ਫ਼ਾਜ਼ਿਲਕਾ, 30 ਸਤੰਬਰ-ਬੁੱਧਵਾਰ ਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੇ 6 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਵਾਹਨ ਜ਼ਿਲੇ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਵਾਹੀਵਾਨਾਂ ਨੂੰ ਜਾਗਰੂਕ ਕਰਣਗੇ।