• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ

ਜ਼ਮੀਨ ਦੇ ਕਬਜ਼ੇ ਵਾਲੇ ਕਾਸ਼ਤਕਾਰਾਂ ਨੂੰ ਜ਼ਮੀਨ ਦਾ ਮਾਲਕਾਨਾ ਹੱਕ ਦੇਣ ‘ਤੇ ਸਰਕਾਰੀਆ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

Asli Punjabi by Asli Punjabi
October 15, 2020
in Punjab, ਕਾਰੋਬਾਰ
0
ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ
590
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਵਿਚ ਕੁਝ ਖਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਸ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਕੱਲ੍ਹ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਨੂੰ ਮਾਲ ਰਿਕਾਰਡ ਵਿਚ ਦਰਜ ਵਿਅਕਤੀਆਂ ਦੀਆਂ ‘ਵਿਸ਼ੇਸ਼ ਸ੍ਰੇਣੀਆਂ’ ਵੱਜੋਂ ਮਾਨਤਾ ਦਿੱਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਇਹ ਕਾਸ਼ਤਕਾਰ ਕਈ ਸਾਲਾਂ ਤੋਂ ਜ਼ਮੀਨ ਦੇ ਛੋਟੇ ਹਿੱਸਿਆਂ ’ਤੇ ਕਾਬਜ਼ ਹਨ ਅਤੇ ਪੀੜੀ-ਦਰ-ਪੀੜੀ ਆਪਣੇ ਅਧਿਕਾਰਾਂ ਦੇ ਵਾਰਸ ਬਣਦੇ ਹਨ। ਉਨ੍ਹਾਂ ਕੋਲ ਮਾਲਕੀ ਹੱਕ ਨਾ ਹੋਣ ਕਾਰਨ ਉਹ ਨਾ ਤਾਂ ਫਸਲੀ ਕਰਜ਼ਿਆਂ ਲਈ ਵਿੱਤੀ ਸੰਸਥਾਵਾਂ ਤੱਕ ਪਹੁੰਚ ਕਰ ਸਕੇ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਆਫਤਨ ਰਾਹਤ ਮਿਲੀ। ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫੈਸਲੇ ਨਾਲ ਹੁਣ ਇਨ੍ਹਾਂ ਸ਼੍ਰੇਣੀਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਆਪਣੀ ਜ਼ਮੀਨ ਦੇ ਮਾਲਕ ਹੋਣਗੇ। ਉਨ੍ਹਾਂ ਨੂੰ ਉਹ ਸਾਰੀਆਂ ਸਹੂਲਤਾਂ ਤੇ ਮੁਆਵਜ਼ੇ ਮਿਲਣਗੇ ਜਿਸ ਦੇ ਜ਼ਮੀਨ ਮਾਲਕ ਹੱਕਦਾਰ ਹੁੰਦੇ ਹਨ।ਕਾਬਿਲੇਗੌਰ ਹੈ ਕਿ ਪੰਜਾਬ ਅਕੂਪੈਂਸੀ ਟੇਨੈਂਟਸ (ਮਾਲਕੀ ਅਧਿਕਾਰ ਦੇਣਾ) ਐਕਟ 1952 (1953 ਦਾ ਐਕਟ 8) ਅਤੇ ਪੈਪਸੂ ਅਕੂਪੈਂਸੀ ਟੇਨੈਂਟਸ (ਵੈਸਟਿੰਗ ਆਫ ਪ੍ਰੋਪਰਾਈਟਰੀ ਰਾਈਟਸ) ਐਕਟ, 1954 ਤਹਿਤ ਕਾਸ਼ਤਕਾਰਾਂ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਮਾਲਕੀ ਹੱਕ ਦੇਣ ਸਮੇਂ ਇਹ ਸ਼੍ਰੇਣੀਆਂ ਰਹਿ ਗਈਆਂ ਸਨ।ਇੱਥੇ ਇਹ ਵੀ ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਆਧੁਨਿਕ ਖੇਤੀਬਾੜੀ ਅਤੇ ਗੈਰ-ਖੇਤੀਬਾੜੀ ਅਭਿਆਸਾਂ ਅਨੁਸਾਰ ਭੂਮੀ ਪ੍ਰਬੰਧਨ ਨਾਲ ਸਬੰਧਤ ਮੌਜੂਦਾ ਕਾਨੂੰਨਾਂ, ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ, ਸਰਲ ਅਤੇ ਲੋਕ-ਪੱਖੀ ਬਣਾਉਣ ਲਈ ਮਾਲ ਕਮਿਸ਼ਨ ਦੀ ਸਥਾਪਨਾ ਵੀ ਕੀਤੀ ਗਈ ਹੈ।

Previous Post

ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ ਸ਼ਾਮ 5:00 ਵਜੇ ਹੋਵੇਗੀ

Next Post

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

Recommended

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

June 12, 2021
2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

December 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In