• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

Asli Punjabi by Asli Punjabi
October 14, 2020
in ਕਾਰੋਬਾਰ
0
ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ
586
SHARES
3.3k
VIEWS
Share on FacebookShare on TwitterShare on Whatsapp

34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ ਤਕਰੀਬਨ 96 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ।ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 33.04 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।ਇਸ ਦੇ ਨਾਲ ਹੀ ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਲਈ ਸੂਬੇ ਭਰ ਵਿੱਚ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 10.60 ਲੱਖ ਪਾਸ ਜਾਰੀ ਕੀਤੇ ਗਏ ਹਨ।ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਨਾਜ ਮੰਡੀਆਂ ਦੇ ਦੋ-ਦਿਨਾਂ ਦੌਰੇ ਤੋਂ ਬਾਅਦ ਮੰਡੀ ਬੋਰਡ ਦੇ ਸਕੱਤਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਰਾਜ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਪਿਛਲੇ ਸਾਲ ਦੇ 15.45 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 34.48 ਲੱਖ ਮੀਟ੍ਰਿਕ ਟਨ ਆਮਦ ਨਾਲ ਇਸ ਵਾਰ ਝੋਨੇ ਦੀ ਦੁੱਗਣੀ ਆਮਦ ਹੋਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਦੇ 14.79 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 33.04 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਸ ਤੋਂ ਪਹਿਲਾਂ ਖੰਨਾ, ਦੋਰਾਹਾ, ਸਾਹਨੇਵਾਲ (ਲੁਧਿਆਣਾ), ਜਲੰਧਰ, ਕਰਤਾਰਪੁਰ, ਕਪੂਰਥਲਾ ਅਤੇ ਫਗਵਾੜਾ ਵਿਖੇ ਆਪਣੀ ਫੇਰੀ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਸਕੱਤਰ ਮੰਡੀ ਬੋਰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਇਆ।ਸ੍ਰੀ ਰਵੀ ਭਗਤ ਨੇ ਬਾਜ਼ਾਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਕਰਕੇ ਬਣੇ ਮੌਜੂਦਾ ਹਾਲਾਤਾਂ ਦੇ ਬਾਵਜੂਦ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਿਆਂ ਵਿੱਚ ਖਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ।ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕਾਂ, ਪਾਣੀ, ਸਾਬਣਾਂ ਦੀ ਉਪਲਬਧਤਾ ਕੀਤੀ ਗਈ ਹੈ ਅਤੇ ਨਾਲ ਹੀ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਿਤ ਕੀਤਾ।

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

Previous Post

ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Next Post

ਗਮਾਡਾ ਜਾਇਦਾਦਾਂ ਦੀ ਈ-ਨਿਲਾਮੀ 26 ਅਕਤੂਬਰ ਤੱਕ ਰਹੇਗੀ ਜਾਰੀ

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਗਮਾਡਾ ਜਾਇਦਾਦਾਂ ਦੀ ਈ-ਨਿਲਾਮੀ 26 ਅਕਤੂਬਰ ਤੱਕ ਰਹੇਗੀ ਜਾਰੀ

Recommended

ਯਮੁਨਾ ਦੇ ਪਾਣੀ ਦਾ ਵਧਿਆ ਪੱਧਰ, ਕੀ ਦਿੱਲੀ ਵਿੱਚ ਵਧ ਰਿਹਾ ਹੈ ਹੜ੍ਹ ਦਾ ਖ਼ਤਰਾ? ਜਾਣੋ ਕੀ ਹੈ ਸਥਿਤੀ

ਯਮੁਨਾ ਦੇ ਪਾਣੀ ਦਾ ਵਧਿਆ ਪੱਧਰ, ਕੀ ਦਿੱਲੀ ਵਿੱਚ ਵਧ ਰਿਹਾ ਹੈ ਹੜ੍ਹ ਦਾ ਖ਼ਤਰਾ? ਜਾਣੋ ਕੀ ਹੈ ਸਥਿਤੀ

July 24, 2025
ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ED ਨੇ ਕੀਤੀ ਛਾਪੇਮਾਰੀ

ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ED ਨੇ ਕੀਤੀ ਛਾਪੇਮਾਰੀ

March 10, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In