• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦਾ ਕੀਤਾ ਦੌਰਾ

Asli Punjabi by Asli Punjabi
October 17, 2020
in Punjab, Top Stories
0
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ
590
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ੍ਹ ਰਹੇ ਸਰਕਾਰੀ ਸਕੂਲਾਂ ‘ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿੱਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਜਮਾਤਾਂ ਵਾਲੇ ਕਮਰਿਆਂ, ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦਾ ਬਹੁਤ ਹੀ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ, ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ , ਪ੍ਰਿੰ. ਵਰਿੰਦਰ ਬਾਤਿਸ਼, ਸੁਰਿੰਦਰ ਸਿੰਘ ਭਰੂਰ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਧਿਆਪਕਾਂ ਨੂੰ ਕਿਹਾ ਕਿ ਅਧਿਆਪਕਾਂ ਦਾ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਸਭ ਤੋਂ ਲਾਜ਼ਮੀ ਹੈ, ਜਿਸ ਤਹਿਤ ਮਾਸਕ ਦੀ ਲਾਜ਼ਮੀ ਵਰਤੋਂ, ਹੱਥਾਂ ਨੂੰ ਵਿਸ਼ਾਣੂ ਰਹਿਤ ਕਰਨਾ ਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਸਾਵਧਾਨੀਆਂ ਅਹਿਮ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਕੋਵਿਡ-19 ਦੌਰਾਨ ਸਕੂਲ ਖੁੱਲ੍ਹਣ ਵਿਦਿਆਰਥੀਆਂ ਲਈ ਆਦਰਸ਼ ਬਣਕੇ ਵਿਚਰਨਾ ਪਵੇਗਾ ਜਿਸ ਸਦਕਾ ਹੀ ਵਿਦਿਆਰਥੀ ਕੋਵਿਡ ਸਬੰਧੀ ਸਾਵਧਾਨੀਆਂ ਵਰਤਣਗੇ। ਸ੍ਰੀ ਸਿੰਗਲਾ ਨੇ ਕਿਹਾ ਕਿ ਮਾਪਿਆਂ ਵੱਲੋਂ ਲਿਖਤੀ ਰੂਪ ‘ਚ ਦਿੱਤਾ ਗਿਆ ਸਹਿਮਤੀ ਪੱਤਰ ਹਰੇਕ ਵਿਦਿਆਰਥੀ ਕੋਲ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਕੂਲ ‘ਚ ਆਉਣ ਸਬੰਧੀ ਗਰੁੱਪ ਵਾਰ ਬੁਲਾਇਆ ਜਾਵੇ ਤਾਂ ਜੋ ਸਮਾਜਿਕ ਦੂਰੀ ਬਰਾਬਰ ਰੱਖੀ ਜਾ ਸਕੇ।ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਕੂਲਾਂ ਵੱਲੋਂ 19 ਅਕਤੂਬਰ ਨੂੰ ਸਕੂਲ ਖੋਲ੍ਹਣ ਸਬੰਧੀ ਵਿਆਪਕ ਸਫਾਈ ਤੇ ਸੈਂਟਾਈਜੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਉਮੀਦ ਹੈ ਕਿ ਬਾਕੀ ਰਹਿੰਦੇ ਦੋ ਦਿਨਾਂ ਦੌਰਾਨ ਇਹ ਮੁਹਿੰਮ ਨੇਪਰੇ ਚੜ੍ਹ ਜਾਵੇਗੀ। ਸਿੱਖਿਆ ਮੰਤਰੀ ਸਕੂਲਾਂ ਦੇ ਸਫਾਈ ਕਰਮਚਾਰੀਆਂ ਨੂੰ ਸੈਂਟਾਈਜੇਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਦੋਨਾਂ ਸਕੂਲਾਂ ਦੇ ਸਟਾਫ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਦੋਹਾਂ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਪ੍ਰਿੰਸੀਪਲਾਂ ਤੋਂ ਜਾਣਕਾਰੀ ਹਾਸਿਲ ਕੀਤੀ ਅਤੇ ਹੋਰ ਜਰੂਰਤਾਂ ਸਬੰਧੀ ਚਰਚਾ ਕੀਤੀ।

Previous Post

ਅਮਰੀਕਾ : ਸਾਬਕਾ ਗਵਰਨਰ ਨੇ ਕਿਹਾ ਮਾਸਕ ਨਾ ਪਾਉਣਾ ਪਿਆ ਮਹਿੰਗਾ

Next Post

ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਤਸਕਰ ਕਾਬੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਤਸਕਰ ਕਾਬੂ

ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਤਸਕਰ ਕਾਬੂ

Recommended

ਨਵੀਂ ਸੜਕ ਦੀ ਉਸਾਰੀ ਕਾਰਨ ਪਡਿਆਲਾ ਵਾਸੀਆਂ ਨੂੰ ਪੇ੪ ਆਉਂਦੀਆਂ ਮੁ੪ਕਲਾਂ ਦੇ ਹਲ ਲਈ ਡਿਪਟੀ ਕਮਿ੪ਨਰ ਨੂੰ ਮੰਗ ਪੱਤਰ ਦਿੱਤਾ

ਨਵੀਂ ਸੜਕ ਦੀ ਉਸਾਰੀ ਕਾਰਨ ਪਡਿਆਲਾ ਵਾਸੀਆਂ ਨੂੰ ਪੇ੪ ਆਉਂਦੀਆਂ ਮੁ੪ਕਲਾਂ ਦੇ ਹਲ ਲਈ ਡਿਪਟੀ ਕਮਿ੪ਨਰ ਨੂੰ ਮੰਗ ਪੱਤਰ ਦਿੱਤਾ

August 18, 2023
ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

March 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In