ਚਡੀਗੜ੍ਹਂ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਸਪਰੌੜ, ਜਿਲਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਮੇਜਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਰਵੀ ਕੁਮਾਰ ਵਾਸੀ ਫਗਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 15,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ। ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।