• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ

Asli Punjabi by Asli Punjabi
October 31, 2020
in Punjab
0
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਹਰ ਹੀਲਾ ਵਰਤਾਂਗੇ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੰਖੇਪ ਸਮਾਗਮ ਕਰਵਾ ਕੇ ਛੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਨਾਲ ਸਨਮਾਨਿਤ ਕੀਤਾ। ਰਿਕਾਰਡਤੋੜ ਆਨਲਾਈਨ ਮੁਕਾਬਲੇ ਦਾ ਗਵਾਹ ਬਣੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਪੁਰਸਕਾਰ ਪ੍ਰਦਾਨ ਕਰਨ ਲਈ ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਪਠਾਨਕੋਟ ਅਤੇ ਜਲੰਧਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਕੂਲੀ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸਿੱਖਿਆ ਮੰਤਰੀ ਨੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਤਰਨ ਤਾਰਨ, ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਪਹਿਲੇ, ਦੂਜੇ ਅਤੇ ਤੀਜੇ ਇਨਾਮ ਜੇਤੂਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਕੁਝ ਨਵਾਂ ਸਿੱਖਣ ਦੀ ਇੱਛਾ ਰੱਖਣੀ ਚਾਹੀਦੀ ਹੈ ਤੇ ਗ਼ਲਤੀਆਂ ਤੋਂ ਡਰਨਾ ਨਹੀਂ ਚਾਹੀਦਾ ਅਤੇ ਆਪਣੇ ਉਦੇਸ਼ ਦੀ ਪੂਰਤੀ ਲਈ ਸਦਾ ਸਾਕਾਰਾਤਮਕ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਅੰਬੈਸਡਰ ਆਫ਼ ਹੋਪ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੋਵਿਡ-19 ਦੇ ਨਾਕਾਰਾਤਮਕ ਮਾਹੌਲ ਵਿੱਚ ਉਸਾਰੂ ਗਤੀਵਿਧੀਆਂ ਵਿੱਚ ਮਸਰੂਫ਼ ਰੱਖਣਾ ਸੀ, ਜੋ ਕਾਰਗਰ ਸਾਬਤ ਹੋਇਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਖ਼ਤਰੇ ਕਾਰਨ ਉਨ੍ਹਾਂ ਨੇ ਜੇਤੂਆਂ ਨੂੰ ਪੜਾਅਵਾਰ ਢੰਗ ਨਾਲ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਸੀ। ਸੰਗਰੂਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ 7 ਜ਼ਿਲ੍ਹਿਆਂ ਬਰਨਾਲਾ, ਬਠਿੰਡਾ, ਫ਼ਰੀਦਕੋਟ, ਮਾਨਸਾ, ਪਟਿਆਲਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜੇਤੂਆਂ ਨੂੰ ‘ਅੰਬੈਸਡਰ ਆਫ਼ ਹੋਪ’ ਵਜੋਂ ਸਨਮਾਨਤ ਕੀਤਾ ਗਿਆ, ਜਦੋਂ ਕਿ ਪੰਜ ਹੋਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਐਸ.ਏ.ਐਸ. ਨਗਰ, ਰੂਪਨਗਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਦੇ ਜੇਤੂਆਂ ਨੂੰ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿੱਚ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹਿਆਂ ਵਿੱਚ ਹੋਰ ਸਥਾਨਾਂ ’ਤੇ ਵੀ ਅਜਿਹੇ ਸੰਖੇਪ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਅੰਬੈਸਡਰ ਆਫ਼ ਹੋਪ’ ਤਹਿਤ ਕੁੱਲ 66 ਮੁੱਖ ਇਨਾਮਾਂ ਤੋਂ ਇਲਾਵਾ ਸਾਰੇ 22 ਜ਼ਿਲ੍ਹਿਆਂ ਦੇ ਤਕਰੀਬਨ 1000 ਜੇਤੂਆਂ ਨੂੰ ਹੌਸਲਾ ਵਧਾਊ ਇਨਾਮ ਵੀ ਦਿੱਤੇ ਜਾ ਰਹੇ ਹਨ।ਸ੍ਰੀ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਲਾਬੰਦੀ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਲਈ ਆਪਣੀ ਰਚਨਾਤਮਕਤਾ ਨੂੰ ਸਾਂਝਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸਕੂਲ ਜਾਣ ਵਾਲੇ 1,05,898 ਵਿਦਿਆਰਥੀਆਂ ਵੱਲੋਂ ‘ਅੰਬੈਸਡਰ ਆਫ਼ ਹੋਪ’ ਲਈ ਆਪਣੀਆਂ ਵੀਡੀਉਜ਼ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ, “ਜੇਤੂਆਂ ਦੀ ਚੋਣ ਨਿਰੋਲ ਮੈਰਿਟ ਦੇ ਅਧਾਰ ‘ਤੇ ਕੀਤੀ ਗਈ ਹੈ।” ਕੈਬਨਿਟ ਮੰਤਰੀ ਨੇ ਕਿਹਾ ਕਿ 8 ਦਿਨਾਂ ਤੱਕ ਨਿਰੰਤਰ ਜਾਰੀ ਰਹੀ ਇਸ ਮੁਹਿੰਮ ਨੇ ਇਕ ਵਿਸ਼ਵ ਰਿਕਾਰਡ ਬਣਾਇਆ ਕਿਉਂਕਿ ਇਸ ਆਨਲਾਈਨ ਵੀਡਿਉ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਉੱਭਰਦੇ ਸਿਤਾਰਿਆਂ ਅਤੇ ਉਨ੍ਹਾਂ ਦੀ ਰਚਨਾਤਮਕਤਾ ਬਾਰੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ, “ਬੱਚਿਆਂ ਤੋਂ ਭਰਪੂਰ ਹੁੰਗਾਰਾ ਮਿਲਣ ਨਾਲ ਸਾਨੂੰ ਬਹੁਤ ਖ਼ੁਸ਼ੀ ਹੋਈ ਹੈ। ਮੇਰੇ ਲਈ ਹਰ ਬੱਚਾ ਹੀ ਜੇਤੂ ਹੈ। ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਿਰਫ਼ ਇਕ ਕਾਲ ‘ਤੇ ਵੀਡੀਉ ਜ਼ਰੀਏ ਨਵੇਂ ਤੇ ਰਚਨਾਤਮਕ ਵਿਚਾਰ ਸਾਂਝੇ ਕੀਤੇ।” ਸ੍ਰੀ ਸਿੰਗਲਾ ਨੇ ਵਿਦਿਆਰਥੀਆਂ ਦਾ ਸਹੀ ਮਾਰਗ-ਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਕੀਤੇ ਯਤਨਾਂ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਉਚੇਚੇ ਤੌਰ ‘ਤੇ ਸ਼ਲਾਘਾ ਕੀਤੀ।‘ਅੰਬੈਸਡਰ ਆਫ਼ ਹੋਪ’ ਦੇ ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਪਹਿਲੇ ਇਨਾਮ ਜੇਤੂ ਕ੍ਰਮਵਾਰ ਇਸ ਤਰ੍ਹਾਂ ਹਨ; ਕ੍ਰਾਈਸਟ ਦਿ ਕਿੰਗ ਕਾਨਵੈਂਟ ਸਕੂਲ ਦਾ 5ਵੀਂ ਜਮਾਤ ਦਾ ਵਿਦਿਆਰਥੀ ਆਰਿਤ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 5ਵੀਂ ਜਮਾਤ ਦਾ ਵਿਦਿਆਰਥੀ ਰਿਦਾਨ ਕਪੂਰ, ਏ.ਪੀ.ਜੇ. ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਗੋਪੇਸ਼ ਗੁਪਤਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਚੌਥੀ ਜਮਾਤ ਦਾ ਵਿਦਿਆਰਥੀ ਜਸਨੂਰ ਸਿੰਘ, ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੁੰਜ ਅਤੇ ਮੈਰੀਗੋਲਡ ਪਬਲਿਕ ਸਕੂਲ, ਅਲੀਵਾਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੂੰ ਐਪਲ ਆਈਪੈਡ ਦਿੱਤੇ ਗਏ।ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਦੂਜੇ ਇਨਾਮ ਦੇ ਹੱਕਦਾਰ ਸੇਂਟ ਜੋਜ਼ੇਫ਼ ਕਾਨਵੈਂਟ ਸਕੂਲ ਦਾ 8ਵੀਂ ਜਮਾਤ ਦਾ ਵਿਦਿਆਰਥੀ ਯਤੀ, ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਮਰੀਨ ਕੌਰ, ਐਮ.ਜੀ.ਐਨ. ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਵਿਦਿਆਰਥੀ ਰਮਨਜੋਤ ਸਿੰਘ, ਸਰਕਾਰੀ ਹਾਈ ਸਕੂਲ ਗਾਜੀ ਗੁਡਾਨਾ ਦੇ 8ਵੀਂ ਜਮਾਤ ਦੇ ਦੋ ਵਿਦਿਆਰਥੀ ਕੁਲਵੰਤ ਸਿੰਘ ਅਤੇ ਰਾਜਪਾਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ ਦਾ 12ਵੀਂ ਜਮਾਤ ਦਾ ਵਿਦਿਆਰਥੀ ਅਜਾਦਵਿੰਦਰ ਸਿੰਘ ਅਤੇ ਸੇਂਟ ਫ਼ਰਾਂਸਿਸ ਸਕੂਲ, ਬਟਾਲਾ ਦੇ ਚੌਥੀ ਜਮਾਤ ਦੇ ਵਿਦਿਆਰਥੀ ਲਹਿਰ ਗੁਪਤਾ ਨੂੰ ਲੈਪਟਾਪ ਦੇ ਕੇ ਸਨਮਾਨਤ ਕੀਤਾ ਗਿਆ।ਇਸੇ ਤਰ੍ਹਾਂ ਤੀਸਰਾ ਇਨਾਮ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਧਾਨੀ ਦੀ 11ਵੀਂ ਜਮਾਤ ਦੀ ਵਿਦਿਆਰਥਣ ਭਾਰਤੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਿਆਸ ਦਾ 10ਵੀਂ ਜਮਾਤ ਦਾ ਵਿਦਿਆਰਥੀ ਰਾਹੁਲ ਕੁਮਾਰ, ਆਰ.ਕੇ.ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਮੋਨਾ ਕਸ਼ਯਪ, ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ, ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੀ ਦੂਜੀ ਜਮਾਤ ਦੀ ਵਿਦਿਆਰਥਣ ਨਿਮਰਤ ਬਾਵਾ ਅਤੇ ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੀ 11ਵੀਂ ਜਮਾਤ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੂੰ ਐਂਡਰਾਇਡ ਟੈਬਲੇਟ ਨਾਲ ਸਨਮਾਨਤ ਕੀਤਾ ਗਿਆ।

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਰਤਨ ਲਾਲ ਕਟਾਰਿਆ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Next Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

Recommended

ਅਮਰੀਕੀ ਹੈਲੀਕਾਪਟਰ ਜਾਪਾਨ ਦੇ ਸਮੁੰਦਰ ਵਿੱਚ ਹੋਇਆ ਹਾਦਸਾਗ੍ਰਸਤ

ਅਮਰੀਕੀ ਹੈਲੀਕਾਪਟਰ ਜਾਪਾਨ ਦੇ ਸਮੁੰਦਰ ਵਿੱਚ ਹੋਇਆ ਹਾਦਸਾਗ੍ਰਸਤ

November 29, 2023
ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ

ਭਾਰਤ ਵਿੱਚ ਅੱਤਵਾਦ ਦੇ ਦੋਸ਼ਾਂ ਤੋਂ ਜਗਤਾਰ ਸਿੰਘ ਜੌਹਲ ਬਰੀ

March 5, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In