• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

Asli Punjabi by Asli Punjabi
October 27, 2020
in Health, Punjab
0
ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਸੂਬਾ ਪੱਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ ਸੰਬੰਧੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੂਬਿਆਂ ਅਤੇ ਯੂ.ਟੀ. ਨੂੰ ਹੈਲਥ ਕੇਅਰ ਵਰਕਰਾਂ ਦਾ ਡਾਟਾਬੇਸ ਤਿਆਰ ਕਰਨ ਅਤੇ ਇਸ ਨੂੰ ਮੰਤਰਾਲੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਕੇਂਦਰੀ ਅਦਾਰੇ ਵੱਖਰੇ ਤੌਰ ‘ਤੇ ਲਾਈਨ ਲਿਸਟਿੰਗ ਜਮ੍ਹਾਂ ਕਰਵਾਉਣਗੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਜ਼ੋਰਾਂ ‘ਤੇ ਹੈ। ਕੋਵਿਡ-19 ਵੈਕਸੀਨ ਜਲਦ ਆਉਣ ਦੀ ਉਦੀਮ ਜਤਾਉਂਦਿਆਂ ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਇਸ ਸਬੰਧੀ ਸ਼ੁਰੂਆਤੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਉਪਲਬਧ ਹੋਣ ‘ਤੇ ਇਸ ਨੂੰ ਜਲਦ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ 450 ਤੋਂ ਵੱਧ ਭਾਗੀਦਾਰਾਂ ਨੂੰ ਡਾਟਾ ਜਮ੍ਹਾ ਕਰਨ, ਜ਼ਰੂਰੀ ਫਾਰਮੈਟ ਸੇਵਿੰਗ, ਸੰਗ੍ਰਹਿ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਡਾਟਾ ਅਪਲੋਡ ਕਰਨ ਸੰਬੰਧੀ ਸਿਖਲਾਈ ਦਿੱਤੀ ਗਈ ਹੈ। ਆਈ.ਐਮ.ਏ, ਐਨ.ਈ.ਈ.ਐਮ.ਏ., ਆਈ.ਡੀ.ਏ. ਵਰਗੀਆਂ ਡਾਕਟਰਾਂ ਦੀਆਂ ਪੇਸ਼ੇਵਰ ਸੰਸਥਾਵਾਂ ਨੂੰ ਵੀ ਨਿਰਧਾਰਤ ਫਾਰਮੈਟ ਵਿੱਚ ਅੰਕੜੇ ਸਾਂਝੇ ਕਰਨ ਲਈ ਕਿਹਾ ਗਿਆ ਹੈ। ਸਾਰੇ ਜ਼ਿਲ੍ਹਿਆਂ ਨੂੰ ਡਾਟਾ ਜਮ੍ਹਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਅਤੇ ਜ਼ਰੂਰੀ ਟੈਂਪਲੇਟ ਵੀ ਜਾਰੀ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਵੈਕਸੀਨ ਮੁਹਿੰਮ ਦੀ ਵਿਸਥਾਰਤ ਅਮਲ ਯੋਜਨਾ ਅਨੁਸਾਰ ਫਰੰਟ ਲਾਈਨ ਵਰਕਰਾਂ ਦੀ ਪਛਾਣ, ਡਿਜੀਟਲ ਪਲੇਟਫਾਰਮ ਦੀ ਮੁੜ ਦਰਜਾਬੰਦੀ, ਨਾਨ-ਵੈਕਸੀਨ ਸਪਲਾਈ ਦੀ ਲੌਜਿਸਟਿਕਸ, ਕੋਲਡ ਚੇਨ ਵਧਾਉਣ ਦਾ ਕੰਮ ਕੀਤਾ ਜਾ ਰਿਹਾ ਹੈ।ਸ. ਸਿੱਧੂ ਨੇ ਕਿਹਾ ਕਿ ਕੋਵਿਡ ਵਾਰੀਅਰਜ਼ ਨੂੰ ਲੈਸ ਕਰਨ ਲਈ, ਪਹਿਲੇ ਪੜਾਅ ਵਿਚ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ 19 ਵੈਕਸੀਨ ਤਰਜੀਹ ਆਧਾਰ ‘ਤੇ ਦਿੱਤੀ ਜਾ ਸਕਦੀ ਹੈ। ਨੀਤੀਗਤ ਪੱਧਰ ਦੇ ਫ਼ੈਸਲੇ ਹੋਰਨਾਂ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਵਾਲੇ ਲਾਭਪਾਤਰੀ ਸਮੂਹਾਂ ਦੀ ਪਛਾਣ ਕਰਨ ਲਈ ਲਏ ਜਾਣਗੇ।ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਇੱਕ ਮੀਟਿੰਗ ਹੋਈ, ਜਿੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਸੰਭਾਲ ਕਰਮਚਾਰੀ (ਐਚ.ਸੀ.ਡਬਲਯੂ) ਨੂੰ “ਦੋਵੇਂ ਸਰਕਾਰੀ ਅਤੇ ਨਿੱਜੀ ਖੇਤਰਾਂ ਅਤੇ ਸਿਹਤ ਸੰਭਾਲ ਖੇਤਰਾਂ ਵਿੱਚ ਲੱਗੇ ਹੋਰ ਕਰਮਚਾਰੀਆਂ ਨੂੰ ਸਿਹਤ ਸੰਭਾਲ ਸੇਵਾ ਦਾਤਾ” ਵਜੋਂ ਪਰਿਭਾਸ਼ਤ ਕੀਤਾ ਜਾਂਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਫੈਕਲਟੀ ਇੰਚਾਰਜਾਂ ਦੁਆਰਾ ਡਾਟਾ ਨਿਰਧਾਰਤ ਫਾਰਮੈਟ ਵਿੱਚ ਭਰਿਆ ਜਾਵੇਗਾ ਅਤੇ ਜ਼ਿਲ੍ਹਾ ਸਿਵਲ ਸਰਜਨ ਦਫ਼ਤਰ ਵਿੱਚ ਜਮ੍ਹਾ ਹੋਵੇਗਾ। ਇਸ ਤੋਂ ਬਾਅਦ, ਇਹ ਕੋਵਿਡ-19 ਵੈਕਸੀਨ ਲਾਭਪਾਤਰੀ ਪ੍ਰਬੰਧਨ ਪ੍ਰਣਾਲੀ (ਸੀ.ਵੀ.ਬੀ.ਐਮ.ਐਸ.) ‘ਤੇ ਅਪਲੋਡ ਕੀਤਾ ਜਾਵੇਗਾ, ਜਿਸ ਵਿਚ ਕੋਵਿਡ-19 ਵੈਕਸੀਨ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਦੀ ਵਿਅਕਤੀਗਤ ਤੌਰ ‘ਤੇ ਟਰੈਕਿੰਗ ਕੀਤੀ ਜਾਵੇਗੀ।ਉਹਨਾਂ ਸਪੱਸ਼ਟ ਕੀਤਾ ਕਿ ਪਹਿਲੇ ਪੜਾਅ ਤਹਿਤ ਟੀਕਾਕਰਨ ਲਈ ਸਿਰਫ਼ ਸਿਹਤ ਸੰਭਾਲ ਕਰਮਚਾਰੀ ਦੇ ਵੇਰਵੇ ਹੀ ਲਏ ਜਾ ਰਹੇ ਹਨ, ਉਨ੍ਹਾਂ ਦੇ ਪਰਿਵਾਰ ਦੇ ਵੇਰਵੇ ਜਮ੍ਹਾ ਨਹੀਂ ਕੀਤੇ ਜਾਂਦੇ। ਈਵੀਆਈਐਨ ਨੈਟਵਰਕ, ਜੋ ਕਿ ਵੈਕਸੀਨ ਦੇ ਸਟਾਕ ਦੀ ਤਾਜ਼ਾ ਸਥਿਤੀ, ਸਟੋਰੇਜ ਸਮੇਂ ਦਾ ਤਾਪਮਾਨ, ਜੀਓ-ਟੈਗ ਸਿਹਤ ਕੇਂਦਰਾਂ ਅਤੇ ਫੈਕਿਲਟੀ-ਪੱਧਰ ਡੈਸ਼ਬੋਰਡ ਨੂੰ ਬਰਕਰਾਰ ਰੱਖਦਾ ਹੈ, ਨੂੰ ਕੋਵਿਡ ਵੈਕਸੀਨ ਦੀ ਡਿਲਵਰੀ ਲਈ ਦੁਬਾਰਾ ਤਿਆਰ ਕੀਤਾ ਜਾ ਰਿਹਾ ਹੈ। ਆਪਣੀਆਂ ਸਬੰਧਤ ਸਹੂਲਤਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਦੋਵਾਂ ਸਹੂਲਤਾਂ ਦੇ ਫੈਕਿਲਟੀ ਇੰਚਾਰਜ ਐਚਸੀਡਬਲਯੂਜ਼ ਦਾ ਡਾਟਾ ਇਕੱਠਾ ਕਰਨ ਲਈ ਜ਼ਿੰਮੇਵਾਰ ਹੋਣਗੇ।ਸਾਰੇ ਮੈਡੀਕਲ ਕਾਲਜ, ਸੁਪਰ ਸਪੈਸ਼ਲਿਟੀ ਹਸਪਤਾਲ, ਹਸਪਤਾਲ (ਹਰ ਪੱਧਰ ‘ਤੇ), ਕਮਿਊਨਿਟੀ ਸਿਹਤ ਕੇਂਦਰ, ਪ੍ਰਾਇਮਰੀ ਸਿਹਤ ਕੇਂਦਰ, ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ, ਸਿਹਤ ਅਤੇ ਤੰਦਰੁਸਤੀ ਕੇਂਦਰ, ਕੈਂਸਰ ਸੰਸਥਾਵਾਂ ਅਤੇ ਹਸਪਤਾਲ, ਟੀ ਬੀ ਹਸਪਤਾਲ ਅਤੇ ਕਲੀਨਿਕ, ਡਿਸਪੈਂਸਰੀਆਂ ਆਦਿ ਦੇ ਨਾਲ ਨਾਲ ਕਾਰਪੋਰੇਟ ਹਸਪਤਾਲ, ਪ੍ਰਾਈਵੇਟ ਮੈਡੀਕਲ ਕਾਲਜ, ਨਰਸਿੰਗ ਹੋਮਜ਼, ਕਲੀਨਿਕ/ ਡੇ ਓਪੀਡੀਜ਼, ਪੌਲੀਕਲੀਨਿਕਸ, ਐਨਜੀਓ ਸਹੂਲਤਾਂ ਆਦਿ ਟੀਕਾਕਰਨ ਲਈ ਸ਼ਾਮਲ ਕੀਤੇ ਜਾਣਗੇ।

Previous Post

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

Next Post

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

Recommended

ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਸੋਨ ਤਗਮਾ, ਤੋੜਿਆ ਜੈਵਲਿਨ ਦਾ ਵਿਸ਼ਵ ਰਿਕਾਰਡ

ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਸੋਨ ਤਗਮਾ, ਤੋੜਿਆ ਜੈਵਲਿਨ ਦਾ ਵਿਸ਼ਵ ਰਿਕਾਰਡ

October 26, 2023
ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

February 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In