ਲਖਨਊ, 30 ਸਤੰਬਰ, 2020 : ਯੂ ਪੀ ਪੁਲਿਸ ਨੇ ਹਾਥਰਸ ਦੀ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਹੋਈ ਲੜਕੀ, ਜਿਸਦੀ ਕੱਲ ਦਿੱਲੀ ਦੇ ਹਸਪਤਾਲ ਵਿਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਦਾ ਜਬਰੀ ਅੰਤਿਮ ਸਸਕਾਰ ਕਰ ਦਿੱਤਾ ਹੈ ਜਦਕਿ ਪਰਿਵਾਰ ਨੇ ਇਸਦਾ ਵਿਰੋਧ ਕੀਤਾ ਸੀ। ਪੀੜਤਾ ਦੇ ਪਿਤਾ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੂੰ ਜਬਰੀ ਘਰ ਵਿਚ ਬੰਦ ਕਰ ਦਿੱਤਾ ਗਿਆ ਤੇ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਪਤਾ ਨਹੀਂ ਪੁਲਿਸ ਨੇ ਕਿਸਦੀ ਲਾਸ਼ ਦਾ ਸਸਕਾਰ ਕੀਤਾ ਹੈ। ਪੀੜਤਾ ਦੀ ਮਾਂ ਨੇ ਝੋਲੀ ਅੱਡ ਕੇ ਲਾਸ਼ ਮੰਗੀ ਸੀ ਪਰ ਪੁਲਿਸ ਨੇ ਨਹੀਂ ਦਿੱਤੀ ਤੇ ਸਵੇਰ ਹੋਣ ਦੀ ਉਡੀਕ ਕਰਨ ਦੀ ਥਾਂ ਰਾਤ ਨੂੰ ਹੀ ਸਸਕਾਰ ਕਰ ਦਿੱਤਾ। ਯੂ ਪੀ ਪੁਲਿਸ ਦੇ ਇਸ ਰਵੱਈਏ ਮਗਰੋਂ ਨਵਾਂ ਵਿਵਾਦ ਖੜਾ ਹੋ ਗਿਆ ਹੈ।