• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ‘ਆਪ’ ਵਲੋਂ ਮੁਹਾਲੀ ਅਤੇ ਖਰੜ ਵਿਖੇ ਰੋਸ ਪ੍ਰਦਰਸ਼ਨ

Asli Punjabi by Asli Punjabi
September 24, 2020
in Punjab
0
ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ‘ਆਪ’ ਵਲੋਂ ਮੁਹਾਲੀ ਅਤੇ ਖਰੜ ਵਿਖੇ ਰੋਸ ਪ੍ਰਦਰਸ਼ਨ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ‘ਆਪ’ ਵਲੋਂ ਮੁਹਾਲੀ ਅਤੇ ਖਰੜ ਵਿਖੇ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ, ਭਲਕੇ ਦੇ ਕਿਸਾਨ ਸੰਘਰਸ਼ ਦੀ ਹਿਮਾਇਤ ਵਿੱਚ ਹੋਏ ਪ੍ਰਦਰਸ਼ਨ
ਐਸ.ਏ.ਐਸ.ਨਗਰ, 24 ਸਤੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਨੇ ਰੋਸ ਪ੍ਰਦਰਸ਼ਨ ਕਰਕੇ ਇਨ੍ਹਾਂ ਤਿੰਨਾਂ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ| ਸਥਾਨਕ ਫੇਜ਼ 7 ਦੀਆਂ ਲਾਈਟਾਂ ਤੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚਲੇ ਇਸ ਰੋਸ ਮੁਜ਼ਾਹਰੇ ਦੌਰਾਨ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ|
ਇਸ ਮੌਕੇ ਪੱਤਰਕਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਵਿਨੀਤ ਵਰਮਾ, ਰਾਜ ਲਾਲੀ ਗਿਲ ਅਤੇ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਸਫਲ ਹੋ ਗਈ ਤਾਂ ਨਾ ਸਿਰਫ ਕਿਸਾਨ ਅਤੇ ਖੇਤ ਮਜ਼ਦੂਰ ਪੂਰੀ ਤਰਾਂ ਬਰਬਾਦ ਹੋਣਗੇ ਬਲਕਿ ਆੜ੍ਹਤੀ, ਮੁਨੀਮ, ਪੱਲੇਦਾਰ, ਟਰੱਕ-ਟਰਾਲਾ-ਟਰਾਲੀ-ਟੈਂਪੂ ਆਪਰੇਟਰ (ਟਰਾਂਸਪੋਰਟਰ), ਖਾਦ ਅਤੇ ਪੈਸਟੀਸਾਈਡ ਵਿਕਰੇਤਾ, ਖੇਤੀਬਾੜੀ ਲਈ ਕਹੀ ਤੋਂ ਲੈ ਕੇ ਕੰਬਾਈਨ ਤੱਕ ਬਣਾਉਣ ਵਾਲੀ ਹਰ ਤਰਾਂ ਦੀ ਇੰਡਸਟਰੀ ਸਮੇਤ ਸਾਰੇ ਛੋਟੇ-ਵੱਡੇ ਵਪਾਰੀ ਅਤੇ ਦੁਕਾਨਦਾਰ ਇਨ੍ਹਾਂ ਕਾਲੇ ਕਾਨੂੰਨਾਂ ਦੀ ਭੇਂਟ ਚੜ੍ਹਨਗੇ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਇਹ ਕਾਨੂੰਨ ਕਿਸਾਨਾਂ ਲਈ ਮੌਤ ਦਾ ਫਰਮਾਨ ਵਰਗੇ ਹਨ ਜਿਸ ਨਾਲ ਕਿਸਾਨ ਖੁਦ ਨੂੰ ਲੁੱਟੇ ਹੋਏ ਮਹਿਸੂਸ ਕਰ ਰਹੇ ਹਨ| ਉਹਨਾਂ ਕਿਹਾ ਕਿ ਪਹਿਲਾ ਬਾਦਲ ਨੇ ਵਰਕਿੰਗ ਕਮੇਟੀ ਵਿੱਚ ਅਤੇ ਫਿਰ ਕੈਪਟਨ ਨੇ ਇਨ੍ਹਾਂ ਆਰਡੀਨੈਂਸਾਂ ਤੇ ਦਸਤਖਤ ਕੀਤੇ ਹਨ ਪਰਤੂੰ ਹੁਣ ਇਹ ਆਗੂ ਖੁਦ ਨੂੰ ਕਿਸਾਨਾਂ ਦੇ ਸਭ ਤੋਂ ਵੱਡੇ ਹਿਤੇਸ਼ੀ ਹੋਣ ਦਾ ਦਾਅਵਾ ਕਰ ਰਹੇ ਹਨ|
ਇਸ ਮੌਕੇ ਗੋਵਿੰਦਰ ਮਿੱਤਲ, ਮੈਡਮ ਕਸ਼ਮੀਰ ਕੌਰ, ਸਵਰਨ ਲਤਾ, ਪ੍ਰਭਜੋਤ ਕੌਰ, ਮਨਦੀਪ ਸਿੰਘ, ਕਰਮਜੀਤ, ਰਾਮ ਲਾਲ, ਮੋਹਨ ਸਿੰਘ, ਗੱਜਣ ਸਿੰਘ, ਆਰ ਸੋਨਾਡੀ, ਜਸਪਾਲ ਕਉਣੀ, ਰਾਜੇਸ਼ ਰਾਣਾ, ਦਵਿੰਦਰ ਬੈਦਵਾਨ ਮਨੋਲੀ ਅਤੇ ਅਨੂ ਬੱਬਰ ਸ਼ਾਮਿਲ ਸਨ|
ਖਰੜ, ਸ਼ਮਿੰਦਰ ਸਿੰਘ : ਇਸੇ ਦੌਰਾਨ ਖਰੜ ਵਿਖੇ ਆਮ ਆਦਮੀ ਪਾਰਟੀ ਵਲੋਂ ਸਥਾਨਕ ਬੱਸ ਸਟੈਂਡ ਤੇ ਸੜਕ ਦੇ ਦੋਵੇਂ ਪਾਸੇ ਤਖਤੀਆਂ ਲੈ ਕੇ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਅਤੇ ਖੇਤੀ ਬਿਲਾਂ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ| ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਸ੍ਰ. ਨਰਿੰਦਰ ਸਿੰਘ ਸ਼ੇਰਗਿਲ, ਜਗਦੇਵ ਸਿੰਘ ਮਲੋਆ ਅਤੇ ਪਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ ਬੁਲੰਦ ਕਰਨ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹ ਕਰਕੇ ਖੇਤੀ ਦੇ ਖੇਤਰ ਤੇ ਵੱਡੇ ਕਾਰਪੋਰੇਟ ਘਰਾਣਿਆਂ ਦਾ ਕਬਜਾ ਕਰਵਾਉਣ ਜਾ ਰਹੀ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹਨਾਂ ਕਿਸਾਨ ਮਾਰੂ ਨੀਤੀਆਂ ਦਾ ਸਿਰਫ ਕੁਝ ਵੱਡੇ ਘਰਾਣਿਆਂ ਨੂੰ ਲਾਭ ਹੋਵੇਗਾ ਜਿਸਦਾ ਪਾਰਟੀ ਵਲੋਂ ਪੂਰੀ ਤਰ੍ਹਾਂ ਵਿਰੋਧ ਕੀਤਾ ਜਾਂਦਾ ਹੈ|
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਹ ਆਰਡੀਨੈਂਸ ਲਿਆ ਕੇ ਐਮ.ਐਸ.ਪੀ. ਨੂੰ ਖਤਮ ਕਰਨਾ ਚਾਹੁੰਦੀ ਹੈ ਜਿਸ ਨਾਲ ਕਿਸਾਨ, ਖੇਤ ਮਜਦੂਰ ਅਤੇ ਟਰਾਂਸਪੋਟਰ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ| ਉਹਨਾਂ ਕਿਹਾ ਕਿ ਕੁਝ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਐਮ.ਐਸ.ਪੀ. ਨੂੰ ਖਤਮ ਨਹੀਂ ਕੀਤਾ ਜਾਵੇਗਾ ਪਰਤੂੰ ਦੂਜੇ ਪਾਸੇ ਕੇਂਦਰ ਸਰਕਾਰ ਦੇ ਦੋ ਮੰਤਰੀਆਂ ਨੇ ਐਮ.ਐਸ.ਪੀ. ਨੂੰ ਖਤਮ ਕਰਨ ਦੀ ਹਿਮਾਇਤ ਕਰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਤੇ ਬੋਝ ਹੈ ਅਤੇ ਇਸਦੇ ਖਤਮ ਹੋਣ ਨਾਲ ਵਪਾਰੀ ਕਿਸਾਨਾਂ ਤੋਂ ਸਸਤੀ ਫਸਲ ਖਰੀਦ ਕੇ ਜਿਆਦਾ ਲਾਭ ਲਈ ਇਸਨੂੰ ਵੇਚਣਗੇ|
ਆਪ ਆਗੂਆਂ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਵਿਰੁੱਧ ਏਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਪਹਿਲਾਂ ਕਿਸਾਨ ਸੰਗਠਨਾਂ ਵੱਲੋਂ ਭਲਕੇ 25 ਸਤੰਬਰ ਨੂੰ ਪੰਜਾਬ ਬੰਦ ਦੇ ਪ੍ਰੋਗਰਾਮ ਨੂੰ ਸਫਲ ਬਣਾਉਣਾ ਪਵੇਗਾ| ਉਹਨਾਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਲਈ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਬਰਾਬਰ ਦੇ ਦੋਸ਼ੀ ਦੱਸਿਆ|
ਆਗੂਆਂ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਨਿਰੋਲ ਡਰਾਮਾ ਦੱਸਦਿਆਂ ਕਿਹਾ ਕਿ ਬਾਦਲ ਅਜੇ ਵੀ ਮੋਦੀ ਦੇ ਇਸ਼ਾਰਿਆਂ ਤੇ ਨੱਚਦੇ ਹਨ| ਇਸੇ ਲਈ ਬਾਦਲਾਂ ਨੇ ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਤਾਰਪੀਡੋ ਕਰਨ ਲਈ 25 ਸਤੰਬਰ ਨੂੰ ਹੀ ਆਪਣਾ ਚੱਕਾ ਜਾਮ ਪ੍ਰੋਗਰਾਮ ਰੱਖ ਲਿਆ| ਉਹਨਾਂ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲੇ ਭਾਜਪਾ ਆਗੂਆਂ ਨੂੰ ਮੋਦੀ ਦੀ ਚਮਚਾਗੀਰੀ ਕਰਨ ਦੀ ਥਾਂ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨਾਲ ਖੜਨਾ ਚਾਹੀਦਾ ਹੈ|

Previous Post

ਡੇਰਾਬਸੀ ਵਿਖੇ ਦੋ-ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ, 1 ਦੀ ਹਾਲਤ ਗੰਭੀਰ

Next Post

IPL: ਮੁੰਬਈ ਇੰਡੀਅਨਜ਼ ਨੇ ਦਰਜ ਕੀਤੀ ਆਪਣੀ ਪਹਿਲੀ ਜਿੱਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
IPL: ਮੁੰਬਈ ਇੰਡੀਅਨਜ਼ ਨੇ ਦਰਜ ਕੀਤੀ ਆਪਣੀ ਪਹਿਲੀ ਜਿੱਤ

IPL: ਮੁੰਬਈ ਇੰਡੀਅਨਜ਼ ਨੇ ਦਰਜ ਕੀਤੀ ਆਪਣੀ ਪਹਿਲੀ ਜਿੱਤ

Recommended

ਅਮਰੀਕਾ ਦੇ ਸਾਰੇ ਬਾਲਗ ਹੁਣ ਲਗਵਾ ਸਕਦੇ ਹਨ ਕੋਰੋਨਾ ਵਾਇਰਸ ਵੈਕਸੀਨ

ਅਮਰੀਕਾ ਦੇ ਸਾਰੇ ਬਾਲਗ ਹੁਣ ਲਗਵਾ ਸਕਦੇ ਹਨ ਕੋਰੋਨਾ ਵਾਇਰਸ ਵੈਕਸੀਨ

April 21, 2021
ਹਰਿਆਣਾ ਸਰਕਾਰ ਨੇ ਕਿਸਾਨ ਉਤਪਾਦਕ ਸੰਗਠਨਾਂ(ਐਫਪੀਓ) ਦੇ ਉਤਪਾਦਾਂ ਨੂੰ ਹੁਣ ਹੈਫੇਡ ਦੇ ਵਿਕਰੀ ਕੇਂਦਰਾਂ ਰਾਹੀਂ ਖਪਤਕਾਰਾਂ ਨੂੰ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਕਿਸਾਨ ਉਤਪਾਦਕ ਸੰਗਠਨਾਂ(ਐਫਪੀਓ) ਦੇ ਉਤਪਾਦਾਂ ਨੂੰ ਹੁਣ ਹੈਫੇਡ ਦੇ ਵਿਕਰੀ ਕੇਂਦਰਾਂ ਰਾਹੀਂ ਖਪਤਕਾਰਾਂ ਨੂੰ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ

December 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In