• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ

ਐਮਰਜੈਂਸੀ ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ , ਹੋਰ ਸੁਧਾਰ ਲਈ ਦਿੱਤੇ ਜ਼ਰੂਰੀ ਨਿਰਦੇਸ਼

Asli Punjabi by Asli Punjabi
October 19, 2020
in Health, Punjab
0
ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ
587
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ – ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਚਾਰ ਜ਼ਿਲਿਆਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਦਿੱਤੇ।ਇੱਕ ਪ੍ਰੈਸ ਬਿਆਨ ਰਾਹੀਂ ਨਵ-ਨਿਯੁਕਤ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਮੁਤਾਬਕ ਰੋਪੜ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਜ਼ਿਲਾ ਹਸਪਤਾਲਾਂ (ਡੀ.ਐਚ.) ਅਤੇ ਗੜਸ਼ੰਕਰ, ਮੁਕੇਰੀਆਂ, ਦਸੂਹਾ, ਬਲਾਚੌਰ ਵਿੱਚ ਸਬ-ਡਵੀਜ਼ਨਲ ਹਸਪਤਾਲਾਂ (ਐਸ.ਡੀ.ਐਚ) ਵਿਖੇ ਕੱਲ ਇੱਕ ਇੱਕ-ਰੋਜ਼ਾ ਮੁਹਿੰਮ ਤਹਿਤ ਅਚਨਚੇਤ ਨਿਰੀਖਣ ਕੀਤਾ ਗਿਆ ।ਡਾ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਡਾਕਟਰੀ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਅਤੇ ਮਦਰ ਐਂਡ ਚਾਈਲਡ ਹਸਪਤਾਲ (ਐਮ.ਸੀ.ਐਚ) ਦੇ ਵਾਰਡਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਸਬੰਧੀ ਜਾਂਚ ਕੀਤੀ ਗਈ । ਵੱਖ ਵੱਖ ਹਸਪਤਾਲਾਂ ਵਿਚ ਕੋਵਿਡ -19 ਟੈਸਟਿੰਗ ਸਬੰਧੀ ਨਮੂਨੇ ਲੈਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ। ਇਹ ਮੁਹਿੰਮ ਲਗਭਗ 16 ਘੰਟੇ ਚੱਲੀ । ਉਨਾਂ ਅੱਗੇ ਕਿਹਾ ਕਿ ਮਰੀਜ਼ਾਂ ਅਤੇ ਉਨਾਂ ਦੇ ਅਟੈਂਡੰਟਾਂ ਨੂੰ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ ਗਈ। ਮੁਹਿੰਮ ਦੌਰਾਨ ਕੁਝ ਥਾਵਾਂ ‘ਤੇ ਕੁਝ ਊਣਤਾਈਆਂ ਵੀ ਪਾਈਆਂ ਗਈਆਂ ਜਿਨਾਂ ਨੂੰ ਪਹਿਲ ਦੇ ਅਧਾਰ ‘ ਤੇ ਦਰੁਸਤ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿਚ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਜਾਂਚ ਦੌਰਾਨ ਉਨਾਂ ਨੇੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਡਾਕਟਰੀ ਉਪਕਰਣ ਕਾਰਜਸ਼ੀਲ ਹੋਣੇ ਚਾਹੀਦੇ ਹਨ ਅਤੇ ਜੇਕਰ ਕੋਈ ਨੁਕਸ ਹੋਵੇ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ। ਡਾ. ਮਨਜੀਤ ਨੇ ਕਿਹਾ ਕਿ ਸਾਡਾ ਟੀਚਾ ਸੂਬੇ ਵਿੱਚ ਸਰਬੋਤਮ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਹੈ ਜਿਸ ਲਈ ਸਾਰੇ ਸਿਹਤ ਅਮਲੇ ਦਾ ਸਹਿਯੋਗ ਅਤੇ ਸਹਾਇਤਾ ਲੋੜੀਂਦੀ ਹੈ। ਉਨਾਂ ਕਿਹਾ ਕਿ ਸਾਰੀਆਂ ਜ਼ਰੂਰੀ ਦਵਾਈਆਂ ਐਮਰਜੈਂਸੀ ਵਾਰਡ ਵਿਚ ਉਪਲਬਧ ਹੋਣੀਆਂ ਚਾਹੀਦੀਆਂ ਹਨ ਅਤੇ ਮਰੀਜ਼ਾਂ ਦੇ ਅਟੈਂਡੰਟਾਂ ਨੂੰ ਕੋਈ ਵੀ ਦਵਾਈ ਬਾਜ਼ਾਰ ਤੋਂ ਲਿਆਉਣ ਦੀ ਲੋੜ ਨਾ ਪਵੇ। ਉਨਾਂ ਖ਼ਬਰਦਾਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਢਿੱਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਸਪਤਾਲ ਅੰਦਰ ਅਤੇ ਵਾਰਡਾਂ ਵਿਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਨਾਉਣ ਸਬੰਧੀ ਨਿਰਦੇਸ਼ ਵੀ ਦਿੱਤੇ।ਡਾ: ਮਨਜੀਤ ਸਿੰਘ ਨੇ ਡਾਕਟਰਾਂ ਨੂੰ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਨਾਲ ਪੇਸ਼ ਆਉਣ ਅਤੇ ਅਣ-ਸੁਖਾਵੇਂ ਹਾਲਾਤ ਹੋਣ ’ਤੇ ਵੀ ਆਪਣਾ ਆਪਾ ਨਾ ਗਵਾਉਣ ਦੀ ਸਲਾਹ ਦਿੱਤੀ। ਉਨਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਰਿਸ਼ਤਾ ਬਹੁਤ ਮਹੱਤਵਪੂਰਣ ਹੁੰਦਾ ਹੈ ਕਿਉਂਕਿ ਡਾਕਟਰ ਅਤੇ ਮਰੀਜ਼ ਵਿਚਾਲੇ ਚੰਗੇ ਸੰਬੰਧਾਂ ਨਾਲ ਹੀ ਮਰੀਜ਼ ਦੀ ਬਿਮਾਰੀ , ਮਿਆਰੀ ਇਲਾਜ ਸਬੰਧੀ ਜਾਣਕਾਰੀ ਅਤੇ ਮਰੀਜ਼ ਦੀ ਬਿਹਤਰ ਦੇਖਭਾਲ ਦਾ ਰਾਹ ਪੱਧਰਾ ਬਣਦਾ ਹੈ। ਉਨਾਂ ਕਿਹਾ ਕਿ ਜੇ ਡਾਕਟਰ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਤਾਂ ਵਧੀਆ ਨਤੀਜੇ ਪ੍ਰਾਪਤ ਹੋਣਗੇ। ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਤੋਂ ਸੰਤੁਸ਼ਟ ਹੋਣਾ ਚਾਹੀਦਾ ਹੈ। ਮੁਹਿੰਮ ਦੌਰਾਨ ਡਾ ਹਰਮਿੰਦਰਜੀਤ ਸਿੰਘ ਚੀਮਾ ਅਤੇ ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਦਹਿਰੀ ਵੀ ਉਨਾਂ ਦੇ ਨਾਲ ਸਨ।

Previous Post

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨ ਖੇਤੀ ਅਤੇ ਕਿਸਾਨੀ ਲਈ ਲਾਭਕਾਰੀ ਸਾਬਿਤ ਹੋਣਗੇ – ਖੇਤੀਬਾੜੀ ਮੰਤਰੀ

Next Post

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

Recommended

ਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਆਗੂ ਨੂੰ ਪਾਰਟੀ ’ਚੋਂ ਕੀਤਾ ਬਾਹਰ

ਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਆਗੂ ਨੂੰ ਪਾਰਟੀ ’ਚੋਂ ਕੀਤਾ ਬਾਹਰ

August 19, 2020
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

March 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In