ਐਸ.ਏ.ਐਸ.ਨਗਰ – ਕਿਸਾਨਾਂ ਵਲੋਂ ਰਾਏਪੁਰ ਕਲਾਂ ਰਿਲਾਇੰਸ ਪੰਪ ਤੇ ਚੱਲ ਰਹੇ ਨਿਰੰਤਰ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਨੇ ਹਮਾਇਤ ਦਿੱਤੀ ਹੈ| ਇਸ ਮੌਕੇ ਸੀਟੀਯੂ ਪੰਜਾਬ ਦੇ ਸੀਨੀਅਰ ਆਗੂ ਕਾਮਰੇਡ ਸੱਜਣ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ| ਉਨ੍ਹਾਂ ਇਸ ਮੌਕੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ|ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਰ ਪਾਰ ਦੀ ਲੜਾਈ ਲੜ ਰਹੇ ਹਨ ਇਸਲਈ ਮੋਦੀ ਸਰਕਾਰ ਨੂੰ ਮਜਬੂਰਨ ਬਿੱਲ ਵਾਪਸ ਲੈਣਾ ਹੀ ਪਵੇਗਾ| ਇਸ ਮੌਕੇ ਉਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਅਤੇ ਅਹਿਦ ਲਿਆ ਗਿਆ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ|ਇਸ ਮੌਕੇ ਕੁਲਦੀਪ ਸਿੰਘ ਕੁਰੜੀ ਬਲਾਕ ਪ੍ਰਧਾਨ, ਅਵਤਾਰ ਸਿੰਘ ਮੀਤ ਪ੍ਰਧਾਨ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ, ਨਛੱਤਰ ਸਿੰਘ ਬੈਦਵਾਨ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਸੁਰਮੁੱਖ ਸਿੰਘ ਭਾਗੋ ਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਅੰਮ੍ਰਿਤਜੋਤ ਸਿੰਘ ਪੂਨੀਆ, ਗੁਰਬਚਨ ਸਿੰਘ ਭਾਗੋ ਮਾਜਰਾ, ਸ਼ੇਰ ਸਿੰਘ ਅਤੇ ਕਾਕਾ ਸਿੰਘ ਮੌਜਪੁਰ ਹਾਜ਼ਿਰ ਸਨ|