• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

Asli Punjabi by Asli Punjabi
October 10, 2020
in Punjab, ਕਾਰੋਬਾਰ
0
ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ
586
SHARES
3.3k
VIEWS
Share on FacebookShare on TwitterShare on Whatsapp

ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਇਸ ਖ਼ਤਰੇ ਦੀ ਜੜ੍ਹ ਵੱਢਣ ਲਈ ਨੋਡਲ ਅਫ਼ਸਰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਰਹੇ ਹਨ ਕੰਮ

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਹੋਰ ਵਿਗਾੜੇਗਾ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨ੍ਹਾਂ ਨੇ ਪਰਾਲੀ ਫੂਕਣ ਦੇ ਖ਼ਤਰੇ ਖ਼ਿਲਾਫ਼ ਮਤੇ ਪਾਸ ਕੀਤੇ ਹਨ ਪਰ ਜੇ ਸਾਨੂੰ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਤਾਂ ਸਾਰੀਆਂ ਪੰਚਾਇਤਾਂ ਨੂੰ ਇਸ ਖ਼ਤਰੇ ਨੂੰ ਖ਼ਤਮ ਕਰਨ ਦਾ ਅਹਿਦ ਲੈਂਦਿਆਂ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1400 ਤੋਂ 1700 ਰੁਪਏ ਵਿੱਚ ਮਸ਼ੀਨਰੀ ਕਿਰਾਏ ਉਤੇ ਮਿਲਦੀ ਹੈ। ਕਿਸਾਨਾਂ ਨੂੰ ਵਡੇਰੇ ਜਨਤਕ ਹਿੱਤ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਪਰਾਲੀ ਦੀ ਸਟੋਰੇਜ ਲਈ ਵਿਆਪਕ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਪਿੰਡਾਂ ਵਿੱਚ ਸ਼ਾਮਲਾਟ, ਗਊਸ਼ਾਲਾਵਾਂ ਅਤੇ ਹੋਰ ਢੁਕਵੀਆਂ ਥਾਵਾਂ ਉਤੇ ਬਾਸਮਤੀ ਦੀ ਪਰਾਲੀ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਪਰਾਲੀ ਦੀ ਵਰਤੋਂ ਕੋਈ ਵੀ ਪਸ਼ੂਆਂ ਦੇ ਚਾਰੇ ਲਈ ਕਰ ਸਕਦਾ ਹੈ। ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਜਾਣਕਾਰੀ ਦੇਣ, ਸਿੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਤਾਲਮੇਲ ਰੱਖ ਰਹੇ ਹਨ ਤਾਂ ਕਿ ਇਸ ਜਾਗਰੂਕਤਾ ਪ੍ਰੋਗਰਾਮ ਤੋਂ ਕੋਈ ਵੀ ਕਿਸਾਨ ਵਾਂਝਾ ਨਾ ਰਹੇ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐਸ.ਐਮ.ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਇਸ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ। ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਹਾਲਾਤ ਵਿੱਚ ਪਰਾਲੀ ਫੂਕਣ ਨਾਲ ਵਾਤਾਵਰਣ ਉਤੇ ਪੈਣ ਵਾਲਾ ਮਾੜਾ ਪ੍ਰਭਾਵ ਵੱਧ ਨੁਕਸਾਨਦੇਹ ਸਾਬਤ ਹੋਵੇਗਾ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

Next Post

ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

Recommended

ਚਾਰਾ ਘਪਲਾ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਚਾਰਾ ਘਪਲਾ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

April 18, 2021
ਬੀ ਐਸ ਐਫ ਵੱਲੋਂ ਤਰਨਤਾਰਨ ਵਿਚ ਚੀਨ ਦਾ ਬਣਿਆ ਡਰੋਨ ਬਰਾਮਦ

ਬੀ ਐਸ ਐਫ ਵੱਲੋਂ ਤਰਨਤਾਰਨ ਵਿਚ ਚੀਨ ਦਾ ਬਣਿਆ ਡਰੋਨ ਬਰਾਮਦ

December 27, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In