ਨਵੀਂ ਦਿੱਲੀ, 29 ਸਤੰਬਰ – ਖੇਤੀਬਾੜੀ ਸੰਬੰਧੀ ਕਾਨੂੰਨਾਂ ਵਿਰੁੱਧ ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲਾਂ ਨੇ ਕੇਂਦਰ ਸਰਕਾਰ ਨੇ ਮੋਰਚਾ ਖੋਲ੍ਹ ਦਿੱਤਾ ਹੈ| ਕਾਂਗਰਸ ਨੇਤਾਵਾਂ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ| ਇਸੇ ਵਿਰੋਧ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿੱਲ ਨੂੰ ਲੈ ਕੇ ਕਿਸਾਨਾਂ ਦੇ ‘ਦਿਲ ਦੀ ਗੱਲ’ ਜਾਣੀ| ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਭਰਾਵਾਂ ਦੀ ਆਵਾਜ਼ ਦੇਸ਼ ਨੂੰ ਆਜ਼ਾਦੀ ਦਿਵਾ ਸਕਦੀ ਹੈ| ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਅਤੇ ਕਿਸਾਨਾਂ ਦੇ ਦਰਮਿਆਨ ਦੀ ਗੱਲਬਾਤ ਦਾ ਵੀਡੀਓ ਜਾਰੀ ਕੀਤਾ| ਇਸ ਵਿੱਚ ਰਾਹੁਲ ਗਾਂਧੀ ਕਿਸਾਨਾਂ ਤੋਂ ਪੁੱਛਦੇ ਹਨ ਕਿ ਤੁਹਾਨੂੰ ਕਿਉਂ ਲੱਗ ਰਿਹਾ ਹੈ ਕਿ ਐਮ.ਐਸ.ਪੀ. ਚੱਲੀ ਜਾਵੇਗੀ| ਇਸ ਤੇ ਕਿਸਾਨ ਕਹਿੰਦੇ ਹਨ ਜੇਕਰ ਖੇਤੀਬਾੜੀ ਕਾਨੂੰਨਾਂ ਨੂੰ ਫਾਇਦਾ ਹੁੰਦਾ ਹੈ ਤਾਂ ਐਮ.ਐਸ.ਪੀ. ਲਈ ਸਰਕਾਰ ਕਾਨੂੰਨ ਕਿਉਂ ਨਹੀਂ ਬਣਾਉਂਦੀ ਹੈ| ਇਸ ਦੌਰਾਨ ਰਾਹੁਲ ਕਹਿੰਦੇ ਹਨ ਕਿ ਕਿਸਾਨ ਦੀ ਆਵਾਜ਼ ਨਾਲ ਹੀ ਹਿੰਦੁਸਤਾਨ ਆਜ਼ਾਦ ਹੋਇਆ ਅਤੇ ਅੱਜ ਇਕ ਵਾਰ ਫਿਰ ਕਿਸਾਨ ਦੀ ਆਵਾਜ਼ ਨਾਲ ਹਿੰਦੁਸਤਾਨ ਆਜ਼ਾਦ ਹੋਵੇਗਾ|
ਕਾਂਗਰਸ ਨੇਤਾ ਨੇ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਕਿਸਾਨਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਵੇਂ ਜਗ੍ਹਾ ਦਬਾਈ ਗਈ| ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਸੰਬੰਧੀ ਕਾਨੂੰਨ ਸਾਡੇ ਕਿਸਾਨਾਂ ਲਈ ਮੌਤ ਦਾ ਫਰਮਾਨ ਹਨ| ਉਨ੍ਹਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਹਾਂ ਜਗ੍ਹਾ ਦਬਾਈ ਗਈ| ਇੱਥੇ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਵਿੱਚ ਲੋਕਤੰਤਰ ਖਤਮ ਹੋ ਗਿਆ ਹੈ|