ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ, ਜਿਹਨਾਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸਨੂੰ ਮਾਰਿਆ, ਨੇ ਆਪਣਾ ਬਿਆਨ ਬਦਲ ਲਿਆ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਕਿਸੇ ਵੀ ਤਰੀਕੇ ਦੇ ਅਤਿਵਾਦ ਦੀ ਆਗਿਆ ਨਹੀਂ ਦਿੰਦਾ ਤੇ ਮੇਰੇ ਬਿਆਨ ਦੀ ਗਲਤ ਵਿਆਖਿਆ ਕੀਤੀ ਗਈ ਸੀ। ਉਹਨਾਂ ਕਿਹਾ ਕਿ ਮੇਰਾ ਬਿਆਨ ਸਪਸ਼ਟ ਹੈਕਿ ਪੁਲਵਾਮਾ ਹਮਲੇ ਮਗਰੋਂ ਜਦੋਂ ਭਾਰਤ ਨੇ ਪਾਕਿਸਤਾਨ ਵਿਚ ਦਾਖਲ ਹੋ ਕੇ ਹਮਲਾ ਕੀਤਾ ਤਾਂ ਪਾਕਿਸਤਾਨ ਨੇ ਜਵਾਬੀ ਹਮਲਾ ਕੀਤਾ ਤੇ ਭਾਰਤੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਯਾਦ ਰਹੇ ਕਿ ਇਸ ਮੰਤਰੀ ਨੇ ਕੌਮੀ ਅਸੰਬਲੀ ਵਿਚ ਦਾਅਵਾ ਕੀਤਾ ਸੀ ਕਿ ਪੁਲਵਾਮਾ ਹਮਲਾ ਅਸੀਂ ਕੀਤਾਸੀ। ਇਸ ਅਤਿਵਾਦੀ ਹਮਲੇ ਵਿਚ 40 ਭਾਰਤੀ ਫੌਜੀ ਸ਼ਹੀਦ ਹੋ ਗਏ ਸਨ।