• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀ.ਕੇ.ਯੂ. (ਲੱਖੋਵਾਲ) ਦੇ ਮੁਖੀ ਨੇ ਅਕਾਲੀ ਦਲ ਦੇ ਇਸ਼ਾਰੇ ’ਤੇ ਖੇਤੀ ਕਾਨੂੰਨਾਂ ਬਾਰੇ ਪਟੀਸ਼ਨ ’ਤੇ ਯੂ.ਟਰਨ ਲਿਆ: ਕੈਪਟਨ ਅਮਰਿੰਦਰ ਸਿੰਘ

ਲੱਖੋਵਾਲ ਗਰੁੱਪ ਦੀ ਇਸ ਕਾਰਵਾਈ ਨੂੰ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਤੇ ਅਕਾਲੀ ਦਲ ਦੀ ਸਾਜਿਸ਼ ਕਰਾਰ ਦਿੱਤਾ

Asli Punjabi by Asli Punjabi
October 8, 2020
in Punjab, ਕਾਰੋਬਾਰ
0
ਬੀ.ਕੇ.ਯੂ. (ਲੱਖੋਵਾਲ) ਦੇ ਮੁਖੀ ਨੇ ਅਕਾਲੀ ਦਲ ਦੇ ਇਸ਼ਾਰੇ ’ਤੇ ਖੇਤੀ ਕਾਨੂੰਨਾਂ ਬਾਰੇ ਪਟੀਸ਼ਨ ’ਤੇ ਯੂ.ਟਰਨ ਲਿਆ: ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਤੇ ਅਕਾਲੀ ਦਲ ਵਿਚਾਲੇ ਪੁਰਾਣੀਆਂ ਤੇ ਨਜ਼ਦੀਕੀ ਸਾਂਝਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਲੱਖੋਵਾਲ ਗਰੁੱਪ ਵੱਲੋਂ ਖੇਤੀ ਬਿੱਲਾਂ ਖਿਲਾਫ ਸੁਪਰੀਮ ਕੋਰਟ ਵਿੱਚ ਆਪਣੀ ਪਟੀਸ਼ਨ ਬਾਰੇ ਯੂ.ਟਰਨ ਸ਼ੋ੍ਰਮਣੀ ਅਕਾਲੀ ਦਲ ਦੇ ਦਬਾਅ ਹੇਠ ਲਿਆ ਗਿਆ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਇਕ ਵਾਰ ਫੇਰ ਭਾਜਪਾ ਦੀ ਨੇੜਤਾ ਦਾ ਨਿੱਘ ਮਾਣਨਾ ਚਾਹੁੰਦੇ ਹਨ।
ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੇ ਅਕਾਲੀਆਂ ਨਾਲ ਰਿਸ਼ਤੇ ਜੱਗ ਜ਼ਾਹਰ ਹਨ ਅਤੇ ਉਹ ਬਾਦਲਾਂ ਦੇ ਰਾਜ ਦੌਰਾਨ 10 ਸਾਲ ਮੰਡੀ ਬੋਰਡ ਦਾ ਚੇਅਰਮੈਨ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਲੱਖੋਵਾਲ ਗਰੁੱਪ ਵੱਲੋਂ ਕਾਲੇ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਤੋਂ ਅਚਾਨਕ ਪਿੱਛੇ ਹਟਣ ਦਾ ਫੈਸਲਾ ਸਪੱਸ਼ਟ ਕਰਦਾ ਹੈ ਕਿ ਉਹ ਅਕਾਲੀਆਂ ਦੇ ਇਸ਼ਾਰੇ ਉਤੇ ਕੰਮ ਕਰ ਰਹੇ ਹਨ। ਉਨਾਂ ਹੋਰਨਾਂ ਕਿਸਾਨ ਯੂਨੀਅਨਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਝਾਂਸੇ ਵਿੱਚ ਨਾ ਆਉਣ ਜਿਨਾਂ ਨੇ ਇਸ ਕਾਲੇ ਕਾਨੂੰਨ ਨੂੰ ਬਣਾਉਣ ਲਈ ਮੋਹਰੀ ਰੋਲ ਨਿਭਾਉਦਿਆਂ ਮੁੱਢਲੇ ਦੌਰ ਵਿੱਚ ਆਪਣੇ ਭਾਈਵਾਲ ਭਾਜਪਾ ਨੂੰ ਸਹਿਯੋਗ ਦਿੱਤਾ।
ਰਿੱਟ ਪਟੀਸ਼ਨ ਵਾਪਸ ਲੈਣ ਬਾਰੇ ਲੱਖੋਵਾਲ ਗਰੁੱਪ ਦੇ ਫੈਸਲੇ ਬਾਰੇ ਅਕਾਲੀ ਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਵੱਲ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸੇ ਤੋਂ ਹੀ ਸਪੱਸ਼ਟ ਹੁੰਦਾ ਹੈ ਕਿ ਇਸ ਪਿੱਛੇ ਅਕਾਲੀ ਦਲ ਦੀ ਸਾਜਿਸ਼ ਹੈ ਜੋ ਸੱਤਾ ਦੀ ਲਾਲਸਾ ਵਿੱਚ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰ ਰਿਹਾ ਹੈ। ਉਨਾਂ ਇਸ ਮਾਮਲੇ ਉਤੇ ਅਕਾਲੀ ਦਲ ਦੇ ਉਸ ਬਿਆਨ ਨੂੰ ਕਿਸਾਨ ਸੰਗਠਨਾਂ ਦੇ ਸੰਘਰਸ਼ ਵਿੱਚ ਬਿਨਾਂ ਕਿਸੇ ਅਧਿਕਾਰ ਦੇ ਬੇਲੋੜੀ ਦਖਲਅੰਦਾਜ਼ੀ ਕਰਾਰ ਦਿੱਤਾ ਜਿਸ ਵਿੱਚ ਉਨਾਂ ਦੇ ਆਗੂ ਨੇ ਕਿਹਾ ਸੀ ਕਿ ਬੀ.ਕੇ.ਯੂ. (ਲੱਖੋਵਾਲ) ਨੂੰ ਬਾਕੀ ਕਿਸਾਨ ਯੂਨੀਅਨਾਂ ਨਾਲ ਸਲਾਹ ਕੀਤੇ ਬਗੈਰ ਪਟੀਸ਼ਨ ਦਾਖਲ ਨਹੀਂ ਕਰਨੀ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਦਖਲਅੰਦਾਜ਼ੀ ਸਿਰਫ ਇਹੋ ਸਾਬਤ ਕਰਦੀ ਹੈ ਕਿ ਅਕਾਲੀਆਂ ਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਵਿਚਾਲੇ ਸਮਝੌਤਾ ਕੀਤਾ ਹੋਇਆ ਜਿਹੜੇ ਆਪਣੇ ਅਕਾਲੀ ਦਲ ਦੇ ਦੋਸਤਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੇ ਹਿੱਤ ਵੇਚਣ ਵਿੱਚ ਵੀ ਪਿੱਛੇ ਨਹੀਂ ਹਟਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮਾਮਲੇ ਤੋਂ ਇਹੋ ਸਪੱਸ਼ਟ ਹੁੰਦਾ ਹੈ ਕਿ ਇਹ ਸਾਜਿਸ਼ ਕੇਂਦਰ ਵਿੱਚ ਬੈਠੀ ਭਾਜਪਾ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਘੜੀ ਹੈ। ਨਰਿੰਦਰ ਮੋਦੀ ਸਰਕਾਰ ਖੇਤੀ ਖੇਤਰ ਦੀ ਨੀਂਹ ਤੋੜਨ ਅਤੇ ਕਿਸਾਨੀ ਭਾਈਚਾਰੇ ਨੂੰ ਤਬਾਹ ਕਰਨ ਉਤੇ ਤੁਲੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਕੇਂਦਰ ਸਰਕਾਰ ਇਹ ਸੋਚਦੀ ਸੀ ਕਿ ਕੋਵਿਡ ਮਹਾਂਮਾਰੀ ਦੌਰਾਨ ਇਨਾਂ ਤਿੰਨ ਕਾਨੂੰਨਾਂ ਨੂੰ ਲਿਆ ਕੇ ਇਸ ਦੇ ਵਿਰੋਧ ਨੂੰ ਰੋਕ ਦੇਵੇਗੀ ਕਿਉਕਿ ਕਿਸਾਨ ਮਹਾਂਮਾਰੀ ਦੇ ਚੱਲਦਿਆਂ ਸੜਕਾਂ ਉਤੇ ਆਉਣ ਤੋਂ ਡਰਨਗੇ। ਕਿਸਾਨਾਂ ਦੇ ਜਬਰਦਸਤ ਰੋਹ ਨੂੰ ਦੇਖਦਿਆਂ ਭਾਜਪਾ ਦੇ ਹੋਸ਼ ਉਡ ਗਏ ਹਨ ਜਿਹੜੇ ਕਿਸਾਨ ਆਪਣੀ ਰੋਜ਼ੀ ਰੋਟੀ ਲਈ ਕੋਵਿਡ ਅਤੇ ਡਾਂਗਾਂ ਦਾ ਵੀ ਸਾਹਮਣਾ ਕਰ ਰਹੇ ਹਨ।’’
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਸੌਖੇ ਢੰਗ ਨਾਲ ਅੰਬਾਨੀਆਂ ਤੇ ਅਦਾਨੀਆਂ ਕੋਲ ਵੇਚਣ ਬਾਰੇ ਪਤਾ ਲੱਗਣ ਤੋਂ ਬਾਅਦ ਭਾਜਪਾ ਨੇ ਅਕਾਲੀਆਂ ਵੱਲੋਂ ਅਸਤੀਫਾ ਦੇਣ ਦਾ ਸਾਰਾ ਡਰਾਮਾ ਰਚਣ ਦਾ ਫੈਸਲਾ ਕੀਤਾ ਤਾਂ ਜੋ ਉਹ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਸਕਣ। ਉਨਾਂ ਕਿਹਾ ਕਿ ਹੁਣ ਜਦੋਂ ਉਨਾਂ ਨੂੰ ਅਹਿਸਾਸ ਹੋਇਆ ਕਿ ਕਿਸਾਨ ਉਨਾਂ ਦੀ ਬਹਾਨੇਬਾਜ਼ੀ ਅਤੇ ਦੋਹਰੇ ਮਾਪਦੰਡਾਂ ਵਿੱਚ ਨਹੀਂ ਫਸਣਗੇ ਤਾਂ ਅਕਾਲੀਆਂ ਨੇ ਇਕ ਗਰੁੱਪ ਨੂੰ ਦੂਜੇ ਗਰੁੱਪ ਖਿਲਾਫ ਲੜਾ ਕੇ ਕਿਸਾਨੀ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਫੈਸਲਾ ਕੀਤਾ।ਮੁੱਖ ਮੰਤਰੀ ਨੇ ਅਕਾਲੀਆਂ ਨੂੰ ਇਹ ਖਤਰਨਾਕ ਖੇਡਾਂ ਖੇਡਣ ਪ੍ਰਤੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਚਾਲ ਉਨਾਂ ਨੂੰ ਉਲਟੀ ਪਵੇਗੀ ਕਿਉਕਿ ਕਿਸਾਨ ਅਜਿਹੀਆਂ ਕਾਰਵਾਈਆਂ ਨਹੀਂ ਕਰਨਗੇ। ਜੇ ਅਕਾਲੀ ਜਾਂ ਭਾਜਪਾ ਵਿੱਚ ਬੈਠੇ ਉਨਾਂ ਦੇ ਰਾਜਸੀ ਗੁਰੂ ਇਹ ਸੋਚਦੇ ਹਨ ਕਿ ਉਹ ਇਨਾਂ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਗੰਮਰਾਹ ਕਰ ਲੈਣਗੇ ਤਾਂ ਇਹ ਉਨਾਂ ਦੀ ਵੱਡੀ ਗਲਤੀ ਹੋਵੇਗੀ। ਉਨਾਂ ਕਿਹਾ ਕਿ ਕਿਸਾਨ ਇੰਨੇ ਭੋਲੇ ਨਹੀਂ ਹਨ ਕਿ ਉਹ ਇਨਾਂ ਸਵਾਰਥੀ ਆਗੂਆਂ ਦੇ ਪਿੱਛੇ ਲੱਗ ਕੇ ਆਪਣੇ ਪੈਰਾਂ ’ਤੇ ਕੁਹਾੜੀ ਮਾਰ ਲੈਣ।

Previous Post

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

Next Post

ਮਾਪਿਆਂ ਨੂੰ ਪੱਕੇ ਤੌਰ ਤੇ ਕੈਨੇਡਾ ਬੁਲਾਉਣ ਦਾ ਪ੍ਰੋਗਰਾਮ, ਆਨਲਾਈਨ ਅਰਜ਼ੀਆਂ ਲੈਣ ਦੀਆਂ ਤਾਰੀਖਾਂ ਦਾ ਐਲਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮਾਪਿਆਂ ਨੂੰ ਪੱਕੇ ਤੌਰ ਤੇ ਕੈਨੇਡਾ ਬੁਲਾਉਣ ਦਾ ਪ੍ਰੋਗਰਾਮ, ਆਨਲਾਈਨ ਅਰਜ਼ੀਆਂ ਲੈਣ ਦੀਆਂ ਤਾਰੀਖਾਂ ਦਾ ਐਲਾਨ

ਮਾਪਿਆਂ ਨੂੰ ਪੱਕੇ ਤੌਰ ਤੇ ਕੈਨੇਡਾ ਬੁਲਾਉਣ ਦਾ ਪ੍ਰੋਗਰਾਮ, ਆਨਲਾਈਨ ਅਰਜ਼ੀਆਂ ਲੈਣ ਦੀਆਂ ਤਾਰੀਖਾਂ ਦਾ ਐਲਾਨ

Recommended

ਮਨੀਪੁਰ ਵਿੱਚ ਹਮਲੇ ਦੌਰਾਨ ਕੁਕੀ ਭਾਈਚਾਰੇ ਦੇ 3 ਆਦਿਵਾਸੀਆਂ ਦਾ ਗੋਲੀ ਮਾਰ ਕੇ ਕਤਲ

ਮਨੀਪੁਰ ਵਿੱਚ ਹਮਲੇ ਦੌਰਾਨ ਕੁਕੀ ਭਾਈਚਾਰੇ ਦੇ 3 ਆਦਿਵਾਸੀਆਂ ਦਾ ਗੋਲੀ ਮਾਰ ਕੇ ਕਤਲ

September 12, 2023
ਪੰਜਾਬੀ ਭਾਸ਼ਾ ਨੂੰ ਕਾਨੂੰਨ ਹੱਕ ਦਿਵਾਉਣ ਲਈ ਲਾਹੌਰ ਵਿਖੇ ਸੈਮੀਨਾਰ ਹੋਏਗਾ

ਪੰਜਾਬੀ ਭਾਸ਼ਾ ਨੂੰ ਕਾਨੂੰਨ ਹੱਕ ਦਿਵਾਉਣ ਲਈ ਲਾਹੌਰ ਵਿਖੇ ਸੈਮੀਨਾਰ ਹੋਏਗਾ

September 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In