ਫਾਜ਼ਿਲਕਾ 21 ਮਈ ; -ਮਰਹੂਮ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੀ ਯਾਦ ਵਿੱਚ ਜਿਲ੍ਹਾ ਫਾਜ਼ਿਲਕਾ ਯੂਥ ਕਾਂਗਰਸ ਵੱਲੋਂ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ
ਜਿਲ੍ਹਾ ਪ੍ਰਧਾਨ ਯੂਥ ਕਾਂਗਰਸ ਫਾਜ਼ਿਲਕਾ ਅਤੇ ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਰੂਬੀ ਗਿੱਲ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਵਲਾ ਵਿਸ਼ੇਸ਼ ਤੌਰ ਤੇ ਪੁੱਜੇ
ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਡੱਬਵਾਲਾ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਆਯੋਜਿਤ ਕੀਤੇ ਗਏ ਇਸ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਨੇ 60 ਯੂਨਿਟ ਖੂਨਦਾਨ ਕੀਤਾ ।
ਕੈਂਪ ਦੀ ਵਿਸ਼ੇਸ਼ਤਾ ਇਹ ਰਹੀ ਕਿ ਖੂਨਦਾਨ ਕੈਂਪ ਵਿੱਚ ਜਿਲ੍ਹਾ ਪ੍ਰਧਾਨ ਰੂਬੀ ਗਿਲ ਸਮੇਤ ਹੋਰ ਅਹੁਦੇਦਾਰਾਂ ਨੇ ਖੁੱਦ ਖੂਨ ਦਾਨ ਕੀਤਾ ।
ਵਰਨਣਯੋਗ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ ( 21 ਮਈ ) ਉੱਪਰ ਦੇਸ਼ ਭਰ ਵਿੱਚ ਕਾਂਗਰਸ ਨਾਲ ਜੁੜੇ ਨੌਜਵਾਨਾਂ ਵੱਲੋਂ ਅਜਿਹੇ ਪਰਉੱਪਕਾਰੀ ਕਾਰਜਾਂ ਰਾਹੀਂ ਸਮਾਜ ਨੂੰ ਸੁਖਦ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ।
ਇਸ ਮੌਕੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਦਿਨਾਂ ਅੰਦਰ ਜਿੱਥੇ ਆਮ ਲੋਕਾਂ ਨੂੰ ਖਾਣੇ , ਦਵਾਈਆਂ ਅਤੇ ਠੀਕ ਸੇਧ ਦੀ ਜਰੂਰਤ ਹੈ ਉੱਥੇ ਅੱਜ ਜਿੰਦਗੀ ਦੀ ਲੜ੍ਹਾਈ ਲੜ ਰਹੇ ਲੋਕਾਂ ਨੂੰ ਖੂਨ ਦੀ ਵੀ ਜਰੂਰਤ ਹੈ ।
ਉਨ੍ਹਾਂ ਕਿਹਾ ਕਿ ਸਮੇਂ – ਸਮੇਂ ਉੱਪਰ ਕਾਂਗਰਸ ਪਾਰਟੀ ਨਾਲ ਜੁੜੇ ਜੁਝਾਰੂ ਲੋਕਾਂ ਵੱਲੋਂ ਸਮਾਜ ਸੇਵਾ ਲਈ ਵਿਸ਼ੇਸ਼ ਕਾਰਜ ਕੀਤੇ ਜਾਂਦੇ ਰਹੇ ਹਨ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੂਬੀ ਗਿੱਲ ਨੇ ਦੱਸਿਆ ਕਿ ਕੋਵਿਡ -19 ਦੇ ਮੱਦੇਨਜ਼ਰ ਲਗਾਤਾਰ ਯੂਥ ਕਾਂਗਰਸ ਵੱਲੋਂ ਜ਼ਰੂਰਤਮੰਦਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ।
ਅਨਾਜ ਮੰਡੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਸੈਨੀਟਾਈਜ਼ਰ , ਮਾਸਕ ਮੁਹੱਈਆ ਕਰਵਾਏ ਗਏ ਹਨ ।
ਰੂਬੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਨਰੋਈ ਸੋਚ ਸਦਕਾ ਅਤੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੁਨੀਲ ਜਾਖੜ ਦੀ ਅਗਵਾਈ ਦੀ ਬਦੌਲਤ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ ਜਿਸ ਤਹਿਤ ਕ੍ਰਾਂਤੀਕਾਰੀ ਨਤੀਜੇ ਦੇਖਣ ਨੂੰ ਮਿਲੇ ਹਨ ।
ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਬੈਚ ਲਗਾ ਕੇ ਅਤੇ ਪ੍ਰਸੰਸਾ ਪੱਤਰ ਦੇ ਕੇ ਵਿਧਾਇਕ ਰਮਿੰਦਰ ਆਵਲਾ ਵੱਲੋਂ ਸਨਮਾਨਤ ਕੀਤਾ ਗਿਆ ।
ਇਸ ਮੌਕੇ ਰਾਜ ਕੁਮਾਰ ਕੰਬੋਜ ਸਰਪੰਚ ਡੱਬਵਾਲਾ ਕਲਾਂ , ਅਮਰ ਕੰਬੋਜ , ਸਚਿਨ ਆਵਲਾ , ਰਾਜੂ ਗੋਬਿੰਦਾ , ਸਾਗਰ ਕੰਬੋਜ , ਰੋਬਿਨ , ਗਗਨ ਕੰਬੋਜ , ਰਮਨ ਹਾਂਡਾ , ਨਵਨੀਤ ਨੰਬਰਦਾਰ ਤੋਂ ਜਿਲ੍ਹਾ ਫਾਜ਼ਿਲਕਾ ਯੂਥ ਕਾਂਗਰਸ ਦੀ ਸਮੁੱਚੀ ਟੀਮ ਮੌਜੂਦ ਸੀ ।