• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

ਕਾਂਗਰਸੀ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਰਕਾਰ ਨੂੰ ਕਿਸਾਨੀ ਕਾਨੂੰਨ ਲਾਗੂ ਨਾ ਕਰਨ ਲਈ ਕਿਹਾ, ਮੁੱਖ ਮੰਤਰੀ ਨੇ ਕਿਹਾ ਕਿ ਰਣਨੀਤੀ ਉਨ੍ਹਾਂ ਦੇ ਵਿਚਾਰ ਤੇ ਕਾਨੂੰਨੀ ਮਸ਼ਵਰੇ 'ਤੇ ਅਧਾਰਤ ਹੋਵੇਗੀ

Asli Punjabi by Asli Punjabi
October 19, 2020
in Punjab, Top Stories, ਕਾਰੋਬਾਰ
0
ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਸਰਬਸੰਮਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਠੋਕਵਾਂ ਜਵਾਬ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੂੰ ਮੰਤਰੀ ਮੰਡਲ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਕੋਈ ਵੀ ਲੋੜੀਂਦਾ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਧਿਕਾਰ ਦੇ ਦਿੱਤੇ ਗਏ।ਮੰਤਰੀ ਮੰਡਲ ਨੇ ਇਹ ਫੈਸਲਾ ਕੀਤਾ ਕਿ ਸੋਮਵਾਰ ਨੂੰ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਢੁਕਵਾਂ ਟਾਕਰਾ ਕਰਨ ਲਈ ਰਣਨੀਤੀ ਨੂੰ ਅੰਤਮ ਰੂਪ ਦਿੱਤਾ ਜਾਵੇਗਾ।ਕਾਂਗਰਸ ਵਿਧਾਇਕ ਦਲ ਦੀ ਇੱਕ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ, ”ਇਹ ਲੜਾਈ ਜਾਰੀ ਰਹੇਗੀ ਅਤੇ ਅਸੀਂ ਇਸ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵਾਂਗੇ।” ਕੁਝ ਦਿਨ ਪਹਿਲਾਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਤੁਰੰਤ ਬੁਲਾਏ ਜਾਣ ਦੀ ਮੰਗ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪਹਿਲਾਂ ਨਹੀਂ ਸੀ ਚੁੱਕਿਆ ਜਾ ਸਕਿਆ ਕਿਉਂਕਿ ਕੋਈ ਵੀ ਕਦਮ ਪੁੱਟਣ ਤੋਂ ਪਹਿਲਾਂ ਸਾਰੇ ਕਾਨੂੰਨੀ ਪੱਖਾਂ ਉੱਤੇ ਡੂੰਘਾਈ ਨਾਲ ਗੌਰ ਕਰਨਾ ਜ਼ਰੂਰੀ ਸੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ, ਕਾਨੂੰਨੀ ਮਾਹਿਰਾਂ ਜਿਨ੍ਹਾਂ ਵਿਚ ਸੀਨੀਅਰ ਵਕੀਲ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਪੀ. ਚਿਦੰਬਰਮ ਸ਼ਾਮਲ ਹਨ, ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਾਰੀ ਦੁਨੀਆ ਪੰਜਾਬ ਵੱਲ ਬਹੁਤ ਉਮੀਦ ਭਰੀਆਂ ਨਜ਼ਰਾਂ ਨਾਲ ਵੇਖ ਰਹੀ ਹੈ ਅਤੇ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਦੀ ਰਾਖੀ ਕਰਨ ਲਈ ਇੱਕ ਵਿਸਥਾਰਤ ਯੋਜਨਾ ਘੜਨ ਹਿੱਤ ਵਿਧਾਇਕਾਂ ਦੇ ਵਿਚਾਰ ਜਾਣਨੇ ਬੇਹੱਦ ਜ਼ਰੂਰੀ ਸਨ। ਇਹ ਲੜਾਈ ਸੁਪਰੀਮ ਕੋਰਟ ਤੱਕ ਜਾਰੀ ਰਹੇਗੀ।ਇਹ ਸਾਫ ਕਰਦੇ ਹੋਏ ਕਿ ਕਾਂਗਰਸ ਲਈ ਇਹ ਲੜਾਈ ਕੋਈ ਸਿਆਸਤ ਨਹੀਂ ਸਗੋਂ ਪੰਜਾਬ ਦੀ ਖੇਤੀਬਾੜੀ ਅਤੇ ਉਸ ਦੇ ਕਿਸਾਨਾਂ ਨੂੰ ਬਚਾਉਣ ਦਾ ਉਪਰਾਲਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਫੈਸਲਾ ਹੋਵੇਗਾ, ਉਹ ਕਿਸਾਨੀ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਹੀ ਲਿਆ ਜਾਵੇਗਾ। ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੋਗਲੀਆਂ ਗੱਲਾਂ ਨਹੀਂ ਕਰਦੀ ਅਤੇ ਖੇਤੀ ਕਾਨੂੰਨਾਂ ਸਬੰਧੀ ਉਸ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।ਮੁੱਖ ਮੰਤਰੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਭਾਜਪਾ ਅਤੇ ਉਸ ਦੇ ਨੇਤਾਵਾਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਪੰਜਾਬ ਨਾਲ ਨਵੇਂ ਕਾਨੂੰਨਾਂ ਦੇ ਕਿਸੇ ਵੀ ਨੁਕਤੇ ‘ਤੇ ਸਲਾਹ ਤੱਕ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ÷ ਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਖਤ ਲਿਖਣ ਤੋਂ ਬਾਅਦ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਬਾਰੇ ਗਠਿਤ ਕਮੇਟੀ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ। ਉਨ ਕਿਹਾ ਕਿ ਉਸ ਵੇਲੇ ਤੱਕ ਇਸ ਕਮੇਟੀ ਦੀ ਪਲੇਠੀ ਮੀਟਿੰਗ ਪਹਿਲਾਂ ਹੀ ਹੋ ਚੁੱਕੀ ਸੀ। ਇਸ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੀਤੀ ਜਿਸ ਵਿੱਚ ਇਸ ਮੁੱਦੇ ਨੂੰ ਵਿਚਾਰਿਆ ਹੀ ਨਹੀਂ ਗਿਆ ਜਦਕਿ ਤੀਜੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਇਕ ਲਾਈਨ ਦਾ ਫਰਮਾਨ ਸੁਣਾ ਦਿੱਤਾ ਗਿਆ ਜਦਕਿ ਕਿਧਰੇ ਵੀ ਆਰਡੀਨੈਂਸਾਂ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਆਪਣੀ ਰਾਏ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਦੇਣਾ ਚਾਹੀਦਾ ਹੈ ਅਤੇ ਸੂਬੇ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਕਣਕ ਜਾਂ ਝੋਨਾ ਖਰੀਦਣ ਵਾਲਿਆਂ ਲਈ ਕੈਦ ਸਮੇਤ ਸਖਤ ਕਾਰਵਾਈ ਕਰਨ ਲਈ ਲੋੜੀਂਦੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਵੱਖ-ਵੱਖ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਉਤੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਵਿਰੁੱਧ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜ਼ੋਰਦਾਰ ਢੰਗ ਨਾਲ ਟਾਕਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ÷ ੍ਹਾਂ ਕਿਹਾ ਕਿ ਸਮਰਥਨ ਮੁੱਲ ਅਤੇ ਮੰਡੀ ਸਿਸਟਮ ਨੂੰ ਹਰ ਹਾਲ ਵਿੱਚ ਸੁਰੱਖਿਅਤ ਰੱਖਿਆ ਜਾਵੇ ਅਤੇ ਗੈਰ-ਸੰਵਿਧਾਨਕ ਕਾਨੂੰਨ, ਜੋ ਸੰਘੀ ਢਾਂਚੇ ਦੇ ਖਿਲਾਫ ਹਨ, ਦਾ ਜ਼ੋਰਦਾਰ ਤਰੀਕੇ ਨਾਲ ਮੁਕਾਬਲਾ ਕੀਤਾ ਜਾਵੇ। ਵਿਧਾਇਕਾਂ ਨੇ ਕਿਹਾ ਕਿ ਇਹ ਸੁਨੇਹਾ ਸਪੱਸ਼ਟ ਤੌਰ ‘ਤੇ ਦਿੱਤੇ ਜਾਣ ਦੀ ਲੋੜ ਹੈ ਕਿ ਪੰਜਾਬ ਖੇਤੀ ਕਾਨੂੰਨਾਂ ਨੂੰ ਪ੍ਰਵਾਨ ਨਹੀਂ ਕਰਦਾ।

Previous Post

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

Next Post

ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

ਕੈਨੇਡਾ : ਚੀਨ ਖਿਲਾਫ ਸੈਂਕੜੇ ਲੋਕਾਂ ਵੱਲੋਂ ਪ੍ਰਦਰਸ਼ਨ

Recommended

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ

May 28, 2021
ਮਨੀਸ਼ ਸਿਸੋਦੀਆ ਨੂੰ ਮਿਲੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ

ਮਨੀਸ਼ ਸਿਸੋਦੀਆ ਨੂੰ ਮਿਲੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ

November 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In