ਨਵੀਂ ਦਿੱਲੀ, 20 ਮਈ- ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 5611 ਕੇਸ ਸਾਹਮਣੇ ਆਏ ਹਨ, ਜਦੋਂਕਿ 140 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 106750 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ 3303 ਲੋਕਾਂ ਦੀ ਮੌਤ ਹੋ ਚੁੱਕੀ ਹੈ।