ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਡਾ. ਏ.ਪੀ. ਸਿੰਘ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਗਾ ਰਹੇ ਵਿਅਕਤੀਆਂ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਕੇ 6 ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਨ੍ਹਾਂ ਮੁਲਾਜ਼ਮਾਂ ਵਿਚ ਸ. ਸਰਬਜੀਤ ਸਿੰਘ ਧਰਮੀ ਫ਼ੌਜੀ, ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਰਣਜੀਤ ਸਿੰਘ ਸੇਵਾਦਾਰ, ਸ. ਚਰਨਜੀਤ ਸਿੰਘ ਸੇਵਾਦਾਰ, ਸ. ਜਰਮਨਜੀਤ ਸਿੰਘ, ਸ. ਅੰਮ੍ਰਿਤ ਸਿੰਘ ਡਰਾਇਵਰ ਆਦਿ ਸ਼ਾਮਲ ਹਨ, ਜੋ ਇਸ ਵੇਲੇ ਜ਼ੇਰੇ ਇਲਾਜ਼ ਹਨ।