰ ਨੂੰ ਘੱਟ ਕਰਨ ਅਤੇ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੀਡੀਆ ਦੇ ਨਾਲ-ਨਾਲ ਡਾਕਟਰਾਂ, ਪੁਲਿਸ ਸਮੇਤ ਆਮ ਲੋਕਾਂ ਨੂੰ ਵੀ ਇਕਜੁੱਟ ਹੋਣਾ ਪਵੇਗਾ
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਅਤੇ ਸ਼ਰਾਰਤੀ ਕਿਸਮ ਦੇ ਲੋਕ ਆਮ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰਨ ਦੇ ਮਕਸਦ ਨਾਲ ਅਫ਼ਵਾਹਾਂ ਫੈਲਾ ਰਹੇ ਹਨ ਪਰੰਤੂ ਪੰਜਾਬ ਸਰਕਾਰ ਨੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੱਛੇ ਸਿਆਸੀ ਪਾਰਟੀਆਂ ਦਾ ਵੀ ਹੱਥ ਸੀ ਅਤੇ ਜਾਂਚ ਤੋਂ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਇੱਕ ਸੀਨੀਅਰ ਆਗੂ ਦਾ ਵੀ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪਰੰਤੂ ਸਰਕਾਰ ਵੱਲੋਂ ਕੂੜ ਪ੍ਰਚਾਰ ਕਰਨ ਵਾਲੇ ਵੱਖ-ਵੱਖ 108 ਸੋਸ਼ਲ ਮੀਡੀਆ ਖਾਤੇ ਬਲਾਕ ਕਰਵਾਏ ਗਏ ਹਨ, 80 ਦੇ ਕਰੀਬ ਮੁਕੱਦਮੇ ਦਰਜ ਕਰਕੇ 54 ਵਿਅਕਤੀ ਗ੍ਰਿਫ਼ਤਾਰ ਵੀ ਕੀਤੇ ਗਏ। ਜਦੋਂਕਿ ਅਮਰੀਕਾ ਤੋਂ ਚੱਲਣ ਵਾਲੇ ਇੱਕ ਚੈਨਲ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ
ਸਿਹਤ ਮੰਤਰੀ ਨੇ ਦੱਸਿਆ ਕਿ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਦੀ ਵਜ੍ਹਾ ਕਾਰਨ ਹੀ ਪੰਜਾਬ ਵਿੱਚ ਕੋਵਿਡ ਖ਼ਿਲਾਫ਼ ਚੱਲ ਰਹੀ ਮੁਹਿੰਮ ਪ੍ਰਭਾਵਤ ਹੋਈ ਜਿਸ ਦਾ ਨੁਕਸਾਨ ਆਮ ਲੋਕਾਂ ਨੂੰ ਭੁਗਤਣਾ ਪਿਆ। ਇਨ੍ਹਾਂ ਅਫਵਾਹਾਂ ਅਤੇ ਵਾਇਰਲ ਕੀਤੀਆਂ ਵਾਇਰਲ ਕੀਤੀਆਂ ਆਡੀਓ/ਵੀਡੀਓਜ ਕਰਕੇ ਲੋਕ ਟੈਸਟਿੰਗ ਕਰਵਾਉਣ ਅਤੇ ਹਸਪਤਾਲਾਂ ‘ਚ ਜਾਣ ਤੋਂ ਡਰਨ ਲੱਗੇ, ਜਿਸ ਕਰਕੇ ਲੋਕ ਹਸਪਤਾਲਾਂ ‘ਚ ਬਹੁਤ ਗੰਭੀਰ ਹੋ ਕੇ ਅਤੇ ਦੇਰੀ ਨਾਲ ਇਲਾਜ ਲਈ ਆਏ ਸਿੱਟੇ ਵਜੋਂ ਮੌਤ ਦਰ ‘ਚ ਵੀ ਵਾਧਾ ਹੋਣਾ ਸੁਭਾਵਕ ਸੀ। ਉਨ੍ਹਾਂ ਕਿਹਾ ਕਿ ਟੈਸਟਿੰਗ ਰੋਜ਼ਾਨਾ 45 ਤੋਂ 50 ਹਜ਼ਾਰ ਤੋਂ ਵਧ ਜਾਣੀ ਸੀ ਪਰੰਤੂ ਅਫ਼ਵਾਹਾਂ ਕਰਕੇ ਇਹ ਵੀ ਥੱਲੇ ਆਈ ਪਰੰਤੂ ਹੁਣ ਫੇਰ ਸੈਂਪਲਿੰਗ ਵਧੀ ਹੈ ਅਤੇ ਆਸ ਹੈ ਕਿ ਜਲਦੀ ਹੀ ਰਾਜ ਅੰਦਰ ਕੋਵਿਡ ‘ਤੇ ਕਾਬੂ ਪਾ ਲਿਆ ਜਾਵੇਗਾ
ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਸਮੇਤ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਬੰਧਤਾਂ ਦੇ ਟੀਮ ਵਰਕ ਨੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਹਨ ਅਤੇ ਜ਼ਿਲ੍ਹੇ ਅੰਦਰ ਕੋਵਿਡ ਮਰੀਜਾਂ ਦੀ ਗਿਣਤੀ ਤੇ ਮੌਤ ਦਰ ਹੁਣ ਘਟਣ ਵਲ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ‘ਚ ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਮਰੀਜਾਂ ਦੇ ਇਲਾਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਸ੍ਰੀ ਓ.ਪੀ. ਸੋਨੀ ਖ਼ੁਦ ਨਿਗਰਾਨੀ ਕਰ ਰਹੇ ਹਨ
ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਸਿਹਤ ਮੰਤਰੀ ਸ. ਸਿੱਧੂ ਦਾ ਸਵਾਗਤ ਕਰਦਿਆਂ ਜ਼ਿਲ੍ਹੇ ‘ਚ ਸਿਹਤ ਸੇਵਾਵਾਂ ਅਤੇ ਕੋਵਿਡ-19 ਦੀ ਸਥਿਤੀ ਬਾਰੇ ਚਾਨਣਾ ਪਾਇਆ ਤੇ ਦੱਸਿਆ ਕਿ ਜ਼ਿਲ੍ਹੇ ‘ਚ 1.35 ਲੱਖ ਟੈਸਟਿੰਗ ਹੋ ਚੁੱਕੀ ਹੈ ਜਿਸ ਵਿੱਚੋਂ 1.23 ਲੱਖ ਤੋਂ ਵਧੇਰੇ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਮਰੀਜਾਂ ਦੇ ਠੀਕ ਹੋਣ ਦੀ ਦਰ 77 ਫੀਸਦੀ ਹੈ
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਮ.ਐਸ. ਧਾਲੀਵਾਲ, ਮੈਡੀਕਲ ਸੁਪਰਡੈਂਟ ਡਾ. ਰੇਨੂ ਅਗਰਵਾਲ, ਸਹਾਇਕ ਸਿਹਤ ਅਫ਼ਸਰ ਡਾ. ਸੁਖਮਿੰਦਰ ਸਿੰਘ, ਡਾ. ਸੁਮਿਤ ਸਿੰਘ ਸਮੇਤ ਹਸਪਤਾਲ ਦੇ ਡਾਕਟਰਜ ਅਤੇ ਪੈਰਾ ਮੈਡੀਕਲ ਅਮਲਾ ਵੀ ਹਾਜ਼ਰ ਸੀ

Previous Post

ਅਕਾਲ ਤਖਤ ਵੱਲੋਂ ਭਾਈ ਗਜਿੰਦਰ ਸਿੰਘ ਨੂੰ ਐਵਾਰਡ ਦੇਣ ਦਾ ਰਸਮੀ ਐਲਾਨ

Next Post

ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਤਾ ਤੇ ਕੰਮ ’ਚ ਤੇਜ਼ੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਤਾ ਤੇ ਕੰਮ ’ਚ ਤੇਜ਼ੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਤਾ ਤੇ ਕੰਮ ’ਚ ਤੇਜ਼ੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

Recommended

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

June 11, 2021
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ 28 ਦਸੰਬਰ ਨੂੰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ 28 ਦਸੰਬਰ ਨੂੰ

December 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In