• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਲਈ 10 ਲੱਖ ਰੁਪਏ ਤੱਕ ਹੋ ਸਕਦਾ ਹੈ ਜੁਰਮਾਨਾ

Asli Punjabi by Asli Punjabi
October 30, 2020
in Health, Punjab
0
ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਦਸੰਬਰ 2020 ਤੱਕ ਫੂਡ ਸੇਫਟੀ ਵਿਭਾਗ ਕੋਲ ਖੁਦ ਨੂੰ ਰਜਿਸਟਰ ਕਰਵਾਉਣ ਦੀ ਹਦਾਇਤ ਕੀਤੀ ਹੈ।ਇੱਥੇ ਸੈਕਟਰ-34 ਵਿਖੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਕਮੇਟੀ ਰੂਮ ਵਿੱਚ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਢਾਬਾ ਆਪਰੇਟਰਾਂ/ ਫੂਡ ਹੈਂਡਲਰਾਂ ਲਈ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਪਾਸੋਂ ਹੈਲਥ ਫਿਟਨਸ ਸਰਟੀਫਿਕੇਟ ਲੈਣਾ ਵੀ ਲਾਜ਼ਮੀ ਕੀਤਾ ਗਿਆ ਹੈ।ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਚਨਚੇਤ ਚੈਕਿੰਗ ਕਰਨ ਅਤੇ ਜ਼ਿਲ੍ਹਾ ਟੀਮਾਂ ਦੇ ਕੰਮ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਸਹਾਇਕ ਫੂਡ ਕਮਿਸ਼ਨਰਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਨਿਰੀਖਣ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਮਠਿਆਈਆਂ, ਬੇਕਰੀ ਅਤੇ ਖਾਣ ਪੀਣ ਦੀਆਂ ਵਸਤਾਂ ਵਿਚ ਸਿਰਫ ਚੰਗੀ ਗੁਣਵੱਤਾ ਵਾਲਾ ਤੇਲ, ਦੁੱਧ, ਪਨੀਰ ਅਤੇ ਹੋਰ ਸਮੱਗਰੀ ਵਰਤੇ ਜਾ ਸਕਣ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਘਟੀਆ ਦਰਜੇ ਦੀਆਂ ਖੁਰਾਕੀ ਵਸਤਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਏਗੀ ਅਤੇ ਜੇਕਰ ਕੋਈ ਖਪਤਕਾਰ ਫੂਡ ਆਪਰੇਟਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਸਮੇਂ ਸਿਰ ਕਾਰਵਾਈ ਕਰਨਾ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਫੂਡ ਸੇਫਟੀ ਵਿਭਾਗ ਨੂੰ ਪੌਸ਼ਟਿਕ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਉਣ ਲਈ ਨਾਮਜ਼ਦ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜ਼ਿਲ੍ਹਿਆਂ ਤੋਂ ਲਏ ਗਏ ਨਮੂਨਿਆਂ ਨੂੰ ਪ੍ਰੋਟੋਕੋਲ ਤਹਿਤ ਸਮੇਂ ਸਿਰ ਖਰੜ ਵਿਖੇ ਸਥਿਤ ਅਤਿ-ਆਧੁਨਿਕ ਫੂਡ ਲੈਬ ਵਿੱਚ ਭੇਜਿਆ ਜਾਵੇ।ਦੱਸਣਯੋਗ ਹੈ ਕਿ ਇਹ ਲੈਬ ਖੁਰਾਕ ਦਾ ਵਿਸ਼ਲੇਸ਼ਣ ਕਰਨ ਵਾਲੀਆਂ ਹਾਈ ਟੈੱਕ ਮਸ਼ੀਨਾਂ ਨਾਲ ਲੈਸ ਹੈ।ਲੈਬ ਦੁਆਰਾ ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਬਾਰੇ ਏ.ਡੀ.ਸੀਜ਼ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਤਾਂ ਜੋ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਫੂਡ ਆਪਰੇਟਰ ਨੂੰ ਢੁੱਕਵਾਂ ਜੁਰਮਾਨਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਜ਼ੁਰਮਾਨਾ 10 ਲੱਖ ਰੁਪਏ ਤੱਕ ਦਾ ਹੋ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਅਸੁਰੱਖਿਅਤ ਪਾਏ ਜਾਣ ਵਾਲੇ ਨਮੂਨਿਆਂ ਦੀ ਰਿਪੋਰਟ ਜੁਡੀਸ਼ਲ ਮੈਜਿਸਟਰੇਟ ਕੋਲ ਭੇਜੀ ਜਾਂਦੀ ਹੈ ਜੋ ਫੂਡ ਅਪਰੇਟਰ ਨੂੰ ਛੇ ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾ ਸਕਦੇ ਹਨ।ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰ `ਚੋਂ ਖ਼ੁਰਾਕੀ ਵਸਤਾਂ ਖਰੀਦਣ ਤੋਂ ਪਹਿਲਾਂ ਇਨ੍ਹਾਂ ਦੇ ਮਿਆਦ ਪੁੱਗਣ ਦੀ ਤਾਰੀਖ ਵੇਖ ਕੇ ਹੀ ਵਸਤਾਂ ਦੀ ਖ਼ਰੀਦਦਾਰੀ ਕਰਿਆ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਮਿਆਦ ਪੁੱਗ ਚੁੱਕਿਆ ਜਾਂ ਘਟੀਆ ਦਰਜੇ ਦਾ ਭੋਜਨ ਪਦਾਰਥ ਰੱਖਦਾ ਹੈ ਤਾਂ ਉਲੰਘਣਾ ਕਰਨ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸਕੱਤਰ ਸਿਹਤ ਕਮ ਕਮਿਸ਼ਨਰ ਐੱਫ.ਡੀ.ਏ ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਅਸੀਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੀ ਲਗਾਤਾਰ ਨਿਗਰਾਨੀ ਰੱਖ ਰਹੇ ਹਾਂ ਅਤੇ ਦੀਵਾਲੀ ਤੋਂ ਬਾਅਦ ਵੀ ਛਾਪੇਮਾਰੀ ਜਾਰੀ ਰਹੇਗੀ।ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਮ ਨੋਡਲ ਅਧਿਕਾਰੀ ਫੂਡ ਸੇਫਟੀ ਡਾ. ਅਨਦੇਸ਼ ਕੰਗ, ਸੀਨੀਅਰ ਵਿਗਿਆਨਕ ਅਧਿਕਾਰੀ ਐਫ.ਡੀ.ਏ ਲੈਬ ਸ੍ਰੀਮਤੀ ਰਵਨੀਤ ਕੌਰ ਸਿੱਧੂ ਅਤੇ ਫੂਡ ਸੇਫਟੀ ਵਿਭਾਗ ਦੇ ਸਾਰੇ ਅਧਿਕਾਰੀ ਹਾਜ਼ਰ ਸਨ।

Previous Post

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

Next Post

ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

Recommended

ਪ੍ਰੋ. ਚੰਦੂਮਾਜਰਾ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ

ਪ੍ਰੋ. ਚੰਦੂਮਾਜਰਾ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ

December 2, 2021
ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

August 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In