• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

Asli Punjabi by Asli Punjabi
October 15, 2020
in Punjab
0
ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
591
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਉਂ ਜੋ ਇਸ ਦਾ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਇਹ ਰੁਝਾਨ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ।ਰਾਣਾ ਸੋਢੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਮੱਲੜ੍ਹ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਸੜਕੀ ਹਾਦਸਿਆਂ ਦਾ ਵੱਡਾ ਕਾਰਨ ਬਣ ਰਿਹਾ ਹੈ ਕਿਉਂਕਿ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸਾਫ਼ ਨਜ਼ਰ ਨਹੀਂ ਆਉਂਦਾ।ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਦੇ ਰੁਝਾਨ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪ੍ਰਦੂਸ਼ਤ ਹੋਈ ਹਵਾ ਕੋਰੋਨਾ ਮਹਾਂਮਾਰੀ ਦੌਰਾਨ ਹੋਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਵਧੇਰੇ ਜ਼ੋਖ਼ਮ ਪੈਦਾ ਕਰ ਰਹੀ ਹੈ।ਕੰਬਾਈਨ ਚਾਲਕਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਅਤਿ-ਆਧੁਨਿਕ ਤਰੀਕੇ ਅਪਨਾਉਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੰਬਾਈਨ ਨਾਲ ਜੁੜਿਆ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਪਰਾਲੀ ਨੂੰ ਬਾਰੀਕ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਬੀਜਾਈ ਵਾਲੀਆਂ ਮਸ਼ੀਨਾਂ ਲਈ ਖੇਤਾਂ ਵਿੱਚ ਕੰਮ ਕਰਨਾ ਸੌਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਸੁਪਰ ਐਸ.ਐਮ.ਐਸ. ਤਕਨਾਲੌਜੀ ਹੀ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿਉਂਕਿ ਇਸ ਨਾਲ ਕੀਤਾ ਗਿਆ ਪਰਾਲੀ ਦਾ ਬਾਰੀਕ ਟੋਕਾ ਖੇਤ ਵਿੱਚ ਆਸਾਨੀ ਨਾਲ ਰਲ ਜਾਂਦਾ ਹੈ ਅਤੇ ਹੋਰ ਫ਼ਸਲਾਂ ਦੀ ਸਿੱਧੀ ਬਿਜਾਈ ਸੌਖਿਆਂ ਹੀ ਕੀਤੀ ਜਾ ਸਕਦੀ ਹੈ।ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਵਿੱਚ ਨਵੀਆਂ ਤਕਨੀਕਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਜੈਵਿਕ ਖਾਦ ਵਿੱਚ ਬਦਲਿਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਵਾਤਾਵਰਣ ਬਚਾਉਣਾ ਪੰਜਾਬੀਆਂ ਦੀ ਰਵਾਇਤ ਰਹੀ ਹੈ ਅਤੇ ਜੇ ਕੁਦਰਤ ਨੂੰ ਹੱਦੋਂ ਵੱਧ ਪਲੀਤ ਕੀਤਾ ਗਿਆ ਤਾਂ ਅਸੀਂ ਖ਼ੁਦ ਵੀ ਕੁਦਰਤ ਦੇ ਕਹਿਰ ਦਾ ਸ਼ਿਕਾਰ ਹੋਵਾਂਗੇ।

Previous Post

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

Next Post

ਆਰੀਅਨਜ਼ ਵਿਦਿਆਰਥੀਆਂ ਦੁਆਰਾ ਸੋਲਰ ਕਿਸ਼ਤੀ, ਸ਼ਿਕਾਰਾ ਐਪ, ਈ-ਮੁਨਸ਼ੀ ਐਪ ਆਦਿ ਵਰਗੇ ਨਵੀਨ ਪ੍ਰਾਜੈਕਟਾਂ ਦੀ ਇੱਕ ਆਨਲਾਈਨ ਪ੍ਰਦਰਸ਼ਨੀ ਵੀਡੀਓ ਕਾਨਫਰੰਸਿੰਗ ਦੁਆਰਾ ਆਯੋਜਿਤ ਕੀਤੀ ਗਈ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਆਰੀਅਨਜ਼ ਵਿਦਿਆਰਥੀਆਂ ਦੁਆਰਾ ਸੋਲਰ ਕਿਸ਼ਤੀ, ਸ਼ਿਕਾਰਾ ਐਪ, ਈ-ਮੁਨਸ਼ੀ ਐਪ ਆਦਿ ਵਰਗੇ ਨਵੀਨ ਪ੍ਰਾਜੈਕਟਾਂ ਦੀ ਇੱਕ ਆਨਲਾਈਨ ਪ੍ਰਦਰਸ਼ਨੀ ਵੀਡੀਓ ਕਾਨਫਰੰਸਿੰਗ ਦੁਆਰਾ ਆਯੋਜਿਤ ਕੀਤੀ ਗਈ

ਆਰੀਅਨਜ਼ ਵਿਦਿਆਰਥੀਆਂ ਦੁਆਰਾ ਸੋਲਰ ਕਿਸ਼ਤੀ, ਸ਼ਿਕਾਰਾ ਐਪ, ਈ-ਮੁਨਸ਼ੀ ਐਪ ਆਦਿ ਵਰਗੇ ਨਵੀਨ ਪ੍ਰਾਜੈਕਟਾਂ ਦੀ ਇੱਕ ਆਨਲਾਈਨ ਪ੍ਰਦਰਸ਼ਨੀ ਵੀਡੀਓ ਕਾਨਫਰੰਸਿੰਗ ਦੁਆਰਾ ਆਯੋਜਿਤ ਕੀਤੀ ਗਈ

Recommended

ਬਰੈਂਪਟਨ ਵਿਚ ਕੁੱਝ ਦਿਨ ਪਹਿਲਾਂ ਲੁਟੇਰਿਆਂ ਵੱਲੋਂ ਕਤਲ ਕੀਤੇ ਪੰਜਾਬੀ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਕੀਤਾ ਗਿਆ ਯਾਦ

ਬਰੈਂਪਟਨ ਵਿਚ ਕੁੱਝ ਦਿਨ ਪਹਿਲਾਂ ਲੁਟੇਰਿਆਂ ਵੱਲੋਂ ਕਤਲ ਕੀਤੇ ਪੰਜਾਬੀ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਕੀਤਾ ਗਿਆ ਯਾਦ

August 23, 2020
ਦੂਜੇ ਟੀ-20 ਵਿੱਚ ਭਾਰਤ ਦੀ ਵਾਪਸੀ

ਦੂਜੇ ਟੀ-20 ਵਿੱਚ ਭਾਰਤ ਦੀ ਵਾਪਸੀ

March 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In