ਚੰਡੀਗੜ – ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮਾ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟਿ੍ਰਕ ਟਨ ਕਣਕ ਦੀ ਵੰਡ ਕੀਤੀ ਗਈ।ਸ੍ਰੀ ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ।ਉਨਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮਾ ਕਰਵਾਉਣ ਨੂੰ ਯਕੀਨੀ ਬਣਾਉਣ।