• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬ੍ਰਹਮ ਮਹਿੰਦਰਾ, ਓ.ਪੀ. ਸੋਨੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵ ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨੂੰ ਦਿੱਤੀ ਵਧਾਈ

Asli Punjabi by Asli Punjabi
October 8, 2020
in Punjab, Top Stories
0
ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਅਤੇ ਸਮਰਪਿਤ ਪਾਰਟੀ ਵਰਕਰ ਸ੍ਰੀ ਖੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀ ਤਤਪਰ ਰਹਿਣਗੇ। ਸ੍ਰੀ ਖੁੱਲਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਤੇ ਸਿੱਖਿਆ ਸੈੱਲ ਦੇ ਚੇਅਰਮੈਨ ਵੀ ਹਨ ਅਤੇ ਉਹ ਤਿੰਨ ਸਾਲਾਂ ਤੋਂ ਸੂਬਾਈ ਹੈਲਥ ਮਿਸ਼ਨ ਦੇ ਮੈਂਬਰ ਹਨ। ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਵਰਗੇ ਅਹੁਦਿਆਂ ਉਤੇ ਵੀ ਰਹਿ ਚੁੱਕੇ ਹਨ।ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਤੇ ਸ੍ਰੀ ਓ.ਪੀ. ਸੋਨੀ ਨੇ ਵੀ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਉਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਸ੍ਰੀ ਖੁੱਲਰ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਖ਼ਤਰੇ ਨਾਲ ਜ਼ੋਰਦਾਰ ਢੰਗ ਨਾਲ ਸਿੱਝ ਰਹੀ ਹੈ ਅਤੇ ਹੁਣ ਇਸ ਖ਼ਤਰੇ ਨੂੰ ਜੜੋਂ ਪੁੱਟਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਮਦਦ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਲੜਾਈ ਨੂੰ ਸਿਖਰ ਉਤੇ ਲੈ ਕੇ ਜਾਏਗਾ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ। ਉਨਾਂ ਕਿਹਾ ਕਿ ਭਾਵੇਂ ਉਨਾਂ ਰਸਮੀ ਤੌਰ ਉਤੇ ਅੱਜ ਇਹ ਅਹੁਦਾ ਸੰਭਾਲਿਆ ਹੈ ਪਰ ਉਹ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਹੁਦੇ ਲਈ ਉਨਾਂ ਉਤੇ ਜੋ ਭਰੋਸਾ ਜਤਾਇਆ ਹੈ, ਉਸ ਉਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।ਸਮਾਗਮ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ, ਗੁਰਜੋਤ ਢੀਂਡਸਾ, ਨਿਰਮਲ ਦੁੱਲਟ, ਜਸਪ੍ਰੀਤ ਧੁੰਨਾ, ਵਿਕਰਮ, ਏ.ਪੀ. ਸਿੰਘ, ਕਰਨ ਬੋਪਾਰਾਏ, ਮੈਂਬਰ ਪੀ.ਪੀ.ਐਸ.ਸੀ. ਲੋਕਨਾਥ ਆਂਗਰਾ, ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਕਮਲਦੀਪ, ਚੇਅਰਮੈਨ ਪਨਸੀਡ ਜੁਗਲ ਕਿਸ਼ੋਰ ਅਤੇ ਵਾਈਸ ਚੇਅਰਮੈਨ ਪੰਜਾਬ ਐਗਰੋ ਬੰਨੀ ਸੰਧੂ ਹਾਜ਼ਰ ਸਨ।

Previous Post

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

Next Post

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

Recommended

ਪ੍ਰੋਫੈਸਰ ਦੀ ਨੌਕਰੀ ਛੱਡ ਸ਼ੁਰੂ ਕੀਤਾ ਨੌਜਵਾਨ ਨੇ ਫਾਸਟਫ਼ੂਡ ਦਾ ਫ਼ੂਡ ਟਰੱਕ

ਪ੍ਰੋਫੈਸਰ ਦੀ ਨੌਕਰੀ ਛੱਡ ਸ਼ੁਰੂ ਕੀਤਾ ਨੌਜਵਾਨ ਨੇ ਫਾਸਟਫ਼ੂਡ ਦਾ ਫ਼ੂਡ ਟਰੱਕ

February 5, 2024
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਵਧੀਆ ਖਿਡਾਰੀ (ਗਰੁੱਪ ਏ, ਬੀ ਅਤੇ ਸੀ) ਸੇਵਾ ਨਿਯਮ-2021 ਤੋਂ ਬਦਲਣ ਦੇ ਇਕ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ

February 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In