• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Asli Punjabi by Asli Punjabi
October 13, 2020
in Punjab
0
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15.10.2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ / ਸੰਸਥਾਵਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ ਹੈ। ਹਾਜ਼ਰੀ ਨੂੰ ਲਾਜ਼ਮੀ ਬਣਾਏ ਬਿਨਾਂ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ `ਤੇ ਨਿਰਭਰ ਹੋਣਾ ਚਾਹੀਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ ਮਸ਼ਵਰੇ ਜ਼ਰੀਏ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਐਸ.ਓ.ਪੀਜ਼ ਦੀ ਲਾਜ਼ਮੀ ਤੌਰ `ਤੇ ਪਾਲਣਾ ਕਰਨੀ ਹੋਵੇਗੀ।ਇਸ ਤੋਂ ਇਲਾਵਾ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ (ਪੀ.ਐਚ.ਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗੈ੍ਰਜੂਏਟ ਵਿਦਿਆਰਥੀਆਂ ਲਈ ਉੱਚ ਵਿਦਿਅਕ ਸੰਸਥਾਵਾਂ 15 ਅਕਤੂਬਰ 2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦਾ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ 2020 ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਓ.ਆਈ.ਏ. ਐਂਡ ਐਸ) ਦੁਆਰਾ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15.10.2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਣਜ ਮੰਤਰਾਲੇ (ਐਮਓਸੀ) ਦੁਆਰਾ ਜਾਰੀ ਐਸਓਪੀਜ਼ ਅਨੁਸਾਰ 15.10.2020 ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਮਾਜਿਕ / ਅਕਾਦਮਿਕ / ਖੇਡਾਂ / ਮਨੋਰੰਜਨ / ਸੱਭਿਆਚਾਰਕ / ਧਾਰਮਿਕ / ਰਾਜਨੀਤਿਕ ਸਮਾਗਮ, ਜਿਨ੍ਹਾਂ ਵਿਚ ਵਿਆਹ ਤੇ ਸਸਕਾਰ ਅਤੇ ਹੋਰ ਸਮਾਗਮ ਸ਼ਾਮਲ ਹਨ, ਲਈ ਪਹਿਲਾਂ ਹੀ 100 ਵਿਅਕਤੀਆਂ ਦੀ ਸੀਮਾ ਨਾਲ ਆਗਿਆ ਦਿੱਤੀ ਗਈ ਹੈ। ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਇਸ ਤਰ੍ਹਾਂ ਦੇ ਇਕੱਠਾਂ ਲਈ 100 ਵਿਅਕਤੀਆਂ ਦੀ ਨਿਰਧਾਰਤ ਸੀਮਾ ਤੋਂ ਵੱਧ ਇਕੱਠ ਕਰਨ ਦੀ ਆਗਿਆ ਕੁਝ ਸ਼ਰਤਾਂ ਅਧੀਨ 15.10.2020 ਤੋਂ ਹੋਵੇਗੀ ਜਿਵੇਂ ਕਿ ਬੰਦ ਥਾਵਾਂ ਵਿੱਚ 200 ਵਿਅਕਤੀਆਂ ਦੀ ਸੀਮਾ ਦੇ ਨਾਲ ਹਾਲ ਦੀ ਵੱਧ ਤੋਂ ਵੱਧ 50% ਸਮਰੱਥਾ ਦੀ ਆਗਿਆ ਹੈ। ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ।ਉਨ੍ਹਾਂ ਦੱਸਿਆ ਕਿ ਖੁੱਲ੍ਹੀਆਂ ਥਾਵਾਂ, ਜ਼ਮੀਨ / ਜਗ੍ਹਾ ਦੇ ਅਕਾਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਦੀ ਆਗਿਆ ਅਤੇ ਸਮਾਜਿਕ ਦੂਰੀ ਬਣਾਏ ਰੱਖਣ, ਲਾਜ਼ਮੀ ਮਾਸਕ ਪਾਉਣ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਨਾਲ ਇਸ ਤਰ੍ਹਾਂ ਦੇ ਇਕੱਠਾਂ ਦੀ ਆਗਿਆ ਹੋਵੇਗੀ। ਇਸ ਲਈ ਸਿਰਫ ਮਨੋਰੰਜਨ ਦੇ ਸਮਾਗਮਾਂ ਲਈ 100 ਵਿਅਕਤੀਆਂ ਤੋਂ ਵੱਧ ਦੇ ਇਕੱਠ ਦੀ ਇਜ਼ਾਜ਼ਤ ਨਹੀਂ ਹੋਵੇਗੀ।

Previous Post

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ ’ਚ ਤੇਜੀ

Next Post

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

''ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ'', ਕੈਪਟਨ ਨੇ ਬਾਦਲਾਂ ਨੂੰ ਕਿਹਾ

Recommended

ਵੱਧਦੇ ਨਸ਼ੇ ਕੈਂਸਰ ਦਾ ਮੁੱਖ ਕਾਰਨ ਕੈਂਸਰ ਦਿਵਸ ’ਤੇ ਸਾਇੰਸ ਸਿਟੀ ਵਿਖੇ ਵੈੱਬਨਾਰ

ਵੱਧਦੇ ਨਸ਼ੇ ਕੈਂਸਰ ਦਾ ਮੁੱਖ ਕਾਰਨ ਕੈਂਸਰ ਦਿਵਸ ’ਤੇ ਸਾਇੰਸ ਸਿਟੀ ਵਿਖੇ ਵੈੱਬਨਾਰ

February 5, 2021
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਗਮ

August 21, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In