• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਕਾਨੂੰਨ ਮੁਤਾਬਿਕ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਲੋੜ ਪਈ ਤਾਂ ਕਾਨੂੰਨ ’ਚ ਸੋਧ ਹੋਵੇ

Asli Punjabi by Asli Punjabi
October 13, 2020
in Punjab, ਕਾਰੋਬਾਰ
0
ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਭਾਰਤ ਸਰਕਾਰ ਅਤੇ ਸੂਬਿਆਂ/ਇਕ ਜਾਂ ਜ਼ਿਆਦਾ ਦਰਮਿਆਨ ਕਿਸੇ ਵੀ ਝਗੜੇ ਨੂੰ ਸੁਲਝਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਦੀ ਜਰੂਰਤ ‘ਤੇ ਜੋਰ ਦਿੱਤਾ। ਇਹ ਮੰਗ ਜੀਐਸਟੀ ਕੌਂਸਲ ਦੀਆਂ ਸਿਫਾਰਸਾਂ ’ਚੋਂ ਲਾਗੂ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਕਿਸੇ ਚੱਲ ਰਹੇ ਝਗੜੇ ਦੇ ਸਬੰਧ ਨੂੰ ਨਿਪਟਾਉਣ ਲਈ ਸਬੰਧਤ ਸੂਬਾ ਕਿਸੇ ਸੁਤੰਤਰ ਸੰਸਥਾ ਕੋਲ ਆਪਣਾ ਵਿਰੋਧ ਪ੍ਰਗਟਾ ਸਕਦਾ ਹੈ ਜਾਂ ਨਹੀਂ ਇਸ ਬਾਰੇ ਵੀ ਕੁਝ ਸਪੱਸ਼ਟ ਨਹੀਂ ਹੈ। ਮਨਪ੍ਰੀਤ ਬਾਦਲ ਨੇ ਜ਼ਿਕਰ ਕੀਤਾ ਕਿ ਇਸ ਤੋਂ ਪਹਿਲਾਂ ਵੀ ਇਸ ਬਾਰੇ ਵਿਚਾਰ ਜ਼ਹਿਰ ਕੀਤਾ ਗਿਆ ਸੀ ਕਿ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਅਤੇ ਇਸ ਨੂੰ ਜੀਐਸਟੀ ਬਿੱਲ ‘ਤੇ ਸਥਾਪਤ ਸੰਸਦੀ ਸਥਾਈ ਕਮੇਟੀ ਨੇ ਖਾਰਜ ਕਰ ਦਿੱਤਾ ਸੀ। ਖਦਸ਼ਾ ਪ੍ਰਗਟਾੳਂਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਸਹੀ ਨਹੀਂ ਕਿਉਂਕਿ ਸਥਾਈ ਕਮੇਟੀ ਨੇ ਉਪਰੋਕਤ ਸਿਫਾਰਸਾਂ ਨੂੰ ਸਪੱਸਟ ਤੌਰ ’ਤੇ ਦਿੱਤਾ ਸੀ, ਜੋ ਹੁਣ ਸਾਡੇ ਸੰਵਿਧਾਨ ਵਿਚ ਧਾਰਾ 279 ਏ (11) ਵਜੋਂ ਸ਼ਾਮਲ ਹੋ ਚੁੱਕੀਆ ਹਨ।ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 42ਵੀਂ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਮੌਜੂਦਾ ਸਥਿਤੀ ਇਸ ਧਾਰਾ ਦੇ ਘੇਰੇ ਵਿੱਚ ਹੈ ਪਰ ਉਹ ਚਾਹੁੰਦੇ ਹਨ ਕਿ ਇਸ ਮਸਲੇ ਦਾ ਕੋਈ ਬਾਹਰੀ ਹੱਲ ਹੋ ਸਕੇ। ਵਿੱਤ ਮੰਤਰੀ ਨੇ ਅੱਗੇ ਕਿਹਾ,‘‘ਅਸੀਂ ਇਸ ਤਰਾਂ ਕੁਝ ਖਤਰਨਾਕ ਉਦਾਹਰਣਾਂ ਸਥਾਪਤ ਕਰਨ ਦੇ ਨੇੜੇ ਹਾਂ ਜਿਵੇਂ ਕਿ ਸੰਵਿਧਾਨ ਨੂੰ ਅਲਵਿਦਾ, ਮੁਆਵਜਾ ਕਾਨੂੰਨ ਨੂੰ ਅਲਵਿਦਾ, ਕੌਂਸਲ ਦੀਆਂ ਮੀਟਿੰਗਾਂ ਦੀਆਂ ਕਾਰਵਾਈਆਂ ਨੂੰ ਅਲਵਿਦਾ ਅਤੇ ਅਟਾਰਨੀ ਜਨਰਲ ਦੀ ਰਾਏ ਨੂੰ ਅਲਵਿਦਾ।’’ਕੌਂਸਲ ਦੀ ਚੇਅਰਪਰਸਨ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਦੱਸਦਿਆਂ ਮਨਪ੍ਰੀਤ ਬਾਦਲ ਨੇ ਕਿਹਾ,‘‘ਸਾਡੇ ਹਿੱਸੇਦਾਰਾਂ ਉੱਤੇ ਭਾਰੀ ਜ਼ਿੰਮੇਵਾਰੀ ਹੈ, ਖਾਸਕਰ ਤੁਹਾਡੇ ਵਾਲਿਆਂ ’ਤੇ। ਅਸੀਂ ਇਕ-ਰਾਸਟਰ-ਇਕ-ਟੈਕਸ ਸੰਕਲਪ ਜੋ ਕਿ ਕਾਨੂੰਨ ਦੀ ਰੂਹ ਹੈ, ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਉਣ ਦੇ ਨੇੜੇ ਹਾਂ।’’ ਬਾਦਲ ਨੇ ਕਿਹਾ ਕਿ ਉਨਾਂ ਨੇ ਇਸ ਵਿਸੇ ’ਤੇ ਮੰਤਰੀਆਂ ਦੇ ਸਮੂਹ (ਜੀਓਐਮ) ਦਾ ਸੁਝਾਅ ਦਿੱਤਾ ਸੀ ਅਤੇ ਉਨਾਂ ਨੂੰ ਭਰੋਸਾ ਹੈ ਕਿ ਸਮੂਹ ਮਸਲਿਆਂ ਨੂੰ ਸਾਂਤੀਪੂਰਵਕ ਨਜਿੱਠਣ ਦੇ ਯੋਗ ਹੋਵੇਗਾ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਜੇਕਰ ਇਸ ਸਮੂਹ ਦਾ ਅੱਜ ਹੀ ਐਲਾਨ ਹੋ ਜਾਂਦਾ ਤਾਂ ਗਰੁੱਪ ਅਗਲੇ 48 ਘੰਟਿਆਂ ਵਿੱਚ ਆਪਣੀ ਰਿਪੋਰਟ ਦੇ ਸਕਦਾ ਹੈ। ਉਨਾਂ ਉਮੀਦ ਜਤਾਈ ਕਿ ਕੌਂਸਲ ਜਲਦਬਾਜੀ ਦੀ ਬਜਾਏ ਕਾਨੂੰਨੀ ਰਾਹ ਅਪਣਾਏਗੀ।ਸ੍ਰੀ ਬਾਦਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੇ ਲਿਖਤੀ ਤੌਰ ’ਤੇ ਅਤੇ ਪਿਛਲੇ ਸੈਸ਼ਨ ਦੌਰਾਨ ਵੀ ਕਈ ਮਹੱਤਵਪੂਰਨ ਸਵਾਲ ਉਠਾਏ ਸਨ ਅਤੇ ਉਹ ਅਜੇ ਵੀ ਜਵਾਬ ਦੀ ਉਡੀਕ ਕਰ ਰਹੇ ਹਨ। ਕਿਉਂਕਿ ਕੋਈ ਜਵਾਬ ਨਹੀਂ ਮਿਲਿਆ ਹੈ, ਉਨਾਂ ਨੂੰ ਇਹ ਮੰਨਣ ਲਈ ਮਜਬੂਰ ਹੋਣਾ ਪਿਆ ਕਿ ਸ਼ਾਇਦ ਇਨਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ ਅਤੇ ਅਸੀਂ ਇਨਾਂ ਸਵਾਲਾਂ ਦੇ ਜਵਾਬ ਤੋਂ ਬਿਨਾਂ ਅੱਗੇ ਵਧਣਾ ਚਾਹੰੁਦੇ ਹਾਂ।ਮਨਪ੍ਰੀਤ ਬਾਦਲ ਨੇ ਕਿਹਾ ਕਿ ਨਾਗਰਿਕਾਂ ਅਤੇ ਕੌਮਾਂ ਲਈ ਚੰਗੇ ਅਤੇ ਮਾੜੇ ਸਮੇਂ ਆਉਂਦੇ ਜਾਂਦੇ ਰਹਿੰਦੇ ਹਨ ਅਤੇ ਕਾਨੂੰਨਾਂ ਦਾ ਮੁੱਢਲਾ ਅਰਥ ਸਹੀ ਆਚਰਨ ਨੂੰ ਯਕੀਨੀ ਬਣਾਉਣਾ ਹੁੰਦਾ ਹੈ ਭਾਵੇਂ ਇੱਥੇ ਮਾਰਗ ਤੋਂ ਭਟਕਾਉਣ ਦੀਆਂ ਲਾਲਸਾਵਾਂ ਹੋਣ। ਮਨਪ੍ਰੀਤ ਬਾਦਲ ਨੇ ਜ਼ੋਰ ਦੇ ਕੇ ਕਿਹਾ, “ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਸਾਡਾ ਮੁੱਦਾ ਸਰਲ ਹੈ। ਸਾਨੂੰ ਕਾਨੂੰਨ ਅਨੁਸਾਰ ਮੁਆਵਜ਼ਾ ਦੇਵੋ। ਜੇਕਰ ਵਿਵਹਾਰਕ ਬਦਲਾਅ ਜ਼ਰੂਰੀ ਹੈ ਤਾਂ ਕਾਨੂੰਨ ਨੂੰ ਸੋਧਿਆ ਜਾਵੇ।’’ ਉਨਾਂ ਇਹ ਵੀ ਕਿਹਾ ਕਿ ਕਾਨੂੰਨ ਅਤੇ ਮੁਆਵਜ਼ਾ ਸ਼ੁਰੂਆਤ ਤੋਂ ਹੀ ਕਿਸੇ ਪਦਾਰਥਕ ਤਬਦੀਲੀ ਅਧੀਨ ਨਹੀਂ ਆਏ ਹਨ ਅਤੇ ਸਾਰੀਆਂ ਪਦਾਰਥਕ ਤਬਦੀਲੀਆਂ ਹੁਣ ਸਰਕੁਲਰਾਂ ਅਤੇ ਕਾਰਜਕਾਰੀ ਨਿਰਦੇਸ਼ਾਂ ਦੇ ਇੱਕ ਸਮੂਹ ਦੁਆਰਾ ਆਈਆਂ ਹਨ ਜਿਨਾਂ ਵਿੱਚ ਕੌਂਸਲ ਦੀ ਸਿਫ਼ਾਰਿਸ ਦੀ ਤਾਕਤ ਵੀ ਨਹੀਂ ਹੈ।ਮਨਪ੍ਰੀਤ ਬਾਦਲ ਨੇ ਸਾਰਿਆਂ ਦੇ ਲਾਭ ਲਈ ਦੱਸਿਆ ਗਿਆ ਕਿ ਜੋ ਬਦਲਿਆ ਜਾ ਰਿਹਾ ਹੈ ਉਸਦਾ ਕਾਨੂੰਨ ਵਿੱਚ ਕੋਈ ਜ਼ਿਕਰ ਨਹੀਂ ਹੈ। ਕਾਨੂੰਨ ਵਿਚ ਪਰਿਭਾਸ਼ਿਤ ਕੀਤੇ ਗਏ ਸ਼ਬਦ ’ਮੁਆਵਜ਼ਾ’ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਇਹ ਅਨੁਮਾਨਤ ਆਮਦਨੀ ਅਤੇ ਅਸਲ ਆਮਦਨੀ ਵਿਚ ਅੰਤਰ ਹੈ ਜਿਸ ਵਿਚ ਨਾ ਤਾਂ ਕੋਈ ਤਬਦੀਲੀ ਆਈ ਹੈ ਅਤੇ ਇਸ ਤਰਾਂ ਮੁਆਵਜ਼ੇ ਨੂੰ ਆਪਹੁਦਰੇ ਢੰਗ ਨਾਲ ਦੋ ਹਿੱਸਿਆਂ ਵਿਚ ਵੰਡਿਆ ਨਹੀਂ ਜਾ ਸਕਦਾ ਅਤੇ 7 ਫੀਸਦੀ ਵਿਕਾਸ ਦਰ ਨੂੰ ਲਾਗੂ ਕਰਨ ਦਾ ਕੋਈ ਕਾਨੂੰਨੀ ਅਧਾਰ ਨਹੀਂ ਹੈ ਜੋ ਪਹਿਲਾਂ 10% ਸੀ।ਉਨਾਂ ਅੱਗੇ ਖੁਲਾਸਾ ਕੀਤਾ ਕਿ ਮੁਆਵਜ਼ਾ ਸੈਕਸ਼ਨ 10 ਵਿੱਚ ਦਰਸਾਏ ਅਨੁਸਾਰ ਫੰਡ ਤੋਂ ਆਇਆ ਹੈ। ਇਸ ਤੋਂ ਬਾਹਰ ਜੋ ਵੀ ਰਕਮ ਆਉਂਦੀ ਹੈ ਉਹ ’ਮੁਆਵਜ਼ਾ ਨਹੀਂ ਹੁੰਦੀ, ਇਸ ਤਰਾਂ ਜਦੋਂ ਤੱਕ ਕੇਂਦਰ ਸਰਕਾਰ ਇਸ ਨੂੰ ਮੁਆਵਜ਼ਾ ਫੰਡ ਵਿੱਚ ਕਰੈਡਿਟ ਨਹੀਂ ਕਰਦੀ ਇਹ ਮੁਆਵਜ਼ਾ ਨਹੀਂ ਹੈ।ਮਨਪ੍ਰੀਤ ਬਾਦਲ ਨੇ ਅੱਗੇ ਕਿਹਾ ਕਿ ਧਾਰਾ 7 ਕਹਿੰਦੀ ਹੈ ਕਿ ਮੁਆਵਜ਼ੇ ਦਾ ਭੁਗਤਾਨ ਟਰਾਂਜਿਸ਼ਨ ਪੀਰੀਅਡ ਦੇ ਅੰਦਰ-ਅੰਦਰ ਯਾਨੀ ਪੰਜ ਸਾਲ ਵਿੱਚ ਕੀਤਾ ਜਾਣਾ ਚਾਹੀਦਾ ਹੈ, ਜੋ ਕਿ ਅਟਾਰਨੀ ਜਨਰਲ ਦੇ ਵਿਚਾਰ ਵਿਚ ਵੀ ਸਪੱਸ਼ਟ ਕੀਤਾ ਗਿਆ ਹੈ ਜਿਨਾਂ ਦਾ ਅੱਗੇ ਮੰਨਣਾ ਹੈ ਕਿ ਜਦੋਂ ਤਕ ਸਾਰੇ ਰਾਜ ਸਹਿਮਤ ਨਹੀਂ ਹੁੰਦੇ, ਮੁਆਵਜ਼ੇ ਵਿੱਚ ਪੰਜ ਸਾਲਾਂ ਤੋਂ ਵੱਧ ਦੇਰੀ ਨਹੀਂ ਕੀਤੀ ਜਾ ਸਕਦੀ। ਇਸ ਤਰਾਂ ਵੋਟਿੰਗ ਜ਼ਰੀਏ ਬਹੁਮਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਅਟਾਰਨੀ ਜਨਰਲ ਅਨੁਸਾਰ ਸਾਰੇ ਰਾਜਾਂ ਨੂੰ ਸਹਿਮਤ ਹੋਣਾ ਚਾਹੀਦਾ ਹੈ, ਜੋ ਸਪੱਸ਼ਟ ਤੌਰ ’ਤੇ ਇਸ ਮੁੱਦੇ ’ਤੇ ਅਜਿਹਾ ਨਹੀਂ ਹੈ।

Previous Post

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

Next Post

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

Recommended

ਕੈਨੇਡਾ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਵਰਚੂਅਲ ਕਵੀ ਦਰਬਾਰ

ਕੈਨੇਡਾ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਵਰਚੂਅਲ ਕਵੀ ਦਰਬਾਰ

June 17, 2020
ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

January 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In