• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ, ਅਸ਼ਵਨੀ ਸ਼ਰਮਾ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਡੀ.ਜੀ.ਪੀ.

Asli Punjabi by Asli Punjabi
October 14, 2020
in Punjab, Top Stories
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ।ਸ੍ਰੀ ਸ਼ਰਮਾ ਦੀ ਬੇਤੁੱਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਤੂਲ ਦੇਣ ਵਾਲੇ ਬਿਆਨਾਂ ਅਤੇ ਕਦਮਾਂ ਨਾਲ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਗੁੰਮਰਾਹ ਨਹੀਂ ਹੋਣਗੇ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਕੋਵਿਡ ਦੀ ਮਹਾਂਮਾਰੀ ਦੇ ਸੰਭਾਵੀ ਵਾਧੇ ਬਾਰੇ ਵੀ ਕੋਈ ਚਿੰਤਾ ਨਹੀਂ ਹੈ ਜਦਕਿ ਇਹ ਮਹਾਂਮਾਰੀ ਸੂਬੇ ਵਿੱਚ ਸਿਰ ਚੁੱਕ ਸਕਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਵਿੱਚ ਸਖ਼ਤ ਰੋਹ ਤੇ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਹਮਦਰਦੀ ਪ੍ਰਗਟਾਉਣ ਅਤੇ ਹਾਈ ਕਮਾਨ ਨੂੰ ਉਨਾਂ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਦੀ ਬਜਾਏ ਭਾਜਪਾ ਦੀ ਲੀਡਰਸ਼ਿਪ ਸੌੜੇ ਸਿਆਸੀ ਮੁਫਾਦਾਂ ਲਈ 12 ਅਕਤੂਬਰ ਦੀ ਘਟਨਾ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨਾਂ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ 12 ਅਕਤੂਬਰ ਦੀ ਘਟਨਾ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਪਹਿਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਆਂ ਸਮੇਤ ਪੰਜਾਬ ਪੁਲਿਸ ਦੇ ਕੁਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤੈਨਾਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਸੂਬੇ ਵਿੱਚ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਤੇਜ਼ ਹੋਇਆ ਹੈ, ਪਿਛਲੇ 8-10 ਦਿਨਾਂ ਤੋਂ ਸਾਰੇ ਭਾਜਪਾ ਨੇਤਾਵਾਂ ਅਤੇ ਅਹੁਦੇਦਾਰਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਨਿੱਜੀ ਤੌਰ ’ਤੇ ਸ਼ਰਮਾ ਨਾਲ ਸੰਪਰਕ ਵਿੱਚ ਹਨ ਅਤੇ ਉਨਾਂ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ/ਵਿਧਾਇਕਾਂ/ਨੇਤਾਵਾਂ ਦੇ ਦੌਰਿਆਂ ਅਤੇ ਪ੍ਰੋਗਰਾਮਾਂ ਬਾਰੇ ਅਗਾਊਂ ਜਾਣਕਾਰੀ ਲਈ ਉਹ ਭਾਜਪਾ ਨੇਤਾਵਾਂ ਨਾਲ ਸੰਪਰਕ ਕਾਇਮ ਰੱਖਣ।
12 ਅਕਤੂਬਰ ਦੀ ਘਟਨਾ ਬਾਰੇ ਵੇਰਵਾ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਵੱਖ ਵੱਖ ਕਿਸਾਨ ਯੂਨੀਅਨਾਂ ਨਾਲ ਸਬੰਧਤ 25 ਪ੍ਰਦਰਸ਼ਨਕਾਰੀ ਸ਼ਰਮਾ ਦੇ ਗੱਡੀਆਂ ਦੇ ਕਾਫ਼ਲੇ ਸਾਹਮਣੇ ਆਣ ਖੜੇ ਹੋਏ ਅਤੇ ਅਚਾਨਕ ਉਹ ਕਾਲੇ/ਪੀਲੇ ਰੰਗ ਦੇ ਝੰਡੇ ਚੁੱਕੀ ਉਨਾਂ ਦੇ ਪਾਇਲਟ ਸੁਰੱਖਿਆ ਵਾਹਨ ਅਤੇ ਇਨੋਵਾ ਗੱਡੀ ਅੱਗੇ ਆ ਕੇ ਨਾਅਰੇਬਾਜ਼ੀ ਕਰਨ ਲੱਗੇ। ਡੀਜੀਪੀ ਦਿਨਕਰ ਗੁਪਤਾ ਅਨੁਸਾਰ ਇਹ ਪ੍ਰਦਰਸ਼ਨਕਾਰੀ ਤਕਰੀਬਨ 2 ਹਫਤਿਆਂ ਤੋਂ ਐਨਐਚ -1 ’ਤੇ ਪੈਂਦੇ ਚੌਲਾਂਗ ਵਿਖੇ ਟੋਲ ਪਲਾਜ਼ਾ ’ਤੇ ਬੈਠੇ ਸਨ।ਡੀਜੀਪੀ ਨੇ ਅੱਗੇ ਕਿਹਾ ਕਿ 15-18 ਸੈਕਿੰਡ ਦੇ ਵਿਰੋਧ ਤੋਂ ਬਾਅਦ, ਕਾਫ਼ਲੇ ਵਿਚਲੇ ਦੋਵੇਂ ਵਾਹਨਾਂ ਨੂੰ ਜਾਣ ਦਿੱਤਾ ਗਿਆ ਪਰ ਪ੍ਰਦਰਸ਼ਨਕਾਰੀਆਂ ਵਿੱਚੋਂ ਇਕ ਵਿਅਕਤੀ ਨੇ ਝੰਡੇ ਦੀ ਸੋਟੀ ਨਾਲ ਇਨੋਵਾ ਦੀ ਪਿਛਲੇ ਸ਼ੀਸ਼ੇ ਨੂੰ ਤੋੜ ਦਿੱਤਾ। ਇਸ ਦੌਰਾਨ ਇਨੋਵਾ ਦੇ ਇੱਕ ਪਾਸੇ ਦੀ ਗਲਾਸ ਵਿੰਡੋ ਦਾ ਵੀ ਨੁਕਸਾਨ ਹੋਇਆ। ਸੁਰੱਖਿਆ ਇੰਚਾਰਜ ਏਐਸਆਈ ਹਰੀ ਰਾਮ ਅਤੇ ਪੰਜਾਬ ਪੁਲਿਸ ਦੇ 3 ਕਮਾਂਡੋ ਸਮੇਤ 7 ਤੋਂ ਵੱਧ ਨਿੱਜੀ ਸੁਰੱਖਿਆ ਅਫਸਰ, ਜੋ ਘਟਨਾ ਸਮੇਂ ਸ਼ਰਮਾ ਦੇ ਨਾਲ ਸਨ, ਤੁਰੰਤ ਆਪਣੇ ਵਾਹਨਾਂ ’ਚੋਂ ਉਤਰ ਗਏ ਅਤੇ ਭਾਜਪਾ ਦੇ ਪੰਜਾਬ ਮੁਖੀ ਨੂੰ ਸੁਰੱਖਿਅਤ ਉੱਥੋਂ ਪਰਾਂ ਲੈ ਗਏ। ਉਨਾਂ ਨੂੰ ਦਸੂਹਾ (ਹੁਸ਼ਿਆਰਪੁਰ) ਥਾਣੇ ਲਿਜਾਇਆ ਗਿਆ ਜਿੱਥੇ ਡੀਐਸਪੀ ਟਾਂਡਾ ਅਤੇ ਐਸਐਸਪੀ ਹਸ਼ਿਆਰਪੁਰ ਵੀ ਪਹੰੁਚੇ।
ਏਐਸਆਈ ਹਰੀ ਸਿੰਘ ਅਤੇ ਸ੍ਰੀ ਅਸ਼ਵਨੀ ਸ਼ਰਮਾ ਦੇ ਪੀ.ਐਸ.ਓ. ਦੇ ਬਿਆਨ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਨੈਸ਼ਨਲ ਹਾਈਵੇਜ਼ ਐਕਟ 1956 ਦੀ ਧਾਰਾ 8ਬੀ ਅਤੇ ਆਈ.ਪੀ.ਸੀ ਦੀ ਧਾਰਾ 341, 427, 148, 149, 120 ਬੀ ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਅੱਗੇ ਖੁਲਾਸਾ ਕੀਤਾ ਕਿ ਸ੍ਰੀ ਸ਼ਰਮਾ ਨੇ 12 ਅਕਤੂਬਰ, 2020 ਨੂੰ ਜਲੰਧਰ ਦੇ ਵਿਜੇ ਰਿਜ਼ੌਰਟ ਵਿੱਚ ਭਾਜਪਾ ਦੇ ਸੀਨੀਅਰ ਅਹੁਦੇਦਾਰਾਂ ਦਾ ਇਕ ਪਾਰਟੀ ਸੰਮੇਲਨ ਦਾ ਪ੍ਰੋਗਰਾਮ ਉਲੀਕਿਆ ਸੀ। ਜਲੰਧਰ ਅਤੇ ਕਪੂਰਥਲਾ ਤੋਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਲਗਭਗ 100 ਪ੍ਰਦਰਸ਼ਨਕਾਰੀ ਨੇਤਾ ਤੇ ਵਰਕਰ ਇਕਦਮ ਉੱਥੇ ਇਕੱਤਰ ਹੋਏ ਅਤੇ ਉਹ ਸਮਾਗਮ ਵਾਲੀ ਥਾਂ ’ਤੇ ਜਾਣਾ ਚਾਹੁੰਦੇ ਸਨ। ਹਾਲਾਂਕਿ, ਜਲੰਧਰ ਪੁਲਿਸ ਜਿਸ ਨੂੰ ਪਿਛਲੀ ਰਾਤ ਨੂੰ ਇਸ ਸੰਮੇਲਨ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ, ਨੇ ਪੁਖਤਾ ਇੰਤਜ਼ਾਮ ਕੀਤੇ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀੇ। ਸੰਮੇਲਨ ਵਾਲੀ ਥਾਂ ’ਤੇ ਬੈਰੀਕੇਡਿੰਗ ਕੀਤੀ ਗਈ ਅਤੇ ਬਦਲਵੇਂ ਰੂਟ ਦੀ ਯੋਜਨਾ ਵੀ ਉਲੀਕੀ ਗਈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

Previous Post

ਸ. ਮਿਲਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਵਜੋਂ ਸੇਵਾ ਸੰਭਾਲੀ

Next Post

ਜਿਲਿਆਂ ਵਿਚ ਸਰਕਾਰੀ ਸਕੂਲਾਂ ਦੀ ਮੁਰੰਮਤ ਮਨਰੇਗਾ ਦੇ ਤਹਿਤ ਠੀਕ ਕਰਵਾਇਆ ਜਾਵੇ – ਡਿਪਟੀ ਮੁੱਖ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਜਿਲਿਆਂ ਵਿਚ ਸਰਕਾਰੀ ਸਕੂਲਾਂ ਦੀ ਮੁਰੰਮਤ ਮਨਰੇਗਾ ਦੇ ਤਹਿਤ ਠੀਕ ਕਰਵਾਇਆ ਜਾਵੇ – ਡਿਪਟੀ ਮੁੱਖ ਮੰਤਰੀ

ਜਿਲਿਆਂ ਵਿਚ ਸਰਕਾਰੀ ਸਕੂਲਾਂ ਦੀ ਮੁਰੰਮਤ ਮਨਰੇਗਾ ਦੇ ਤਹਿਤ ਠੀਕ ਕਰਵਾਇਆ ਜਾਵੇ - ਡਿਪਟੀ ਮੁੱਖ ਮੰਤਰੀ

Recommended

ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

ਮੁੱਖ ਮੰਤਰੀ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਸੂਬਿਆਂ ਨਾਲ ਪੱਖਪਾਤੀ ਕਰਾਰ ਦਿੱਤਾ, ਭਾਰਤ ਸਰਕਾਰ ਕੋਲੋਂ ਫੰਡਾਂ ਦੀ ਕੀਤੀ ਮੰਗ

April 24, 2021
ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ

ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ

June 16, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In