• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਪਾਣੀਆਂ ਦੇ ਬਿੱਲ ਰੱਦ ਕਰਨ ਤੋਂ ਬਾਅਦ ਅੱਜ ਖੇਤੀ ਬਿੱਲ ਲਿਆ ਕੇ ਕੈਪਟਨ ਨੇ ਮੁੜ ਪੰਜਾਬ ਨੂੰ ਸਮਰਪਿਤ ਹੋਣ ਦਾ ਸਬੂਤ ਦਿੱਤਾ

Asli Punjabi by Asli Punjabi
October 21, 2020
in Punjab, Top Stories
0
ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ
590
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਸਰਹੱਦੀ ਸੂਬੇ ਪੰਜਾਬ ਨੂੰ ਉਨਾ ਖਤਰਾ ਗੁਆਂਢੀ ਮੁਲਕਾਂ ਤੋਂ ਨਹੀਂ ਜਿੰਨਾ ਖਤਰਾ ਮੋਦੀ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੇ ਕੋਵਿਡ-19 ਮਹਾਾਂਮਾਰੀ ਦੀ ਆੜ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਏ ਦਾ ਲੱਕ ਤੋੜ ਦਿੱਤਾ ਹੈ। ਇਹ ਗੱਲ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿੱਚ ਕਹੀ।ਸ. ਰੰਧਾਵਾ ਮੰਗਲਵਾਰ ਨੂੰ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਕਰਦਿਆਂ ਸੂਬਿਆਂ ਦੇ ਅਧਿਕਾਰ ਖੇਤਰ ਵਾਲੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਦੇ ਟਾਕਰੇ ਲਈ ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦੇ ਚਾਰ ਬਿੱਲਾਂ ਉਤੇ ਬਹਿਸ ਵਿੱਚ ਹਿੱਸਾ ਲੈ ਰਹੇ ਸਨ।ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਰੰਧਾਵਾ ਨੇ ਕਿਹਾ, ”ਮੈਂ ਉਸ ਧਰਤੀ ਤੋਂ ਆਉਂਦਾ ਜਿਥੇ ਬਾਬਾ ਨਾਨਕ ਜੀ ਨੇ ਹੱਥੀ ਖੇਤੀ ਕਰਕੇ ਕਿਰਤ ਕਰਨ ਦਾ ਸੁਨੇਹਾ ਦਿੱਤਾ ਸੀ, ਇਸ ਲਈ ਖੇਤੀਬਾੜੀ ਸਾਡੇ ਲਈ ਆਮਦਨ ਜਾਂ ਧੰਦਾ ਨਹੀਂ ਸਗੋਂ ਬਾਬਾ ਨਾਨਕ ਵੱਲੋਂ ਬਖਸ਼ੀ ਦਾਤ ਹੈ।” ਸ. ਰੰਧਾਵਾ ਨੇ ਕਿਹਾ ਕਿ ਕਿਸਾਨ ਲਈ ਖੇਤੀ ਧਾਰਮਿਕ, ਸਮਾਜਿਕ ਤੇ ਆਰਥਿਕ ਤਿੰਨੋ ਪੱਖੋਂ ਤੋਂ ਜੁੜੀ ਹੋਈ ਹੈ, ਇਸ ਲਈ ਕੇਂਦਰ ਸਰਕਾਰ ਦਾ ਇਸ ਉਪਰ ਹਮਲਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਜੀ ਨੇ ਅਸਤੀਫਾ ਦੇਣ ਦੀ ਗੱਲ ਕਰ ਕੇ ਸਾਫ ਕਰ ਦਿੱਤਾ ਹੈ ਕਿ ਸੂਬਾ ਸਰਕਾਰ ਕਾਲੇ ਖੇਤੀ ਕਾਨੂੰਨਾਂ ਖਿਲਾਫ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ।ਸ. ਰੰਧਾਵਾ ਨੇ ਕਿਹਾ ਕਿ ਸਿਤਮ ਜਰੀਫੀ ਦੀ ਗੱਲ ਇਹ ਹੈ ਕਿ ਖੇਤੀਬਾੜੀ ਬਾਰੇ ਫੈਸਲਾ ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਤੋਮਰ ਕਰ ਰਹੇ ਹਨ ਜਿਨ੍ਹਾਂ ਕੋਲ ਖੁਦ ਵਾਹੀਯੋਗ ਇਕ ਇੰਚ ਵੀ ਖੇਤੀ ਜ਼ਮੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਸਮਝ ਕੇ ਆਪਣੇ ਤੁਗਲਕੀ ਫੁਰਮਾਨ ਥੋਪਣ ਤੋਂ ਸਾਵਧਾਨ ਰਹੇ ਕਿਉਂਕਿ ਇਹ ਉਹੋ ਪੰਜਾਬ ਜਿਸ ਨੇ ਮੁਗਲਾਂ, ਅਬਦਾਲੀਆਂ ਤੇ ਅੰਗਰੇਜ਼ਾਂ ਦੀ ਈਨ ਨਹੀਂ ਮੰਨੀ। 2 ਫੀਸਦੀ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ 80 ਫੀਸਦੀ ਕੁਰਬਾਨੀਆਂ ਕੀਤੀਆਂ ਅਤੇ ਦੇਸ਼ ਦੇ ਅੰਨ ਭੰਡਾਰਾਂ ਵਿੱਚ 50 ਫੀਸਦੀ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਸ ਕੌਮ ਦਾ ਜਨਮ ਸੰਘਰਸ਼ ਵਿਚੋਂ ਹੋਇਆ ਹੋਵੇ, ਉਸ ਨੂੰ ਦਬਾਇਆ ਨਹੀਂ ਜਾ ਸਕਦਾ।ਸ. ਰੰਧਾਵਾ ਨੇ ਨਾਬਾਰਡ ਦੀ ਰਿਪੋਰਟ ਸਣੇ ਵੱਖ-ਵੱਖ ਰਿਪੋਰਟਾਂ ਵੀ ਸਦਨ ਵਿੱਚ ਰੱਖੀਆਂ ਜਿਨ੍ਹਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਜਿੰਨਾ ਵੀ ਸੂਬਿਆਂ ਵਿੱਚ ਇਹ ਕਾਨੂੰਨ ਪਹਿਲਾਂ ਲਾਗੂ ਹਨ, ਉਥੇ ਕਿਸਾਨੀ ਦੀ ਹਾਲਤ ਬਹੁਤ ਮਾੜੀ ਹੈ। ਹੁਣ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਸ. ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਣੀਆਂ ਦਾ ਸਮਝੌਤਾ ਰੱਦ ਕਰਨ ਤੋਂ ਬਾਅਦ ਅੱਜ ਫੇਰ ਇਹ ਬਿੱਲ ਲਿਆ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਸਮਰਪਿਤ ਹੋਣ ਦਾ ਸਬੂਤ ਦਿੱਤਾ ਹੈ।

Previous Post

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

Next Post

ਦੇਵੀ ਦਿਆਲ ਪਰਾਸ਼ਰ ਭਾਜਪਾ ਦਾ’ਚ ਹੋਏ ਸ਼ਾਮਲ।

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਦੇਵੀ ਦਿਆਲ ਪਰਾਸ਼ਰ ਭਾਜਪਾ ਦਾ’ਚ ਹੋਏ ਸ਼ਾਮਲ।

ਦੇਵੀ ਦਿਆਲ ਪਰਾਸ਼ਰ ਭਾਜਪਾ ਦਾ'ਚ ਹੋਏ ਸ਼ਾਮਲ।

Recommended

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

March 3, 2021
ਦਿੱਲੀ ਦੀਆਂ ਯੂਨੀਵਰਸਿਟੀਆਂ ਵਿੱਚ ਫਿਲਹਾਲ ਨਹੀਂ ਹੋਣਗੇ ਇਮਤਿਹਾਨ : ਮਨੀਸ਼ ਸਿਸੋਦੀਆ

ਦਿੱਲੀ ਦੀਆਂ ਯੂਨੀਵਰਸਿਟੀਆਂ ਵਿੱਚ ਫਿਲਹਾਲ ਨਹੀਂ ਹੋਣਗੇ ਇਮਤਿਹਾਨ : ਮਨੀਸ਼ ਸਿਸੋਦੀਆ

July 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In