• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

'ਆਪਣੀ ਜ਼ਿੰਦਗੀ ਦੇ ਹਰੇਕ ਦਿਨ ਮੈਂ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਂਗਾ', ਮੁੱਖ ਮੰਤਰੀ ਦਾ ਐਲਾਨ

Asli Punjabi by Asli Punjabi
October 18, 2020
in Punjab, Top Stories
0
ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ”ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਹੋਰਨਾਂ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।”ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ ਉਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ ‘ਲਾਲ ਲਕੀਰ’ ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ ‘ਸਨਦ’/ਪ੍ਰਮਾਣ ਪੱਤਰ ਦਿੱਤੇ ਜਾਣਗੇ।
ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ ਤਾਂ ਫੇਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਇਨ੍ਹਾਂ ਉਤੇ ਬਹਿਸ ਦੀ ਇਜ਼ਾਜਤ ਕਿਉਂ ਨਹੀਂ ਦਿੱਤੀ?ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੁਅਲ ਆਗਾਜ਼ ਕਰਦਿਆਂ ਕਾਂਗਰਸੀ ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖਿਲਾਫ ਜੰਗ ਵਿੱਚ ਹਮਾਇਤ ਕਰੇਗੀ। ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਸਮੁੱਚੀਆਂ ਦੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਉਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਉਤੇ ਅਜਿਹੇ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਹਮਲਾ ਕੀਤਾ ਗਿਆ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ।ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਨੇ ਬਿਲਕੁਲ ਉਪਰਲੇ ਪੱਧਰ ਤੋਂ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਅਜਿਹੇ ਕਾਨੂੰਨ ਦੇਸ਼ ਉਤੇ ਥੋਪਣ ਲਈ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਰਮਿਆਨ ਫਰਕ ਇਹ ਹੈ ਕਿ ਭਾਜਪਾ ਵੱਲੋਂ ਸਿਰਫ ਇਮਾਰਤ ਉਸਾਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਜੜ੍ਹਾਂ ਨੂੰ ਵਿਸਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਾਲੀ ਜ਼ਮੀਨ ਹਰੇਕ ਪਿੰਡ ਦੀ ਜੜ੍ਹ ਹੈ ਅਤੇ ਇਹ ਐਲਾਨ ਕੀਤਾ ਕਿ ਕਾਂਗਰਸ ਕਦੇ ਵੀ ਅਜਿਹੇ ਢੰਗ ਨਾਲ ਭਾਰਤ ਦੀਆਂ ਜੜ੍ਹਾਂ ਨੂੰ ਖੋਰਾ ਲਾਇਆ ਜਾਣਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ ਵਿੱਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ। ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ।ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਕਾਨੂੰਨਾਂ ਸਬੰਧੀ ਭਾਜਪਾ ਉਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ ਵਿੱਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ।

Previous Post

ਫਿੱਕੀ, ਫਲੋ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ

Next Post

ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

Recommended

ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ 74 ਸਾਲ ਦੀ ਉਮਰ ਚ ਦਿਹਾਂਤ

ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ 74 ਸਾਲ ਦੀ ਉਮਰ ਚ ਦਿਹਾਂਤ

October 9, 2020
ਕੈਨੇਡਾ ਵੱਲੋਂ ਫੈਨਟੇਨਿਲ ਦੀ ਸਪਲਾਈ ਰੋਕਣ ਵਾਸਤੇ 1.3 ਬਿਲੀਅਨ ਦੇ ਬਾਰਡਰ ਪਲਾਨ ਦਾ ਕੀਤਾ ਹੈ, ਟਰੰਪ ਨੇ 25 ਫੀਸਦੀ ਟੈਰਿਫ ਰੋਕਿਆ

ਕੈਨੇਡਾ ਵੱਲੋਂ ਫੈਨਟੇਨਿਲ ਦੀ ਸਪਲਾਈ ਰੋਕਣ ਵਾਸਤੇ 1.3 ਬਿਲੀਅਨ ਦੇ ਬਾਰਡਰ ਪਲਾਨ ਦਾ ਕੀਤਾ ਹੈ, ਟਰੰਪ ਨੇ 25 ਫੀਸਦੀ ਟੈਰਿਫ ਰੋਕਿਆ

February 4, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In