• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਮੁਕੰਮਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Asli Punjabi by Asli Punjabi
October 10, 2020
in Punjab
0
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਮੁਕੰਮਲ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਮੂਹ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿਥੇ ਭਾਈ ਲੌਂਗੋਵਾਲ ਨੇ ਅਰਦਾਸ ਕੀਤੀ। ਅੱਜ ਤੀਸਰੇ ਦਿਨ ਸੇਵਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ ਸ਼ਾਮਲ ਸਨ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ 19 ਮਈ 2016 ਨੂੰ ਪਬਲੀਕੇਸ਼ਨ ਵਿਭਾਗ ਵਿਖੇ ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ। ਇਸ ਦੇ ਨਾਲ ਹੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ’ਤੇ ਝਾੜੂ ਦੀ ਸੇਵਾ ਕਰਨ ਦਾ ਵੀ ਹੁਕਮ ਕੀਤਾ ਗਿਆ ਸੀ। ਇਸੇ ਤਹਿਤ ਹੀ ਤਿੰਨ ਦਿਨ ਤੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸੇਵਾ ਕਰ ਰਹੇ ਸਨ, ਜੋ ਅੱਜ ਮੁਕੰਮਲ ਹੋਈ। ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਅਟੱਲ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਹੋਇਆ ਸੀ ਉਸ ਦਾ ਪਾਲਣ ਕੀਤਾ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਆਦਿ ਹਾਜ਼ਰ ਸਨ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

Previous Post

ਕੈਨੇਡਾ ਲੇਕ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ

Next Post

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Recommended

ਏਅਰ ਇੰਡੀਆ ਦੀ ਅੰਮਿ੍ਤਸਰ -ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਏਗੀ ਸ਼ੁਰੂ

ਏਅਰ ਇੰਡੀਆ ਦੀ ਅੰਮਿ੍ਤਸਰ -ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਏਗੀ ਸ਼ੁਰੂ

August 30, 2021
ਸਿਆਟਲ ‘ਚ ਗੁਰੂ ਘਰ ਵਲੋਂ ਪੁਲਿਸ ਤੇ ਫਾਇਰ ਫ਼ਾਈਟਰਾਂ ਲਈ ਲੰਗਰ ਦੀ ਸੇਵਾ

ਸਿਆਟਲ ‘ਚ ਗੁਰੂ ਘਰ ਵਲੋਂ ਪੁਲਿਸ ਤੇ ਫਾਇਰ ਫ਼ਾਈਟਰਾਂ ਲਈ ਲੰਗਰ ਦੀ ਸੇਵਾ

May 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In