ਲਖਨਊ, 20 ਮਈ-ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਦੇ ਨਾਂ ’ਤੇ ਭਾਜਪਾ ਅਤੇ ਕਾਂਗਰਸ ਵੱਲੋਂ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਜ਼ਦੂਰਾਂ ਨੂੰ ਟਿਕਟ ਲੈ ਕੇ ਰੇਲ ਗੱਡੀਆਂ ਰਾਹੀਂ ਉਨ੍ਹਾਂ ਦੇ ਪਿਤਰੀ ਰਾਜ ਭੇਜਣ ਵਿੱਚ ਮਦਦ ਕਰਨੀ ਚਾਹੀਦੀ ਹੈ।