ਨਵੀਂ ਦਿੱਲੀ, 23 ਸਤੰਬਰ- ਵਿਰੋਧੀ ਦਲਾਂ ਦੀ ਗੈਰ-ਮੌਜੂਦਗੀ ਵਿੱਚ ਰਾਜ ਸਭਾ ਨੇ ਮਜ਼ਦੂਰਾਂ ਦੇ ਕਲਿਆਣ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਵਾਲੇ ਸਮਾਜਿਕ ਸੁਰੱਖਿਆ ਕੋਡ, 2020, ਉਦਯੋਗਿਕ ਸੰਬੰਧ ਜ਼ਾਬਤਾ, 2020 ਅਤੇ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕਾਰਜਕਾਰੀ ਕੋਡ ਬਿੱਲ, 2020 ਬੁੱਧਵਾਰ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤੇ| ਇਸ ਦੇ ਨਾਲ ਇਨ੍ਹਾਂ ਤਿੰਨ ਬਿੱਲਾਂ ਤੇ ਸੰਸਦ ਦੀ ਮੋਹਰ ਲੱਗ ਗਈ| ਲੋਕ ਸਭਾ ਇਨ੍ਹਾਂ ਨੂੰ ਪਹਿਲਾਂ ਹੀ ਪਾਸ ਕਰ ਚੁਕੀ ਹੈ| ਸਦਨ ਵਿੱਚ ਤਿੰਨੋਂ ਬਿੱਲਾਂ ਦੀ ਸੰਖੇਪ ਚਰਚਾ ਦਾ ਜਵਾਬ ਦਿੰਦੇ ਹੋਏ ਕਿਰਤ ਅਤੇ ਰੁਜ਼ਗਾਰ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਕਿ ਮਜ਼ਦੂਰ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਸ਼ਾਮਲ ਕਰਨ ਦੀ ਸਿਫ਼ਾਰਿਸ਼ ਸਾਲ 2003-04 ਵਿੱਚ ਸੰਸਦੀ ਕਮੇਟੀ ਨੇ ਕੀਤੀ ਸੀ ਪਰ ਅਗਲੇ 10 ਸਾਲ 2014 ਤੱਕ ਇਸ ਤੇ ਕੋਈ ਕੰਮ ਨਹੀਂ ਹੋ ਸਕਿਆ| ਸਾਲ 2014 ਵਿੱਚ ਇਸ ਦਿਸ਼ਾ ਵਿੱਚ ਫਿਰ ਤੋਂ ਕੰਮ ਸ਼ੁਰੂ ਹੋਇਆ ਅਤੇ ਚਾਰ ਕੋਡਾਂ ਨੂੰ ਸੰਸਦੀ ਕਮੇਟੀਆਂ ਕੋਲ ਭੇਜਿਆ ਗਿਆ| ਇਸ ਕਮੇਟੀ ਦੇ 74 ਫੀਸਦੀ ਸਿਫਾਰਿਸ਼ਾਂ ਨੂੰ ਇਨ੍ਹਾਂ ਬਿੱਲਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ|