• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

Asli Punjabi by Asli Punjabi
October 26, 2020
in Health, Punjab
0
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ
591
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-60 ਵਿੱਚ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਉਨਾਂ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਮਨੀਸ਼ ਤਿਵਾੜੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਸੇ ਲੜੀ ਦੇ ਚੱਲਦੇ ਸੈਕਟਰ-60 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਵਿੱਚ ਆਧੁਨਿਕ ਸੁਵਿਧਾਵਾਂ ਨਾਲ ਆਸ-ਪਾਸ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ। ਇਸ 40 ਹਜਾਰ ਵਰਗ ਫੁੱਟ ਦੇ ਕਮਿਉਨਿਟੀ ਹੈਲਥ ਸੈਂਟਰ ਵਿੱਚ ਐਮਰਜੈਂਸੀ ਸਹੂਲਤਾਂ 247 ਉਪਲਬੱਧ ਕਰਵਾਉਣ ਦੇ ਨਾਲ-ਨਾਲ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ, ਬਲੱਡ ਸਟੋਰੇਜ ਰੂਮ, 150 ਵਿਅਕਤੀਆਂ ਲਈ ਟਰੇਨਿੰਗ ਹਾਲ, ਅਤਿ ਆਧੁਨਿਕ ਓਪਰੇਸ਼ਨ ਥਿਏਟਰ, ਜੱਚਾ/ਬੱਚਾ ਸੁਵਿਧਾਵਾਂ, ਮਰਦਾਨਾ ਤੇ ਜਨਾਨਾ ਵਾਰਡ, ਪ੍ਰਾਇਵੇਟ ਰੂਮ, ਤਿੰਨ ਮੰਜਿਲਾ ਹਸਪਤਾਲ, ਸੀਸੀਟੀਵੀ ਸੁਰੱਖਿਆ ਸਿਸਟਮ ਅਤੇ ਟਰੀਟਮੈਂਟ ਪਲਾਂਟ ਤੇ ਪਾਰਕਿੰਗ ਦੀ ਸਹੂਲਤ ਉਪਲਬੱਧ ਕਰਵਾਈ ਜਾਵੇਗੀ। ਇਸ ਹਸਪਤਾਲ ਦਾ ਲਾਭ ਆਸਪਾਸ ਦੇ ਲੋਕਾਂ ਨੂੰ ਮਿਲੇਗਾ ਅਤੇ ਲੋਕਾਂ ਨੂੰ ਉਨਾਂ ਦੇ ਘਰ ਦੇ ਨਜ਼ਦੀਕ ਹੀ ਉੱਚ ਗੁਣਵੱਤਾ ਵਾਲੀਆਂ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲੇਗੀ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਉਨਾਂ ਨੇ 2013 ਵਿੱਚ ਉਸ ਸਮੇਂ ਦੇ ਮੈਂਬਰ ਰਾਜਸਭਾ ਸ਼੍ਰੀਮਤੀ ਅੰਬਿਕਾ ਸੋਨੀ ਦੀ ਮਦਦ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਸੀ। ਉਨਾਂ ਨੇ ਹੁਣ ਸਿਹਤ ਮੰਤਰੀ ਬਣਦੇ ਹੀ ਮੈਡੀਕਲ ਕਾਲਜ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸ ਦੇ ਲਈ 20 ਏਕੜ ਜ਼ਮੀਨ ਦੇਣ ਵਾਲੇ ਪਿੰਡਾਂ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਨਾਲ 14 ਏਕੜ ਸਰਕਾਰੀ ਜ਼ਮੀਨ ਨੂੰ ਨਾਲ ਜੋੜ ਦਿੱਤਾ ਗਿਆ ਹੈ। ਇਸ ਤੇ 375 ਕਰੋੜ ਰੁਪਏ ਦੀ ਲਾਗਤ ਨਾਲ 500 ਬੈਡ ਦਾ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਲੋਕ ਸਭਾ ਦੇ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਹਸਪਤਾਲ ਦਾ ਨਿਰਮਾਣ ਕਰਵਾਉਣ ਕੀਤਾ ਜਾ ਰਿਹਾ ਹੈ ਅਤੇ ਉਹ ਵਧਾਈ ਦੇ ਪਾਤਰ ਹਨ। ਉਨਾਂ ਨੇ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਜਨਸੇਵਕ ਹਨ। ਉਹ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੀ ਘਰ ਨਹੀਂ ਬੈਠੇ ਅਤੇ ਉਹ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਜਿੰਮੇਵਾਰੀ ਨਿਭਾਉਂਦੇ ਰਹੇ। ਉਨਾਂ ਕਿਹਾ ਕਿ ਉਹ ਵੀ ਸਿਹਤ ਵਿਭਾਗ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਐਂਬੂਲੈਂਸ ਉਪਲਬੱਧ ਕਰਵਾਉਣਗੇ।ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਵੱਲੋਂ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਹਾਲੀ ਵਿੱਚ ਵੀ ਡਿਸਪੈਂਸਰੀ ਵਿੱਚ ਸੁਧਾਰ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਡਾ. ਜੀਬੀ ਸਿੰਘ ਨੇ ਪ੍ਰੋਗਰਾਮ ਦੌਰਾਨ ਮੌਜੂਦ ਉੱਘੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ। ਇਸ ਦੌਰਾਨ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਐਚਸੀ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਿਹਤ ਮੰਤਰੀ, ਪੰਜਾਬ ਦਾ ਧੰਨਵਾਦ ਕੀਤਾ। ਇਸ ਦੌਰਾਨ ਕੌਂਸਲਰ ਤਰਨਜੀਤ ਕੌਰ ਗਿੱਲ ਵੱਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂ ਕਸ਼ਯਪ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਹਰਕੇਸ਼ ਸ਼ਰਮਾ, ਏ.ਡੀ.ਸੀ (ਡੀ) ਰਾਜੀਵ ਗੁਪਤਾ, ਕਾਰਪੋਰੇਸ਼ਨ ਕਮਿਸ਼ਨਰ ਕਮ ਐਸ.ਡੀ.ਐਮ. ਜਗਦੀਪ ਸਹਿਗਲ, ਪੰਜਾਬ ਐਗਰੋ ਦੇ ਚੇਅਰਮੈਨ ਰਵਿੰਦਰਪਾਲ ਸਿੰਘ, ਪਵਨ ਧੀਮਾਨ, ਜਸਪ੍ਰੀਤ ਗਿੱਲ, ਅਮਰਜੀਤ ਸਿੰਘ ਜੀਤੀ ਸਿੱਧੂ, ਰਿਸ਼ਵ ਜੈਨ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ, ਅਮਰੀਕ ਸਿੰਘ ਸੋਮਲ, ਰਾਜਿੰਦਰ ਸਿੰਘ ਰਾਣਾ, ਭਾਰਤ ਭੂਸ਼ਣ ਸੇਠੀ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਜਸਪ੍ਰੀਤ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜੀ.ਐਸ ਰਿਆੜ, ਕੰਵਰਬੀਰ ਸਿੰਘ ਸਿੱਧੂ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ ਤੇ ਸੁਰਜੀਤ ਕੌਰ ਸੇਠੀ ਆਦਿ ਮੌਜੂਦ ਸਨ।

Previous Post

ਸੋਮਾਲੀਆ ’ਚ ਫਸੇ 33 ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਜੈਸ਼ੰਕਰ

Next Post

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਢਾਂਚਾਗਤ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Recommended

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

March 2, 2021
ਦਿੱਲੀ ਵਿੱਚ 24 ਘੰਟਿਆਂ ਦੌਰਾਨ ਹੋਏ ਕੋਰੋਨਾ ਦੇ ਹੁਣ ਤੱਕ ਦੇ ਸਭ ਤੋਂ ਵੱਧ ਟੈਸਟ : ਅਰਵਿੰਦ ਕੇਜਰੀਵਾਲ

ਦਿੱਲੀ ਵਿੱਚ 24 ਘੰਟਿਆਂ ਦੌਰਾਨ ਹੋਏ ਕੋਰੋਨਾ ਦੇ ਹੁਣ ਤੱਕ ਦੇ ਸਭ ਤੋਂ ਵੱਧ ਟੈਸਟ : ਅਰਵਿੰਦ ਕੇਜਰੀਵਾਲ

June 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In