ਨਵੀਂ ਦਿੱਲੀ – ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਵਜ੍ਹਾ ਨਾਲ 4 ਦਿਨ ਪਹਿਲਾਂ ਹੀ ਦਿੱਲੀ ਦੇ ਐਸਕਾਰਟ ਹਸਪਤਾਲ ‘ਚ ਉਨ੍ਹਾਂ ਦੇ ਦਿਲ ਦਾ ਆਪਰੇਸ਼ਨ ਹੋਇਆ ਸੀ। ਉਦੋਂ ਤੋਂ ਉਨ੍ਹਾਂ ਦੀ ਹਾਲਤ ਨਾਜੁਕ ਬਣੀ ਹੋਈ ਸੀ। ਡਾਕਟਰਾਂ ਦੀ ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਦੀ ਜਾਨ ਨਹੀਂ ਬੱਚ ਸਕੀ ਅਤੇ ਵੀਰਵਾਰ ਦੇਰ ਸ਼ਾਮ ਹਸਪਤਾਲ ‘ਚ ਹੀ ਉਨ੍ਹਾਂ ਨੇ ਆਖ਼ਰੀ ਸਾਹ ਲਈ। ਉਥੇ ਹੀ ਕੇਂਦਰੀ ਗ੍ਰਹਿ ਮੰਤਰਾਲਾ ਨੇ ਪਾਸਵਾਨ ਦੇ ਦਿਹਾਂਤ ‘ਤੇ ਰਾਜ ਸੋਗ ਦਾ ਐਲਾਨ ਕੀਤਾ ਹੈ।