• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਅਮਨ-ਚੈਨ ਅਤੇ ਸੁਰੱਖਿਆ ਦੇ ਖ਼ਤਰੇ ਤੋਂ ਸਾਵਧਾਨ ਕੀਤਾ

Asli Punjabi by Asli Punjabi
October 21, 2020
in Punjab, ਕਾਰੋਬਾਰ
0
ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਬਰਖ਼ਾਸਤ ਹੋਣ ਦੇਣ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਰੋਜ਼ੀ-ਰੋਟੀ ‘ਤੇ ਲੱਤ ਵੱਜਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ।ਮੁੱਖ ਮੰਤਰੀ ਨੇ ਕਿਹਾ,”ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ। ਪਰ ਮੈਂ ਕਿਸਾਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕਣ ਜਾਂ ਬਰਬਾਦ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗਾ।” ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਦੇ ਸਮੇਂ ਸਿੱਖ ਸਿਧਾਂਤਾਂ ਉਪਰ ਹੋਏ ਹਮਲੇ ਨੂੰ ਸਮਰਥਨ ਜਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਨੇ ਅਸਤੀਫਾ ਦੇਣ ਦਾ ਰਾਹ ਹੀ ਚੁਣਿਆ ਸੀ।ਕੇਂਦਰ ਸਰਕਾਰ ਨੂੰ ਹਾਲਾਤ ਹੱਥਾਂ ਵਿੱਚੋਂ ਨਿਕਲਣ ਦੀ ਇਜਾਜ਼ਤ ਦੇਣ ਵਿਰੁੱਧ ਸਾਵਧਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ ‘ਤੇ ਉੱਤਰ ਸਕਦੇ ਹਨ ਜਿਸ ਨਾਲ ਅਫਰਾ-ਤਫਰੀ ਫੈਲ ਜਾਵੇਗੀ। ਉਨ੍ਹਾਂ ਨੇ ਖ਼ਬਰਦਾਰ ਕਰਦਿਆਂ ਕਿਹਾ ਕਿ ਇਸ ਵੇਲੇ ਜੋ ਵਰਤਾਰਾ ਵਾਪਰ ਰਿਹਾ ਹੈ, ਇਸ ਨਾਲ ਸ਼ਾਂਤਮਈ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦੇ ਦਹਾਕੇ ਮੌਕੇ ਵੀ ਅਜਿਹਾ ਵੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੀ ਆਪਸ ਵਿੱਚ ਗੰਢਤੁੱਪ ਹੈ ਅਤੇ ਉਹ ਸੂਬੇ ਦੇ ਅਮਨ-ਚੈਨ ਨੂੰ ਭੰਗ ਕਰਨ ਲਈ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨਗੇ ਜਿਸ ਨਾਲ ਕੌਮੀ ਸੁਰੱਖਿਆ ਨੂੰ ਗੰਭੀਰ ਖਤਰਾ ਖੜ੍ਹਾ ਹੋ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਮੌਜੂਦਾ ਸਥਿਤੀ ਨੂੰ ਲੈ ਕੇ ਬੇਚੈਨ ਅਤੇ ਪ੍ਰੇਸ਼ਾਨ ਹਨ ਅਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਮਝਣਾ ਚਾਹੁੰਦੇ ਹਨ ਕਿ ਕੋਵਿਡ ਦੇ ਸੰਕਟ ਵਿੱਚ ਵੀ ਕਿਸਾਨਾਂ ਲਈ ਅਜਿਹੀ ਬਿਪਤਾ ਕਿਉਂ ਸਹੇੜ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਹਨ ਕਿਉਂਕਿ ਕਿਸਾਨਾਂ ਕੋਲ ਆਪਣੇ ਆਪ ਨੂੰ ਅਤੇ ਪਰਿਵਾਰਾਂ ਨੂੰ ਬਚਾਉਣ ਲਈ ਲੜਾਈ ਲੜਨ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਅਤੇ ਰੋਕਾਂ ਹਟਾਉਣ ਅਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਦੀ ਆਗਿਆ ਦੇ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ।” ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ, ਖਾਦ ਲਈ ਯੂਰੀਆ ਨਹੀਂ ਹੈ ਅਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ।ਮੁੱਖ ਮੰਤਰੀ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਆਪਣੀ ਸਰਕਾਰ ਦੇ ਚਾਰ ਬਿੱਲ ਪੇਸ਼ ਕਰਨ ਮੌਕੇ ਵਿਚਾਰ ਪੇਸ਼ ਕਰ ਰਹੇ ਸਨ।ਸੂਬਾ ਸਰਕਾਰ ਦੇ ਬਿੱਲ, ਜੋ ਪੰਜਾਬ ਦਾ ਵਜੂਦ ਬਚਾਉਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਹੁ-ਮੰਤਵੀ ਰਣਨੀਤੀ ਦਾ ਹਿੱਸਾ ਹੈ, ਖੇਤੀ ਉਪਜ ਸੁਖਾਲਾ ਬਣਾਉਣ ਸਬੰਧੀ ਐਕਟ, ਖੇਤੀ ਕਰਾਰ ਤੇ ਖੇਤੀ ਸੇਵਾ ਐਕਟ, ਜ਼ਰੂਰੀ ਵਸਤਾਂ ਐਕਟ ਅਤੇ ਸਿਵਲ ਪ੍ਰੋਸੀਜਰ ਕੋਡ ਵਿੱਚ ਸੋਧ ਦੀ ਮੰਗ ਕਰਦੇ ਹਨ। ਇਨ੍ਹਾਂ ਬਿੱਲਾਂ ਦਾ ਮੁੱਖ ਉਦੇਸ਼ ਕੇਂਦਰੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਦਾ ਟਾਕਰਾ ਕਰਨਾ ਹੈ ਜਿਨ੍ਹਾਂ ਨੂੰ ਮੁੱਖ ਮੰਤਰੀ ‘ਛਲਾਵੇ ਨਾਲ ਹਥਿਆਉਣ ਵਾਲੇ ਕਾਨੂੰਨ’ ਕਰਾਰ ਦੇ ਚੁੱਕੇ ਹਨ।
ਸਦਨ ਵਿੱਚ ਵਿਚਾਰ-ਚਰਚਾ ਲਈ ਆਪਣੀ ਸਰਕਾਰ ਦੇ ਚਾਰ ਬਿੱਲਾਂ ਨੂੰ ਪੇਸ਼ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਨਾਂਅ ‘ਤੇ ਅਸਲ ਵਿੱਚ ਉਨ੍ਹਾਂ ਨੇ ‘ਵਪਾਰ ਕਾਨੂੰਨ’ ਬਣਾਏ ਹਨ। ਕੌਮੀ ਮੰਡੀ ਤੱਕ ਰਸਾਈ ਕਿਸਾਨਾਂ ਦੀ ਨਹੀਂ ਸਗੋਂ ਵਪਾਰੀਆਂ ਦੀ ਹੈ। ਇਸ ਕਰਕੇ ਅਖੌਤੀ ਖੇਤੀ ਕਾਨੂੰਨਾਂ ਵਿੱਚ ‘ਟਰੇਡ ਏਰੀਆ’ ਦੀ ਵਰਤੋਂ ਵੀ ਏਹੀ ਕਹਿ ਰਹੀ ਹੈ।ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਨਾਲ ਪੰਜਾਬ ਨੂੰ ਖਤਮ ਦੀ ਕੋਸ਼ਿਸ਼ ਕਰਨ ਲਈ ਕੇਂਦਰ ਸਰਕਾਰ ‘ਤੇ ਹੱਲਾ ਬੋਲਦਿਆਂ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਇਹ ਕਾਰਵਾਈ ਨਿਆਂਪੂਰਨ ਹੈ। ਭਾਰਤੀ ਜਨਤਾ ਪਾਰਟੀ ਨੂੰ ਸੂਬੇ ਦੀ ਖੇਤੀ ਨੂੰ ਨੁੱਕਰੇ ਲਾਉਣ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਜਿਸ ਵੇਲੇ ਤੋਂ ਮੁਲਕ ਦੇ ਹੋਰ ਸੂਬਿਆਂ ਵੱਲੋਂ ਅਨਾਜ ਮੁਹੱਈਆ ਕਰਵਾਉਣਾ ਸ਼ੁਰੂ ਕੀਤਾ ਹੋਇਆ ਹੈ, ਉਸ ਵੇਲੇ ਤੋਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਰਕਿਨਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਵਿਧਾਨਕ ਗਾਰੰਟੀਆਂ ਦੀ ਪਾਲਣਾ ਕਰਨ ਵਿੱਚ ਕੇਂਦਰ ਦੀ ਨਾਕਾਮੀ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਨੇ ਵਾਅਦੇ ਦੇ ਬਾਵਜੂਦ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ।ਇਨ੍ਹਾਂ ਕਾਨੂੰਨਾਂ ਦੇ ਪਿਛੋਕੜ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਿਸ ਸਥਿਤੀ ਦਾ ਅੱਜ ਸਾਹਮਣਾ ਕਰ ਰਿਹਾ ਹੈ, ਇਸ ਦੇ ਬੀਜ ਤਾਂ ਸਾਂਤਾ ਕੁਮਾਰ ਕਮੇਟੀ ਵੱਲੋਂ ਸਾਲ 2015 ਵਿੱਚ ਹੀ ਬੀਜ ਦਿੱਤੇ ਗਏ ਸਨ ਜਿਸ ਨੇ ਸਿਫਾਰਸ਼ ਕੀਤੀ ਸੀ ਕਿ ”ਵੱਡੀ ਮਾਤਰਾ ਵਿੱਚ ਅਨਾਜ ਖਰੀਦਣ ਦੇ ਵਿਵਹਾਰਕ ਕਾਰਜ ਕਰਨ ਦੀ ਬਜਾਏ ਘੱਟੋ-ਘੱਟ ਸਮਰਥਨ ਮੁੱਲ ਤੋਂ ਥੱਲ੍ਹੇ ਕੀਮਤਾਂ ਆਉਣ ਮੌਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਤਲਾਸ਼ੀ ਜਾਵੇ। ਇਸ ਨਾਲ ਖਰੀਦ ਕਾਰਜਾਂ ਨੂੰ ਤਰਕਸੰਗਤ ਬਣਾਉਣ ਅਤੇ ਅਨਾਜ ਦੀ ਖਰੀਦ ਲਈ ਸੂਬੇ ਦੀਆਂ ਏਜੰਸੀਆਂ ਨਾਲ ਮੁਕਾਬਲੇਬਾਜ਼ੀ ਲਈ ਪ੍ਰਾਈਵੇਟ ਸੈਕਟਰ ਨੂੰ ਵਾਪਸ ਲਿਆਉਣ ਵਿੱਚ ਮਦਦ ਮਿਲੇਗੀ।”ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਿਸਾਨ ਭਾਈਚਾਰਾ ਅਤੇ ਖੇਤੀਬਾੜੀ, ਜੋ ਸੂਬੇ ਦੇ ਵਿਕਾਸ ਤੇ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ, ਨੂੰ ਭਾਜਪਾ ਵੱਲੋਂ ਅਜਿਹੇ ਚਾਲਬਾਜ਼ ਤਰੀਕਿਆਂ ਨਾਲ ਤਬਾਹ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਚਾਰ ਬਿੱਲਾਂ ਦਾ ਉਦੇਸ਼ ਜਿੱਥੇ ਕੇਂਦਰੀ ਕਾਨੂੰਨਾਂ ਤੋਂ ਸੂਬਾ ਅਤੇ ਇੱਥੋਂ ਦੇ ਖੇਤੀਬਾੜੀ ਸੈਕਟਰ ਨੂੰ ਪੈਦਾ ਹੋਏ ਖਤਰੇ ਨੂੰ ਰੋਕਣਾ ਹੈ, ਉਥੇ ਹੀ ਕਿਸਾਨਾਂ ਅਤੇ ਖਪਤਕਾਰਾਂ ਦੇ ਤੌਖਲਿਆਂ ਨੂੰ ਵੀ ਦੂਰ ਕਰਨਾ ਹੈ।

Previous Post

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

Next Post

ਹਰਿਆਣਾ ਦੇ ਮੁੱਖ ਸਕੱਤਰ ਨੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਦੇ ਮੁੱਖ ਸਕੱਤਰ ਨੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਸਕੱਤਰ ਨੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ

Recommended

ਫਾਰਮਾ ਕੰਪਨੀ ਫਾਈਜ਼ਰ ਨਿਯਮਾਂ ਵਿੱਚ ਛੋਟ ਨਾਲ ਭਾਰਤ ਨੂੰ ਵੈਕਸੀਨ ਦੇਣ ਲਈ ਤਿਆਰ

ਫਾਰਮਾ ਕੰਪਨੀ ਫਾਈਜ਼ਰ ਨਿਯਮਾਂ ਵਿੱਚ ਛੋਟ ਨਾਲ ਭਾਰਤ ਨੂੰ ਵੈਕਸੀਨ ਦੇਣ ਲਈ ਤਿਆਰ

May 27, 2021
ਨਿੱਝਰ ਹੱਤਿਆ ਮਾਮਲੇ ਵਿੱਚ ਚਾਰ ਮੁਲਜ਼ਮ ਅਦਾਲਤ ਵਿੱਚ ਪੇਸ਼, ਖ਼ਾਲਿਸਤਾਨੀਆਂ ਵੱਲੋਂ ਪ੍ਰਦਰਸ਼ਨ

ਨਿੱਝਰ ਹੱਤਿਆ ਮਾਮਲੇ ਵਿੱਚ ਚਾਰ ਮੁਲਜ਼ਮ ਅਦਾਲਤ ਵਿੱਚ ਪੇਸ਼, ਖ਼ਾਲਿਸਤਾਨੀਆਂ ਵੱਲੋਂ ਪ੍ਰਦਰਸ਼ਨ

May 22, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In