• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

Asli Punjabi by Asli Punjabi
October 27, 2020
in Punjab, ਕਾਰੋਬਾਰ
0
ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ”ਚੌਕਸ ਭਾਰਤ – ਖੁਸ਼ਹਾਲ ਭਾਰਤ” ਨੂੰ ਥੀਮ ਵਜੋਂ ਚੁਣਿਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਸ੍ਰੀ ਉੱਪਲ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਕਈ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।ਸ੍ਰੀ ਉੱਪਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਚੌਕਸੀ ਬਿਊਰੋ ਵੱਲੋਂ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 425 ਟਰੈਪ ਲਗਾਕੇ 559 ਦੋਸ਼ੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿੱਚ 47 ਗਜ਼ਟਿਡ ਅਧਿਕਾਰੀ, 440 ਅਗਜ਼ਟੀ ਅਧਿਕਾਰੀ ਅਤੇ 72 ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਇਸ ਤੋਂ ਇਲਾਵਾ 75 ਗਜ਼ਟਿਡ ਅਧਿਕਾਰੀਆਂ, 156 ਅਗਜ਼ਟੀ ਅਧਿਕਾਰੀਆਂ ਅਤੇ 183 ਆਮ ਵਿਅਕਤੀਆਂ ਵਿਰੁੱਧ 123 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ, ਨਾਜਾਇਜ਼ ਜਾਇਦਾਦਾਂ ਸਬੰਧੀ 16 ਮਾਮਲੇ ਦਰਜ ਕੀਤੇ ਗਏ ਜਿਸ ਤਹਿਤ 7 ਗਜ਼ਟਿਡ ਅਧਿਕਾਰੀ ਅਤੇ 9 ਅਗਜ਼ਟੀ ਕਰਮਚਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 230 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 102 ਗਜ਼ਟਿਡ ਅਧਿਕਾਰੀਆਂ, 147 ਅਗਜ਼ਟੀ ਅਤੇ 101 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ।

Previous Post

ਹਰਿਆਣਾ ਦੇ ਮੁੱਖ ਮੰਤਰੀ ਹਿਸਾਰ ਵਿਚ ਕੌਮਾਂਤਰੀ ਐਵੀਏਸ਼ਨ ਹੱਬ ਦਾ ਉਦਘਾਟਨ ਕਰਨਗੇ

Next Post

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

Recommended

ਪਿੰਡ ਇਸਮਾਇਲਪੁਰ ਦੇ ਸੌ ਫੀਸਦੀ ਘਰਾਂ ਨੂੰ ਕਾਰਜਸ਼ੀਲ ਟੂਟੀਆਂ ਦੇ ਕੁਨੈਕਸ਼ਨਾਂ ਨਾਲ ਜੋੜਿਆ

ਪਿੰਡ ਇਸਮਾਇਲਪੁਰ ਦੇ ਸੌ ਫੀਸਦੀ ਘਰਾਂ ਨੂੰ ਕਾਰਜਸ਼ੀਲ ਟੂਟੀਆਂ ਦੇ ਕੁਨੈਕਸ਼ਨਾਂ ਨਾਲ ਜੋੜਿਆ

February 5, 2021
ਕਰਨਾਟਕਾ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਕਰਨਾਟਕਾ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

January 29, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In