• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

Asli Punjabi by Asli Punjabi
October 31, 2020
in Health
0
ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ
588
SHARES
3.3k
VIEWS
Share on FacebookShare on TwitterShare on Whatsapp

ਹੁਣ ਤੱਕ ਚਾਰ ਹਜ਼ਾਰ ਮਰੀਜ਼ਾਂ ਦੀ ਕੀਤੀ ਗਈ ਜਾਂਚ

ਚੰਡੀਗੜ – ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਇਲਾਜ ਸੇਵਾਵਾਂ ਨੁ ਹੋਰ ਬਿਹਤਰ ਬਣਾਉਣ ਲਈ ਹੋਰ ਅੱਗੇ ਪੁਲਾਂਘ ਪੁੱਟਦਿਆਂ ਹੋਇਆਂ ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰ ਕੀਤੀ ਗਈ ਹੈ। ਇਹ ਪ੍ਰਾਜੈਕਟ ਜ਼ਿਲਾ ਸੰਗਰੂਰ ਅਤੇ ਤਰਨਤਾਰਨ ਵਿੱਚ ਇਹ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਚਾਰ ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਤਾਂ ਕਿ ਉਨਾਂ ਦੇ ਸਰੀਰ ਵਿਚ ਆਦਤ ਪਾਉਣ ਵਾਲੀਆਂ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦੀ ਤੀਬਰਤਾ ਦੀ ਜਾਂਚ ਕੀਤੀ ਜਾ ਸਕੇ ਅਤੇ ਇਸ ਜਾਂਚ ਅਨੁਸਾਰ ਉਹਨਾਂ ਦਾ ਮਨੋਰੋਗ ਮਾਹਿਰ ਡਾਕਟਰਾਂ ਵਲੋਂ ਇਲਾਜ ਕਰਵਾਇਆ ਜਾ ਸਕੇ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਨਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਨਿਗਰਾਨੀ ਵੱਲ ਧਿਆਨ ਕੇਂਦਰਤ ਕਰਨਾ ਹੈ ਤਾਂ ਜੋ ਮਰੀਜ਼ਾਂ ਨੂੰ ਉਨਾਂ ਦੀ ਡਾਕਟਰੀ ਜ਼ਰੂਰਤਾਂ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਜਾਗਰੂਕਤਾ ਪੈਦਾ ਕਰਨਾ ਅਤੇ ਕਮਿਊਨਿਟੀ ਅਤੇ ਟੀਚਾਗਤ ਸਮੂਹਾਂ ਨੂੰ ਜਾਣੂ ਕਰਵਾਉਣਾ ਆਦਿ ਗਤੀਵਿਧੀਆਂ ਇਸ ਨਸ਼ਾ ਛੁਡਾਊ ਪ੍ਰੋਗਰਾਮ ਦੀ ਰੀੜ ਦੀ ਹੱਡੀ ਹਨ। ਰੋਜ਼ੀ-ਰੋਟੀ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਇਨਾਂ ਵਿਅਕਤੀਆਂ ਵਿੱਚ ਸਵੈ-ਮਾਣ ਪੈਦਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹੁਨਰ ਵਿਕਾਸ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵੀਡ -19 ਮਹਾਂਮਾਰੀ ਦੇ ਇਨਾਂ ਮੁਸ਼ਕਲ ਭਰੇ ਸਮੇਂ ਦੌਰਾਨ ਵੀ ਸੂਬਾ ਸਰਕਾਰ ਨੇ ਸੂਬੇ ਵਿਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ ਨਿਭਾਈ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਸਰਕਾਰ ਨੇ ਨਸ਼ਾ ਛਡਾਊ ਸੇਵਾਵਾਂ ਦੀ ਇਕ ਬਹੁ-ਪੱਖੀ ਵਿਆਪਕ ਯੋਜਨਾ ਉਲੀਕੀ, ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ ਨੂੰ ਨਵੇਂ ਅਤੇ ਸਿਹਤਮੰਦ ਜੀਵਨ ਦਾ ਸੁਨਹਿਰੀ ਮੌਕਾ ਮਿਲਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਇਹ ਸੇਵਾਵਾਂ 35 ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ 199 ਸਰਕਾਰੀ ਓਟ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਸੂਬੇ ਵਿਚ 135 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਇਲਾਜ ਲਈ ਅਧਿਕਾਰਤ ਕੀਤਾ ਗਿਆ ਹੈ।ਨਸ਼ਾ ਛੁਡਾਊ ਮੁਹਿੰਮ ਵਿੱਚ ਲੋਕਾਂ ਨੂੰ ਨਸ਼ਾ ਛੁਡਾਊ ਇਲਾਜਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਪ੍ਰੋਗਰਾਮ ਵਿੱਚ ਪੀੜਤਾਂ ਦਾ ਵਿਸ਼ਵਾਸ਼ ਬਣਾਈ ਰੱਖਣ ਲਈ ਇਨਾਂ ਦੋ ਜ਼ਿਲਿਆਂ ਦੇ ਕੇਂਦਰਾਂ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਹੈ। ਇਸ ਪ੍ਰੋਗਰਾਮ ਨੂੰ ਹੋਰ ਜ਼ਿਲਿਆਂ ਵਿੱਚ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5.95 ਲੱਖ ਮਰੀਜ਼ਾਂ ਨੂੰ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਰਜਿਸਟਰਡ ਕੀਤਾ ਗਿਆ ਹੈ ਜੋ ਸਿਰਫ ਪੰਜਾਬ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਕਰਕੇ ਹੀ ਸੰਭਵ ਹੋ ਪਾਇਆ ਹੈ। ਜਿਸ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੁੰ ਇਲਾਜ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਹੈ ਕਿ ਜੇਲਾਂ ਵਿੱਚ ਮਰੀਜ਼ਾਂ ਨੁੰ ਇਲਾਜ ਮੁਹੱਈਆ ਕਰਵਾਉਣ ਲਈ 9 ਕੇਂਦਰੀ ਜੇਲਾਂ ਵਿੱਚ ਵੀ ਇਹ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਾਰਿਆਂ ਲਈ ਮਾਨਸਿਕ ਸਿਹਤ : ਵੱਡੇ ਪੱਧਰ ਤੇ ਨਿਵੇਸ਼, ਵੱਡੇ ਪੱਧਰ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਹੈ ਕਹਿੰਦਿਆਂ ਸ. ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਦੀ ਲੋੜ ਵਿਆਪਕ ਪੱਧਰ ਤੇ ਵਧੀ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਕਈ ਕੜੇ ਕਦਮ ਚੁੱਕੇ ਗਏ ਹਨ। ਇਸ ਸਦਕਾ ਹੀ ਸਾਡੇ ਸਾਹਮਣੇ ਇਹ ਹਾਂ ਪੱਖੀ ਨਤੀਜੇ ਆਏ ਹਨ।

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

Previous Post

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

Next Post

ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ

ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ

Recommended

ਹਿਮਾਚਲ ਪ੍ਰਦੇਸ਼ ‘ਚ ਬੱਸਾਂ ਦੀ ਸਰਵਿਸ ਸ਼ੁਰੂ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਹਿਮਾਚਲ ਪ੍ਰਦੇਸ਼ ‘ਚ ਬੱਸਾਂ ਦੀ ਸਰਵਿਸ ਸ਼ੁਰੂ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

June 2, 2020
ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਫਲੱਡ ਕੰਟਰੋਲ ਰੂਮ ਸਥਾਪਿਤ: DC

ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਫਲੱਡ ਕੰਟਰੋਲ ਰੂਮ ਸਥਾਪਿਤ: DC

June 27, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In