• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ

Asli Punjabi by Asli Punjabi
October 16, 2020
in Punjab
0
ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ
589
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਅੰਮ੍ਰਿਤਸਰ – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਆਗੂ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਸਹਿਜ, ਸੰਜਮ ਅਤੇ ਹਲੇਮੀ ਭਰਪੂਰ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰਮਤਿ ਜੁਗਤਿ ਅਨੁਸਾਰ ਜੀਵਿਆ।ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੰਪ੍ਰਦਾ, ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਭਾਈ ਅਜਾਇਬ ਸਿੰਘ ਅਭਿਆਸੀ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ, ਭਾਈ ਅਮੀਰ ਸਿੰਘ ਜਵੱਦੀ ਟਕਸਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਰਾਹੀਂ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਸ਼ੋਕ ਸੰਦੇਸ਼ ਵਿਚ ਕਿਹਾ ਕਿ ਕੌਮ ਨੂੰ ਅਜਿਹੀਆਂ ਧਾਰਮਿਕ ਸ਼ਖਸੀਅਤਾਂ ਤੋਂ ਪ੍ਰੇਰਣਾ ਲੈਣ ਦੀ ਵੱਡੀ ਲੋੜ ਹੈ ਜੋ ਪੂਰਨ ਅਦਬ ਸਤਿਕਾਰ ਅਤੇ ਮਰਯਾਦਾ ਨਾਲ ਸਿੱਖੀ ਪ੍ਰਚਾਰ ਨੂੰ ਸਮਰਪਿਤ ਹੋਣ। ਇਸ ਮੌਕੇ ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ। ਇਸੇ ਦੌਰਾਨ ਮੀਤ ਸਕੱਤਰ ਸ. ਸਕੱਤਰ ਸਿੰਘ ਨੇ ਆਈਆਂ ਸੰਗਤਾਂ, ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ।ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਸਪੁੱਤਰ ਪਰਮਦੀਪ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਸ਼ਰਨਜੀਤ ਕੌਰ, ਸਪੁੱਤਰੀ ਬੀਬੀ ਅਰਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਦਮਾਦ ਭਾਈ ਵਰਿੰਦਰ ਸਿੰਘ ਵੀ ਮੌਜੂਦ ਸਨ।ਅਰਦਾਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਅਮਰਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ, ਗਿਆਨੀ ਜਸਵਿੰਦਰ ਸਿੰਘ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਜਗਤਾਰ ਸਿੰਘ ਸਰਹਾਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਫ਼ੌਜਾ ਸਿੰਘ ਇੰਗਲੈਂਡ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨਜੀਤ ਸਿੰਘ ਜੱਸੋਵਾਲ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜੱਫਰਵਾਲ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸਾਬਕਾ ਅਰਦਾਸੀਏ ਭਾਈ ਧਰਮ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਬਲਬੀਰ ਸਿੰਘ, ਸਾਬਕਾ ਮੈਂਬਰ ਸ. ਰਤਨ ਸਿੰਘ ਜੱਫਰਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਸ. ਮਨਜੀਤ ਸਿੰਘ ਬਾਠ, ਸ. ਸਤਿੰਦਰ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਅਮਰਬੀਰ ਸਿੰਘ ਢੋਟ, ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਭਾਈ ਮਹਿਲ ਸਿੰਘ ਕਵੀਸ਼ਰੀ ਜਥਾ, ਬਾਬਾ ਗੁਰਦੇਵ ਸਿੰਘ ਘਣੂਪੁਰ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਸਰੂਪ ਸਿੰਘ ਚੰਡੀਗੜ੍ਹ, ਹੈੱਡ ਗ੍ਰੰਥੀ ਸ. ਸੁਰਜੀਤ ਸਿੰਘ ਸਭਰਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਹਰਪ੍ਰੀਤ ਸਿੰਘ ਵਡਾਲਾ, ਬਾਬਾ ਸਤਨਾਮ ਸਿੰਘ, ਗੋਪਾਲ ਸਿੰਘ ਕੋਠਾਰੀ, ਬਲਬੀਰ ਦਾਸ ਕੋਟਫੱਤਾ, ਡਾ. ਧਰਮਵੀਰ ਸਿੰਘ ਹੰਸਾਲੀ ਵਾਲੇ, ਸ. ਅਮਰਜੀਤ ਸਿੰਘ ਸ਼ਬਦ ਚੌਂਕੀ, ਸ. ਨਵਦੀਪ ਸਿੰਘ ਬੰਗਲੌਰ ਆਦਿ ਮੌਜੂਦ ਸਨ।

Previous Post

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

Next Post

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

Recommended

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

January 10, 2021
ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

January 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In