• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

Asli Punjabi by Asli Punjabi
October 24, 2020
in Punjab
0
ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਵਿਧਾਨ ਸਭਾ ਵਿਚ ਪਾਸ ਮਤਿਆ ਤੇ ਬਿੱਲਾਂ ਬਾਰੇ ਝੂਠ ਦਾ ਭਾਂਡਾ ਭੰਨਿਆ, ਯੂ-ਟਰਨ ਬਾਰੇ ਸੁਖਬੀਰ ਦੇ ਤਰਕ ਨਕਾਰੇ
ਚੰਡੀਗੜ – ਖੇਤੀਬਾੜੀ ਕਾਨੂੰਨਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਇਕ ਹੋਰ ਯੂ-ਟਰਨ ਲਈ ਅਕਾਲੀਆਂ ’ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀ ਲਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਅਤੇ ਝੂਠ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਵਾਰ-ਵਾਰ ਢਾਹ ਲਾਈ ਹੈ ਅਤੇ ਉਸਦੀਆਂ ਇਹ ਸਿਆਸੀ ਪੈਂਤੜੇਬਾਜ਼ੀਆਂ ਸਾਫ ਤੌਰ ’ਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੋਧ ਬਿਲਾਂ ਨੂੰ, ਜਿਨਾਂ ਦਾ ਉਸਦੀ ਪਾਰਟੀ ਨੇ ਵਿਧਾਨ ਸਭਾ ਵਿਚ ਸਮਰਥਨ ਕੀਤਾ ਸੀ, ਰੱਦ ਕਰਕੇ ਸੁਖਬੀਰ ਨੇ ਨਾ ਸਿਰਫ ਆਪਣੇ ਨੈਤਿਕਤਾ ਤੋਂ ਸੱਖਣੇ ਹੋਣ ਦਾ ਪ੍ਰਗਟਾਵਾ ਸ਼ਰੇਆਮ ਕਰ ਦਿੱਤਾ ਹੈ ਸਗੋਂ ਭਾਜਪਾ ਆਗੂਆਂ ਦੇ ਹਾਲੀਆਂ ਬਿਆਨਾਂ ਦੀ ਵੀ ਪ੍ਰੋੜਤਾ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ ਸਾਫ ਜ਼ਾਹਿਰ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੰਢਤੁੱਪ ਹੈ ਅਤੇ ਹਰਸਿਮਰਤ ਬਾਦਲ ਦਾ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇਣਾ ਤੇ ਅਕਾਲੀਆਂ ਵੱਲੋਂ ਐਨ.ਡੀ.ਏ. ਨਾਲੋਂ ਤੋੜ ਵਿਛੋੜਾ ਕਰਨਾ ਹੋਰ ਕੁਝ ਨਹੀਂ ਸਿਰਫ ਇਕ ਫਰੇਬ ਸੀ ਜਿਸ ਦਾ ਮਕਸਦ ਕਿਸਾਨਾਂ ਨੂੰ ਧੋਖਾ ਦੇਣਾ ਅਤੇ ਕੇਂਦਰੀ ਕਾਨੂੰਨਾਂ ਖਿਲਾਫ ਉਨਾਂ ਦੀ ਜੰਗ ਨੂੰ ਸਾਬੋਤਾਜ ਕਰਨਾ ਸੀ।ਮੁੱਖ ਮੰਤਰੀ ਨੇ ਬੀਤੇ ਕੁਝ ਮਹੀਨਿਆਂ ਦੌਰਾਨ ਅਕਾਲੀਆਂ ਦੇ ਕਾਰਨਾਮਿਆਂ ਬਾਰੇ ਪਾਜ ਉਘੇੜਦੇ ਹੋਏ ਅੱਗੇ ਕਿਹਾ, ‘‘ਪਹਿਲਾਂ ਤੁਸੀਂ ਪੂਰੇ ਤਨ-ਮਨ ਨਾਲ ਕੇਂਦਰ ਸਰਕਾਰ ਦੇ ਮੈਲੀ ਭਾਵਨਾ ਨਾਲ ਬਣਾਏ ਖੇਤੀ ਆਰਡੀਨੈਂਸਾਂ ਨੂੰ ਹਮਾਇਤ ਦਿੱਤੀ ਅਤੇ ਫੇਰ ਉਨਾਂ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਕਹਿੰਦੇ ਹੋਏ ਐਨ.ਡੀ.ਏ. ਦਾ ਸਾਥ ਛੱਡ ਦਿੱਤਾ ਤੇ ਉਸਤੋਂ ਪਿੱਛੋਂ ਕਿਸਾਨਾਂ ਦੇ ਸਮਰਥਨ ਦੇ ਬਹਾਨੇ ਸਿਆਸੀ ਡਰਾਮੇਬਾਜ਼ੀਆਂ ਕਰਦੇ ਹੋਏ ਪੂਰੇ ਸੂਬੇ ਵਿੱਚ ਰੋਸ ਰੈਲੀਆਂ ਕੀਤੀਆਂ। ਇਨਾਂ ਹੀ ਨਹੀਂ ਤੁਸੀਂ ਪਹਿਲਾਂ ਤਾਂ ਸੂਬਾ ਸਰਕਾਰ ਦੇ ਸੋਧ ਬਿਲਾਂ ਦੇ ਹੱਕ ਵਿੱਚ ਖੁੱਲ ਕੇ ਵੋਟ ਪਾਈ ਅਤੇ ਹੁਣ ਇਨਾਂ ਨੂੰ ਰੱਦ ਕਰ ਰਹੇ ਹੋ।’’ਉਨਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਇਸਦੇ ਕਿਸਾਨਾਂ ਸਬੰਧੀ ਇੰਨੇ ਗੰਭੀਰ ਮਸਲੇ ਬਾਰੇ ਵਾਰ-ਵਾਰ ਯੂ-ਟਰਨ ਲੈਣਾ ਇਹ ਸਾਬਤ ਕਰਦਾ ਹੈ ਕਿ ਉਹ ਆਪਣੇ ਸਿਆਸੀ ਹਿੱਤਾਂ ਨੂੰ ਸਾਧਨ ਲਈ ਸ਼ੈਤਾਨ ਨਾਲ ਵੀ ਹੱਥ ਮਿਲਾਣ ਤੋਂ ਗੁਰੇਜ਼ ਨਹੀਂ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ‘‘ਇਸ ਸਭ ਦੇ ਬਾਵਜੂਦ ਕੀ ਤੁਸੀਂ ਸੱਚੀ-ਮੁੱਚੀ ਹੀ ਇਹ ਆਸ ਕਰਦੇ ਹੋ ਕਿ ਕਿਸਾਨ ਤੁਹਾਡੇ ਵੱਲੋਂ ਉਨਾਂ ਦੇ ਹਿੱਤ ਪੂਰਨ ਲਈ ਕੀਤੇ ਜਾਂਦੇ ਦਾਅਵਿਆਂ ’ਤੇ ਯਕੀਨ ਕਰਨਗੇ।’’ ਉਨਾਂ ਸੁਖਬੀਰ ਨੂੰ ਵੰਗਾਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਇਕ ਵਜਾ ਦੱਸੇ ਕਿ ਕਿਉਂ ਪੰਜਾਬ ਦੇ ਲੋਕ ਖਾਸ ਕਰਕੇ ਕਿਸਾਨ ਉਸਦੀ ਪਾਰਟੀ ’ਤੇ ਭਰੋਸਾ ਕਰਨ। ਮੁੱਖ ਮੰਤਰੀ ਅੱਗੇ ਕਿਹਾ ਕਿ ਅਕਾਲੀਆਂ ਨੇ ਕਿਸਾਨਾਂ ਨੂੰ ਆਪਣੀ ਸਿਆਸੀ ਸ਼ਤਰੰਜ ਦਾ ਮੋਹਰਾ ਬਣਾ ਕੇ ਰੱਖ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਬਾਦਲ ਪਰਿਵਾਰ ਆਪਣੇ ਸੌੜੇ ਹਿੱਤਾਂ ਦੀ ਰਾਖੀ ਲਈ ਇਸ ਹੱਦ ਤੱਕ ਨੀਵਾਣ ਵੱਲ ਚਲਾ ਗਿਆ ਹੈ।
ਮੁੱਖ ਮੰਤਰੀ ਨੇ ਸੁਖਬੀਰ ਦਾ ਇਹ ਤਰਕ ਰੱਦ ਕਰ ਦਿੱਤਾ ਕਿ ਅਕਾਲੀਆਂ ਨੂੰ ਸੂਬਾ ਸਰਕਾਰ ਦੇ ਸੋਧ ਬਿਲਾਂ ਨੂੰ ਠੀਕ ਤਰਾਂ ਨਾਲ ਪੜਨ ਦਾ ਮੌਕਾ ਨਹੀਂ ਮਿਲਿਆ। ਉਨਾਂ ਕਿਹਾ ਕਿ ਇਹ ਸੰਭਵ ਹੀ ਨਹੀਂ ਹੋ ਸਕਦਾ ਜਦੋਂ ਕਿ ਅਕਾਲੀਆਂ ਕੋਲ ਵੱਡੀ ਪੱਧਰ ’ਤੇ ਕਾਨੂੰਨੀ ਮਾਮਲਿਆਂ ਦੇ ਜਾਣਕਾਰ ਮੌਜੂਦ ਹਨ। ਸੁਖਬੀਰ ਬਾਦਲ ਵੱਲੋਂ ਕੀਤੇ ਇਸ ਦਾਅਵੇ ਕਿ ਉਨਾਂ ਦੀ ਪਾਰਟੀ ਦੇ ਵਿਧਾਇਕਾਂ ਨੇ ਬਿਨਾਂ ਚੰਗੀ ਤਰਾਂ ਅਧਿਐਨ ਕੀਤਿਆਂ ਬਿਲਾਂ ਦੇ ਹੱਕ ਵਿੱਚ ਵੋਟ ਪਾ ਦਿੱਤੀ, ਬਾਰੇ ਮੁੱਖ ਮੰਤਰੀ ਨੇ ਕਿਹਾ, ‘‘ਸ਼ਾਇਦ ਇਹੋ ਕਾਰਨ ਹੈ ਕਿ ਅਕਾਲੀ ਬੀਤੇ 6 ਸਾਲ ਤੋਂ ਸਾਰੇ ਪ੍ਰਕਾਰ ਦੇ ਲੋਕ ਵਿਰੋਧੀ, ਭਾਰਤ ਵਿਰੋਧੀ ਅਤੇ ਪੰਜਾਬ ਵਿਰੋਧੀ ਬਿੱਲਾਂ ’ਤੇ ਮੋਹਰ ਲਾਉਂਦੇ ਰਹੇ ਹਨ।’’ਵਿਧਾਨ ਸਭਾ ਵਿੱਚ ਪਾਸ ਕੀਤੇ ਮਤਿਆਂ ਸਬੰਧੀ ਖੁੱਲੇਆਮ ਸ਼ਰਮਨਾਕ ਝੂਠ ਬੋਲਣ ਲਈ ਅਕਾਲੀ ਦਲ ਦੇ ਪ੍ਰਧਾਨ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਤੇ ਵੀ ਇਹ ਜ਼ਿਕਰ ਨਹੀਂ ਕੀਤਾ ਗਿਆ ਕਿ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਪ੍ਰਮੁੱਖ ਮੰਡੀ ਖੇਤਰ ਐਲਾਨਣ ਲਈ ਵਚਨਬੱਧ ਹੈ ਜਿਵੇਂ ਕਿ ਸੁਖਬੀਰ ਦਾਅਵਾ ਕਰ ਰਿਹਾ ਹੈ। ਸੁਖਬੀਰ ਦੀ ਦਲੀਲ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਕੀ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਤੁਹਾਡੇ ਵਿਧਾਇਕਾਂ ਨੂੰ 370 ਸ਼ਬਦਾਂ ਦਾ ਮਤਾ ਪੜਨ ਤੇ ਸਮਝਣ ਵਿੱਚ ਦਿੱਕਤ ਸੀ ਜਿਸ ਵਿੱਚ 100 ਸ਼ਬਦ ਤਾਂ ਮਹਿਜ਼ ਆਰਡੀਨੈਂਸਾਂ/ਐਕਟਾਂ ਦੇ ਨਾਮ ਸਨ?’’ਉਨਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਸੂਬੇ ਨੂੰ ਪ੍ਰਮੁੱਖ ਮੰਡੀ ਖੇਤਰ ਐਲਾਨ ਕਰਨਾ ਜ਼ਰੂਰੀ ਨਹੀਂ ਸੀ ਸਗੋਂ ਐਮ.ਐਸ.ਪੀ. ਦੀ ਰੱਖਿਆ ਕਰਨੀ ਜ਼ਰੂਰੀ ਸੀ ਅਤੇ ਇਹ ਯਕੀਨੀ ਬਣਾਉਣਾ ਕਿ ਬਿਨਾਂ ਕਿਸੇ ਦੰਡਕਾਰੀ ਕਾਰਵਾਈ ਦੇ ਸੂਬਾ ਆਪਣਾ ਕੰਟਰੋਲ ਕਾਇਮ ਰੱਖੇ। ਇਹੋ ਹੀ ਕਿਸਾਨਾਂ ਦੀ ਮੁੱਖ ਚਿੰਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਤੇ ਮਾਹਿਰਾਂ ਦੀ ਰਾਏ ਲੈਣ ਤੋਂ ਬਾਅਦ ਬਿਹਤਰ ਢੰਗ ਤਰੀਕਾ ਕੱਢਿਆ ਪਰ ਅਕਾਲੀ ਵਿਸ਼ੇਸ਼ ਤਰੀਕਿਆਂ ਉਤੇ ਅੜੇ ਹੋਏ ਹਨ, ਭਾਵੇਂ ਇਹ ਕੰਮ ਕਰਨ ਜਾਂ ਨਾ ਕਰਨ। ਉਨਾਂ ਕਿਹਾ ਕਿ ਜੇ ਸਾਰੇ ਸੂਬੇ ਨੂੰ ਪੂਰੀ ਮੰਡੀ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਪਹਿਲਾਂ ਹੀ ਲਾਗੂ ਕੀਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਪਿਛੋਕੜ ਵਿੱਚ ਅਜਿਹੀ ਪਹੁੰਚ ਰਾਸ਼ਟਰਪਤੀ ਦੀ ਸਹਿਮਤੀ ਦੀ ਲੋੜ ਤੋਂ ਮੁਕਤ ਨਹੀਂ ਹੈ ਅਤੇ ਇਹ ਸਹਿਮਤੀ ਪੰਜਾਬ ਦੀ ਇੱਛਾ ਨੂੰ ਲਾਗੂ ਕੀਤੇ ਜਾਣ ਦਾ ਸਭ ਤੋਂ ਤੇਜ਼ ਤਰੀਕਾ ਹੈ।ਸੂਬੇ ਦੀ ਸੰਵਿਧਾਨਕ ਤੇ ਕਾਨੂੰਨੀ ਸਥਿਤੀ ਬਾਰੇ ਝੂਠ ਬੋਲ ਕੇ ਲਗਾਤਾਰ ਕਿਸਾਨਾਂ ਨੂੰ ਗੰਮਰਾਹ ਕਰਨ ਲਈ ਵੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਪ੍ਰਧਾਨ ਸੁਖਬੀਰ ’ਤੇ ਵਰੇ। ਉਨਾਂ ਕਿਹਾ ਕਿ ਧਾਰਾ 254 ( II ) ਤਹਿਤ ਸੰਵਿਧਾਨ ਸੂਬਿਆਂ ਨੂੰ ਕੇਂਦਰੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਸਪੱਸ਼ਟ ਤੇ ਨਿਰਪੱਖ ਅਧਿਕਾਰ ਦਿੰਦਾ ਹੈ। ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਨੂੰਨ ਵੀ ਸੰਘੀ ਢਾਂਚੇ ਵਿਰੋਧੀ ਹੋਣ ਦੇ ਆਧਾਰ ’ਤੇ ਪੜਤਾਲ ਕਰਨ ਵਿੱਚ ਅਸਫਲ ਰਹਿੰਦੇ ਹਨ।

Previous Post

ਰਾਣਾ ਸੋਢੀ ਵਲੋਂ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼

Next Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Recommended

ਖਾੜੀ ਦੇਸ਼ਾਂ ‘ਚ ਫਸੇ ਲੋਕਾਂ ਦੀ ਵਾਪਸੀ ਲਈ ਇਤਿਹਾਸਕ ਕਦਮ ਚੁੱਕਣ ਕਾਰਨ ਮੁੜ ਚਰਚਾ ‘ਚ ਦੁਬਈ ਦਾ ਸਰਦਾਰ

ਖਾੜੀ ਦੇਸ਼ਾਂ ‘ਚ ਫਸੇ ਲੋਕਾਂ ਦੀ ਵਾਪਸੀ ਲਈ ਇਤਿਹਾਸਕ ਕਦਮ ਚੁੱਕਣ ਕਾਰਨ ਮੁੜ ਚਰਚਾ ‘ਚ ਦੁਬਈ ਦਾ ਸਰਦਾਰ

June 20, 2020
ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ

June 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In