ਹੁਸ਼ਿਆਰਪੁਰ, 26 ਸਤੰਬਰ, 2020 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਸ.ਐਮ.ਐਸ.) ਲਗਾਏ ਬਗੈਰ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ਉਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਝੋਨਾ ਵੱਢਣ ਦੀ ਇਜ਼ਾਜ਼ਤ ਨਹੀਂ ਹੋਵੇਗੀ।
ਇਹ ਹੁਕਮ 15 ਨਵੰਬਰ 2020 ਤੱਕ ਲਾਗੂ ਰਹੇਗਾ।