ਨਵੀਂ ਦਿੱਲੀ, 25 ਮਈ 2020 – ਭਾਰਤ ਦੇ ਉੱਤਰੀ ਹਿੱਸੇ ਵਿਚ 29 ਮਈ ਤੱਕ ਕੜਾਕੇਦਾਰ ਧੁੱਪ ਦੇ ਨਾਲ ਤੱਤੀ ਲੂ ਵਗਦੀ ਰਹੇਗੀ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਜ਼ਿਆਦਾਤਰ ਇਲਾਕਿਆਂ ‘ਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਅਗਲੇ ਪੰਜ ਦਿਨਾਂ ਵਿਚ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਓਡੀਸ਼ਾ ਅਤੇ ਤੇਲੰਗਾਨਾ ‘ਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ।
ਵਿਭਾਗ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕ ਧੁੱਪ ‘ਚ ਨਾ ਨਿੱਕਲਣ ਕਿਉਂਕਿ ਏਸ ਸਮੇਂ ਤੱਤੀ ਲੂ ਆਪਣੇ ਸਿਖਰ ‘ਤੇ ਹੋਵੇਗੀ।