• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ-ਸਿੱਖਿਆ ਸਕੱਤਰ

‘ਸਮਾਰਟ ਸਕੂਲਜ਼, ਅੰਗਰੇਜ਼ੀ ਮਾਧੀਅਮ, ਘਰ ਬੈਠੇ ਸਿੱਖਿਆ ਤੇ ਪੰਜਾਬ ਅਚੀਵਮੈਂਟ ਸਰਵੇਖਣ ਵਰਗੇ ਕਾਰਜਾਂ ਲਈ ਭਾਰੀ ਉਤਸ਼ਾਹ’

Asli Punjabi by Asli Punjabi
October 14, 2020
in Punjab
0
ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ-ਸਿੱਖਿਆ ਸਕੱਤਰ
587
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ਪੰਜਾਬ ਸਰਕਾਰ ਨੂੰ ਪਿਛਲੇ ਛੇ ਮਹੀਨਿਆਂ ਤੋਂ ਕੋਵਿਡ-19 ਦੇ ਕਾਰਨ ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣ ਦੇ ਬਾਵਜੂਦ ਸਮੁੱਚੇ ਤੌਰ ’ਤੇ ਸਿੱਖਿਆ ਵਿਭਾਗ ਅਤੇ ਵਿਸ਼ੇਸ਼ ਕਰਕੇ ਹੇਠਲੇ ਪੱਧਰ ’ਤੇ ਅਧਿਆਪਕਾਂ ਨੇ ਇਸ ਚੁਣੌਤੀ ਨੂੰ ਅਸਲ ਵਿਚ ਇਕ ਮੌਕੇ ਵਿਚ ਬਦਲ ਦਿੱਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਹੈ ਕਿ ਭਾਵੇਂ ਸਮਾਜਕ ਦੂਰੀ ਬਣਾਈ ਰੱਖਣ ਵਾਸਤੇ ਉਨ੍ਹਾਂ ਨੂੰ ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣਾ ਪਿਆ ਹੈ ਪਰ ਫਿਰ ਵੀ ਇਸ ਸਮੇਂ ਦੌਰਾਨ ਵਿਭਾਗ ਨੇ ਇਸ ਮਹਾਮਾਰੀ ਦੌਰਾਨ ਨਵੀਂਆਂ ਪਹਿਲਕਦਮੀਆਂ ਕਰਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਾਹ ਕੱਢੇ ਹਨ।ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਕੋਵਿਡ -19 ਦੌਰਾਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ‘ਮਿਸ਼ਨ ਸ਼ਤ-ਪ੍ਰਤੀਸ਼ਤ’, ‘ਸਮਾਰਟ ਸਕੂਲਜ਼’, ‘ਅੰਗਰੇਜ਼ੀ ਮਾਧਿਅਮ’, ‘ਈਚ ਵਨ, ਬਰਿੰਗ ਵਨ’, ‘ਘਰ ਬੈਠੇ ਸਿੱਖਿਆ‘ ਅਤੇ ‘ਪੰਜਾਬ ਅਚੀਵਮੈਂਟ ਸਰਵੇਖਣ’ ਵਰਗੇ ਆਪਣੇ ਬਹੁਤ ਸਾਰੇ ਕਾਰਜਾਂ ਨੂੰ ਉਤਸ਼ਾਹ ਨਾਲ ਪੂਰਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਠ ਪੁਸਤਕਾਂ ਦੀ ਵੰਡ, ਮਿਡ ਡੇਅ ਮੀਲ ਆਦਿ ਵਰਗੇ ਕਰਜਾਂ ਤੋਂ ਇਲਾਵਾ ਇੱਕ ਸਾਂਝੇ ਅੰਦੋਲਨਾਂ ਰਾਹੀਂ ਲੋਕ ਲਹਿਰ ਖੜ੍ਹੀ ਕਰਕੇ ਮਾਪਿਆਂ ਖਾਸ ਕਰਦੇ ਸਮੁੱਚੇ ਲੋਕਾਂ ਨਾਲ ਸਮਾਜਿਕ ਤੰਦਾਂ ਨੂੰ ਮਜ਼ਬੂਤ ਬਣਾਇਆ ਹੈ। ਇਨ੍ਹਾਂ ਗਤੀਵਿਧੀਆਂ ਦੇ ਨਤੀਜੇ ਵਜੋਂ ਜਨਤਕ ਧਾਰਨਾ ਵਿਚ ਤਬਦੀਲੀ ਆਉਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਜਨਤਾ ਨੇ ਵਿਸ਼ਵਾਸ ਜਤਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਪ੍ਰਗਟਾਵਾ ਇਸ ਤੱਥ ਤੋਂ ਹੁੰਦਾ ਹੈ ਕਿ ਇਸ ਸਾਲ ਤਕਰੀਬਨ 3.45 ਲੱਖ ਵਿਦਿਆਰਥੀਆਂ ਦੇ ਦਾਖਲੇ ਵਿਚ ਵਾਧਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 1.50 ਲੱਖ ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿਚੋਂ ਤਬਦੀਲ ਹੋ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਜਨਤਕ ਧਾਰਨਾ ਵਿੱਚ ਤਬਦੀਲੀ ਦਾ ਕਾਰਨ ਬੁਨਿਆਦੀ ਢਾਂਚਾਗੱਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਵੀ ਹੈ ਜੋ ਸਮਰਪਿਤ ਅਧਿਆਪਕਾਂ ਦੁਆਰਾ ਮੁਹੱਈਆ ਕਰਵਾਈ ਜਾ ਰਹੀ।ਸਿੱਖਿਆ ਸਕੱਤਰ ਨੇ ਕਿਹਾ ਕਿ ਹੁਣ ਵਿਭਾਗ ਦੇ ਸਾਹਮਣੇ ਚੁਣੌਤੀ ਉਨ੍ਹਾਂ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਹੁਨਰ ਵਿਕਸਤ ਕਰਨ ਦੇ ਲਈ ਪ੍ਰਾਈਵੇਟ ਸਕੂਲਾਂ ਤੋਂ ਤਬਦੀਲ ਕਰਕੇ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਪਿਛੋਕੜ ਦੇ ਵਿਦਿਆਰਥੀ ਜੋ ਵਿਸ਼ੇਸ਼ ਤੌਰ ’ਤੇ ਸਰਕਾਰੀ ਸਕੂਲਾਂ ਵਿੱਚ ਆਏ ਨੂੰ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਨਾਲ ਨਾਲ ਉਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਪੈਦਾ ਕੀਤੀ ਜਾਵੇਗੀ ਤਾਂ ਜੋ ਉਹ ਅਜੋਕੇ ਦੌਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ ਦੇ ਸਮਰੱਥ ਹੋ ਸਕਣ।ਸਿੱਖਿਆ ਸਕੱਤਰ ਨੇ ਦੱਸਿਆ ਕਿ ਫੀਡਬੈਕ ਦੇ ਅਨੁਸਾਰ ਬਹੁਤੇ ਮਾਪੇ ਇਹ ਆਸ ਕਰਦੇ ਹਨ ਕਿ ਸਰਕਾਰੀ ਸਕੂਲ ਇੱਕ ਅਜਿਹਾ ਵਾਤਾਵਰਣ ਪ੍ਰਦਾਨ ਕਰਨ ਜਿੱਥੇ ਉਨ੍ਹਾਂ ਦੇ ਬੱਚੇ ਚੰਗੀ ਤਰ੍ਹਾਂ ਅੰਗਰੇਜ਼ੀ ਬੋਲ ਸਕਣ, ਹਾਲਾਂਕਿ ਇਹ ਸਾਡੀ ਮਾਂ ਬੋਲੀ ਪੰਜਾਬੀ ਦੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਾਡੇ ਮਿਹਨਤੀ ਅਧਿਆਪਕ ਨੇ ‘ਇੰਗਲਿਸ ਬੂਸਟਰ ਕਲੱਬ’ (ਈ.ਬੀ.ਸੀ.) ਨਾਂ ਦੀ ਇਕ ਹੋਰ ਨਵੀਂ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਈ.ਬੀ.ਸੀ. ਵਧੀਆ ਵਾਤਾਵਰਣ ਪ੍ਰਦਾਨ ਕਰੇਗਾ ਜਿਥੇ ਸਾਡੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈ ਸਕਦੇ ਹਨ ਅਤੇ ਗਿਆਨ ਸਾਂਝਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਮੁੱਖ ਜ਼ੋਰ ਹਰ ਕਿਸਮ ਦੀ ਝਿਜਕ ਨੂੰ ਦੂਰ ਕਰਨ ’ਤੇ ਦਿੱਤਾ ਜਾਵੇਗਾ ਕਿਉਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵੇਲੇ ਕਈ ਗੱਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਦਾ ਇਹ ਉਪਰਾਲਾ ਵੀ ‘ਸਵਾਗਤ ਜ਼ਿੰਦਗੀ’ ਅਤੇ ਕਈ ਹੋਰ ਉਪਰਾਲਿਆਂ ਵਾਂਗ ਚੰਗੇ ਨਤੀਜੇ ਲਿਆਵੇਗਾ।

Previous Post

ਬੈਂਗਲੁਰੂ ਨੇ ਕੋਲਕਾਤਾ ਨੂੰ 82 ਦੌੜਾਂ ਨਾਲ ਹਰਾਇਆ

Next Post

ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਭਾਈ ਲੌਂਗੋਵਾਲ ਦੀ ਪ੍ਰਧਾਨਗੀ 'ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Recommended

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

October 8, 2021
ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

December 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In