ਵਾਸ਼ਿੰਗਟਨ – ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ| ਅਮਰੀਕੀ ਸਰਕਾਰ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈਕਿ ਇਹ ਫ਼ੈਸਲਾ ਅਮਰੀਕੀ ਕਾਮਿਆਂ ਦੀ ਸੁਰੱਖਿਆ, ਅਖੰਡਤਾ ਦੀ ਬਹਾਲੀ ਅਤੇ ਉਹਨਾਂ ਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕੀਤਾ ਗਿਆ ਹੈ ਕਿ ਐਚ-1ਬੀ ਵੀਜ਼ਾ ਦੇ ਲਈ ਸਿਰਫ ਯੋਗ ਲਾਭ ਪਾਤਰੀਆਂ ਅਤੇ ਬਿਨੈਕਾਰਾਂ ਦੀ ਅਰਜ਼ੀ ਨੂੰ ਹੀ ਮਨਜ਼ੂਰੀ ਦਿੱਤੀ ਜਾਵੇਗੀ| ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਹਜ਼ਾਰਾਂ ਭਾਰਤੀਆਂ ਆਈ.ਟੀ. ਪੇਸ਼ੇਵਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ|ਨਵੇਂ ਨਿਯਮਾਂ ਵਿਚ ਹੋਮਲੈਂਡ ਸਿਕਿਓਰਿਟੀ ਵਿਭਾਗ ਵੱਲੋਂ ਪ੍ਰਸਤਾਵਿਤ ਮੌਜੂਦਾ ਨਿਯਮਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਕਿਰਤ ਵਿਭਾਗ ਵੱਲੋਂ ਪ੍ਰਸਤਾਵਿਤ ਕੁਸ਼ਲ ਇਮੀਗ੍ਰੇਸ਼ਨ ਵੀਜ਼ਾ ਲਈ ਨਵੇਂ ਤਨਖਾਹ ਨਿਯਮ ਸ਼ਾਮਲ ਕੀਤੇ ਗਏ ਹਨ| ਜਦੋਂ ਕਿ ਫ਼ੈਸਲਾ ਸਾਬਕਾ ਸੰਘੀ ਰਜਿਸਟਰ ਵਿਚ ਪ੍ਰਕਾਸ਼ਿਤ ਹੋਣ ਤੋਂ 60 ਦਿਨਾਂ ਬਾਅਦ ਪ੍ਰਭਾਵ ਵਿਚ ਆਵੇਗਾ| ਇਹਨਾਂ ਨਿਯਮਾਂ ਨਾਲ ਐਚ-1 ਬੀ ਪਟੀਸ਼ਨਾਂ ਦੇ ਇਕ ਤਿਹਾਈ ਪ੍ਰਭਾਵਿਤ ਹੋਣ ਦੀ ਆਸ ਹੈ| ਇਮੀਗ੍ਰੇਸ਼ਨ ਮਾਹਰਾਂ ਨੇ ਦੱਸਿਆ ਕਿ ਇਨ੍ਹਾਂ ਤਬਦੀਲੀਆਂ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਜਾ ਸਕਦੀ ਹੈ|